Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੋਲਿਆਂਵਾਲੀ ਖਿਲਾਫ ਚਲਾਣ ਪੇਸ਼ ਨਾ ਹੋਣ ਦਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵਿਰੋਧ

February 19, 2019 08:53 AM

ਚੰਡੀਗੜ੍ਹ, 18 ਫਰਵਰੀ (ਪੋਸਟ ਬਿਊਰੋ)- ਭਿ੍ਰਸ਼ਟਾਚਾਰ ਦੇ ਕਹੇਸ ਵਿੱਚ ਫਸੇ ਹੋਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਜ਼ਮਾਨਤ ਮਿਲਣ ਦਾ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਵੀ ਚਲਾ ਗਿਆ ਹੈ। ਕੱਲ੍ਹ ਕੈਬਨਿਟ ਮੀਟਿੰਗ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਇੱਕ ਮੰਤਰੀ ਨੇ ਸਵਾਲ ਕੀਤਾ ਕਿ ਵਿਜੀਲੈਂਸ ਨੱਬੇ ਦਿਨਾਂ ਵਿੱਚ ਕੋਲਿਆਂਵਾਲੀ ਦੇ ਵਿਰੁੱਧ ਚਲਾਣ ਕਿਉਂ ਨਹੀਂ ਪੇਸ਼ ਕਰ ਸਕੀ? ਇਸ ਦਾ ਜਵਾਬ ਮੁੱਖ ਮੰਤਰੀ ਦੇ ਕੋਲ ਨਹੀਂ ਸੀ। ਉਨ੍ਹਾਂ ਨੇ ਇਸ ਦੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ।
ਪਤਾ ਲੱਗਾ ਹੈ ਕਿ ਕੈਬਨਿਟ ਦੀ ਮੀਟਿੰਗ ਦੌਰਾਨ ਕੋਆਪਰੇਟਿਵ ਵਿਭਾਗ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿਆਲ ਸਿੰਘ ਕੋਲਿਆਂਵਾਲੀ ਦਾ ਮੁੱਦਾ ਉਠਾਇਆ ਅਤੇ ਕਿਹਾ ਕਿ ਵਿਜੀਲੈਂਸ ਕੋਲਿਆਂਵਾਲੀ ਵਿਰੁੱਧ ਚਲਾਣ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਮੋਹਾਲੀ ਅਦਾਲਤ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ। ਰੰਧਾਵਾ ਨੇ ਕਿਹਾ ਕਿ ਲੋਕ ਪਹਿਲਾਂ ਹੀ ਦੋਸ਼ ਲਾਉਂਦੇ ਹਨ ਕਿ ਸਰਕਾਰ ਅਕਾਲੀਆਂ ਨਾਲ ਮਿਲੀ ਹੋਈ ਹੈ। ਗ੍ਰਹਿ ਵਿਭਾਗ ਦੇਖ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਨੂੰ ਗੰਭੀਰਤਾ ਨਾਲ ਲਿਆ। ਉਨ੍ਹਾਂ ਨੇ ਰੰਧਾਵਾ ਨੂੰ ਭਰੋਸਾ ਦਿੱਤਾ ਕਿ ਉਹ ਇਸ ਦੀ ਜਾਂਚ ਕਰਵਾਉਣਗੇ।
ਪੰਜਾਬ ਸੂਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਪੀ ਐੱਸ ਐੱਸ ਐੱਸ ਬੀ) ਦੇ ਮੈਂਬਰ ਰਹੇ ਕੋਲਿਆਂਵਾਲੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਵਾਲੇ ਕੇਸ ਦੀ ਜਾਂਚ ਵਿਜੀਲੈਂਸ ਕਰ ਰਹੀ ਹੈ। ਕੋਲਿਆਂਵਾਲੀ ਨੇ 14 ਦਸੰਬਰ ਨੂੰ ਮੋਹਾਲੀ ਦੇ ਸੈਸ਼ਨ ਕੋਰਟ ਵਿੱਚ ਆਤਮ ਸਮਰਪਣ ਕੀਤਾ ਸੀ, ਪਰ ਵਿਜੀਲੈਂਸ ਵੱਲੋਂ ਚਲਾਣ ਨਾ ਪੇਸ਼ ਕੀਤੇ ਜਾਣ ਕਾਰਨ ਦੋ ਦਿਨ ਪਹਿਲਾਂ ਉਨ੍ਹਾਂ ਦੀ ਜ਼ਮਾਨਤ ਹੋ ਗਈ ਸੀ। ਸੁਖਜਿੰਦਰ ਸਿੰਘ ਰੰਧਾਵਾ ਸ਼ੁਰੂ ਤੋਂ ਹੀ ਕੋਲਿਆਂਵਾਲੀ ਦਾ ਮੁੱਦਾ ਚੁੱਕਦੇ ਰਹੇ ਹਨ। ਕੱਲ੍ਹ ਜਦੋਂ ਰੰਧਾਵਾ ਨੇ ਮੁੱਖ ਮੰਤਰੀ ਸਾਹਮਣੇ ਇਹ ਮੁੱਦਾ ਚੁੱਕਿਆ ਤਾਂ ਕਈ ਹੋਰ ਮੰਤਰੀਆਂ ਨੇ ਉਨ੍ਹਾਂ ਦੇ ਸਵਾਲ ਨੂੰ ਜਾਇਜ਼ ਠਹਿਰਾਇਆ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ