Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਫਰੀਦਕੋਟ ਵਿੱਚ ਵਾਪਰੇ ਹਰ ਵੱਡੇ ਕਾਂਡ ਵਿੱਚ ਉਮਰਾਨੰਗਲ ਦਾ ਨਾਂ ਬੋਲਦੈ

February 19, 2019 11:11 PM

ਫਰੀਦਕੋਟ, 19 ਫਰਵਰੀ (ਪੋਸਟ ਬਿਊਰੋ)- ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਕੋਟਕਪੂਰਾ ਵਿੱਚ ਲੋਕਾਂ ਵੱਲੋਂ ਦਿੱਤੇ ਸ਼ਾਂਤਮਈ ਰੋਸ ਧਰਨੇ ਮੌਕੇ ਗੋਲੀਆਂ ਚਲਾਉਣ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ 'ਚ ਗ੍ਰਿਫਤਾਰ ਕੀਤੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਦਾ ਫਰੀਦਕੋਟ ਵਿੱਚ ਵਾਪਰੇ ਹਰ ਕਾਂਡ ਵਿੱਚ ਨਾਮ ਬੋਲਦਾ ਰਿਹਾ ਹੈ।
ਪਰਮਰਾਜ ਸਿੰਘ ਉਮਰਾਨੰਗਲ ਨੇ ਫਰੀਦਕੋਟ ਰੇਂਜ ਦਾ ਡੀ ਆਈ ਜੀ ਹੁੰਦੇ ਹੋਏ ਫਰੀਦਕੋਟ ਵਿਖੇ 2012 ਵਿੱਚ ਵਾਪਰੇ ਬਹੁ ਚਰਚਿਤ ਨਾਬਾਲਗ ਅਗਵਾ ਕਾਂਡ ਨੂੰ ਪ੍ਰੇਮ ਵਿਆਹ ਦਾ ਨਾਮ ਦੇਣ ਦੀ ਕੋਸ਼ਿਸ਼ ਕੀਤੀ ਤੇ ਅਗਵਾ ਕਾਂਡ ਦੇ ਮੁੱਖ ਦੋਸ਼ੀ ਨਿਸ਼ਾਨ ਸਿੰਘ ਨੂੰ ਬਚਾਉਣ ਲਈ ਉਚ ਪੱਧਰੀ ਪ੍ਰੈਸ ਕਾਨਫਰੰਸ ਵੀ ਕਰ ਦਿੱਤੀ ਸੀ, ਜਿਸ ਵਿੱਚ ਦਾਅਵਾ ਕੀਤਾ ਸੀ ਕਿ ਨਿਸ਼ਾਨ ਸਿੰਘ ਨੇ ਨਾਬਾਲਗ ਲੜਕੀ ਅਗਵਾ ਨਹੀਂ ਕੀਤੀ, ਉਸ ਨੇ ਪ੍ਰੇਮ ਵਿਆਹ ਕੀਤਾ ਹੈ। ਬਾਅਦ ਵਿੱਚ ਸ਼ੈਸਨ ਕੋਰਟ ਅਤੇ ਹਾਈ ਕੋਰਟ ਨੇ ਪੁਲਸ ਅਧਿਕਾਰੀ ਦੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਸੀ।
ਇਹੀ ਨਹੀਂ, ਫਰੀਦਕੋਟ ਦਾ ਐਸ ਐਸ ਪੀ ਹੁੰਦਿਆਂ ਉਮਰਾਨੰਗਲ ਨੇ ਕੁਝ ਪੱਤਰਕਾਰਾਂ ਖਿਲਾਫ ਨਿੱਜੀ ਰੰਜ਼ਿਸ਼ ਦੇ ਤਹਿਤ ਝੂਠੇ ਪਰਚੇ ਵੀ ਦਰਜ ਕਰਵਾਏ ਸਨ। ਉਮਰਾਨੰਗਲ ਨੇ ਫਰੀਦਕੋਟ ਦਾ ਐਸ ਐਸ ਪੀ ਹੁੰਦਿਆਂ ਇਕ ਅਕਾਲੀ ਆਗੂ ਉਤੇ ਪੰਜ ਕਿਲੋ ਅਫੀਮ ਰੱਖਣ ਦਾ ਪਰਚਾ ਵੀ ਦਰਜ ਕੀਤਾ ਸੀ, ਜਿਸ ਨੂੰ ਬਾਅਦ ਵਿੱਚ ਅਦਾਲਤ ਨੇ ਰੱਦ ਕਰ ਦਿੱਤਾ ਸੀ। ਗੈਂਗਸਟਰ ਸੁੱਖਾ ਕਾਹਲਵਾਂ ਦੇ ਕਾਤਲਾਂ ਦੀ ਫਰੀਦਕੋਟ ਵਿੱਚੋਂ ਦਿਖਾਈ ਗ੍ਰਿਫਤਾਰੀ ਵੀ ਵਿਵਾਦਾਂ 'ਚ ਰਹੀ ਹੈ। ਇਹ ਗ੍ਰਿਫਤਾਰੀਆਂ ਵੀ ਉਮਰਾਨੰਗਲ ਦੇ ਡੀ ਆਈ ਜੀ ਹੁੰਦਿਆਂ ਹੋਈਆਂ ਸਨ। ਗੈਂਗਸਟਰਾਂ ਕੋਲੋਂ ਵਿਦੇਸ਼ੀ ਹਥਿਆਰਾਂ ਦਾ ਜ਼ਖੀਰਾ ਬਰਾਮਦ ਹੋਣ ਦਾ ਮਾਮਲਾ ਵੀ ਅੱਜ ਤੱਕ ਵਿਵਾਦਾਂ 'ਚ ਹੈ। ਜਾਣਕਾਰ ਸੂਤਰਾਂ ਅਨੁਸਾਰ ਇਹ ਸਮੁੱਚਾ ਕੇਸ ਫਰਜ਼ੀ ਸੀ ਅਤੇ ਪ੍ਰਾਸੀਕਿਊਸ਼ਨ ਵਿਭਾਗ ਨੇ ਇਸ ਦਾ ਚਲਾਨ ਅਦਾਲਤ ਵਿੱਚ ਪੇਸ਼ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਪੁਲਸ ਨੇ ਬਾਅਦ ਵਿੱਚ ਆਪਣੇ ਪੱਧਰ 'ਤੇ ਇਹ ਚਲਾਨ ਅਦਾਲਤ ਵਿੱਚ ਪੇਸ਼ ਕੀਤਾ।
ਫਰੀਦਕੋਟ ਵਿੱਚ ਬਣੀ ਗੁੰਡਾਗਰਦੀ ਵਿਰੋਧੀ ਐਕਸ਼ਨ ਕਮੇਟੀ ਦੇ ਆਗੂ ਗੁਰਦਿੱਤ ਸਿੰਘ ਸੇਖੋਂ ਦਾ ਕਹਿਣਾ ਹੈ ਕਿ ਪਰਮਰਾਜ ਸਿੰਘ ਉਮਰਾਨੰਗਲ ਦਾ ਫਰੀਦਕੋਟ ਜ਼ਿਲੇ ਵਿੱਚ ਐਸ ਐਸ ਪੀ ਹੁੰਦਿਆਂ ਅਤੇ ਡੀ ਆਈ ਜੀ ਰਹਿੰਦੀਆਂ ਸਮੁੱਚਾ ਸੇਵਾ ਕਾਲ ਵਿਵਾਦਾਂ 'ਚ ਘਿਰਿਆ ਰਿਹਾ ਸੀ। ਮੋਗਾ ਵਿੱਚ ਵਾਪਰੇ ਜਾਅਲੀ ਪਾਸਪੋਰਟ ਕਾਂਡ ਵਿੱਚ ਘਿਰੇ ਹੋਏ ਕੁਝ ਪੁਲਸ ਅਧਿਕਾਰੀਆਂ ਦੀ ਉਮਰਾਨੰਗਲ ਨੇ ਮਦਦ ਕੀਤੀ ਸੀ ਅਤੇ ਕੁਝ ਅਧਿਕਾਰੀਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਤਾਂ ਉਮਰਾਨੰਗਲ ਨੇ ਫਰੀਦਕੋਟ ਦੇ ਡੀ ਆਈ ਜੀ ਹੁੰਦਿਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਸੀ। ਹਾਲੇ ਤੱਕ ਦੋ ਕਮਿਸ਼ਨਾਂ ਦੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਕੋਟਕਪੂਰਾ ਵਿੱਚ ਪੁਲਸ ਸ਼ਾਂਤਮਈ ਧਰਨਾ ਦੇਣ ਵਾਲੇ ਲੋਕਾਂ ਉਪਰ ਲਾਠੀਚਾਰਜ ਨਾ ਕਰਦੀ ਤਾਂ ਬਹਿਬਲ ਅਤੇ ਬਰਗਾੜੀ ਕਾਂਡ ਤੋਂ ਬਚਿਆ ਜਾ ਸਕਦਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ