Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪਰਵਾਰ ਨੂੰ ਘਰ ਵਿੱਚ ਬੰਦ ਕਰ ਕੇ ਬੈਂਕ ਵਾਲਿਆਂ ਨੇ ਤਾਲਾ ਜੜ ਦਿੱਤਾ

February 19, 2019 11:19 PM

ਫਿਰੋਜ਼ਪੁਰ, 19 ਫਰਵਰੀ (ਪੋਸਟ ਬਿਊਰੋ)- 15 ਲੱਖ ਰੁਪਏ ਦੀ ਰਿਕਵਰੀ ਕਰਨ ਗਈ ਬੈਂਕ ਟੀਮ ਨੇ ਪੁਲਸ ਅਤੇ ਤਹਿਸੀਲਦਾਰ ਦੀ ਮੌਜੂਦਗੀ ਵਿੱਚ 84 ਸਾਲਾ ਬਜ਼ੁਰਗ ਮਹਿਲਾ ਸਮੇਤ ਪਰਵਾਰ ਨੂੰ ਘਰ ਦੇ ਅੰਦਰ ਬੰਦ ਕਰ ਕੇ ਗੇਟ 'ਤੇ ਤਾਲਾ ਲਗਾ ਕੇ ਸੀਲ ਲਾ ਦਿੱਤੀ।
ਧਵਨ ਮਾਰਕੀਟ ਨੇੜੇ ਟਰੱਕ ਯੂਨੀਅਨ ਵਿੱਚ ਪ੍ਰੀਤ ਆਟੋ ਪਾਰਟਸ ਦੀ ਦੁਕਾਨ ਚਲਾਉਣ ਵਾਲੇ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਘਰ ਗਿਰਵੀ ਰੱਖਕੇ ਕੇਨਰਾ ਬੈਂਕ ਤੋਂ ਕਰਜ਼ਾ ਲਿਆ ਸੀ। ਨੋਟਬੰਦੀ ਕਾਰਨ ਕੰਮਕਾਜ ਬਹੁਤ ਘੱਟ ਹੋ ਗਿਆ। ਇਸ ਕਾਰਨ ਉਹ ਬੈਂਕ ਦਾ ਕਰਜ਼ਾ ਮੋੜ ਨਹੀਂ ਸਕੇ, ਜਿਸ ਤੋਂ ਬੈਂਕ ਉਨ੍ਹਾਂ ਦੇ ਘਰ 'ਤੇ ਕਬਜ਼ਾ ਕਰਨਾ ਚਾਹੁੰਦਾ ਸੀ। ਬੈਂਕ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਬੈਂਕ ਦਾ ਕਰਜ਼ਾ ਅਦਾ ਕਰਨ ਲਈ 60 ਦਿਨ ਦਾ ਨੋਟਿਸ 28 ਮਾਰਚ 2017 ਨੂੰ ਦਿੱਤਾ ਗਿਆ ਸੀ, ਪਰ ਪਾਰਟੀ ਨੇ ਬੈਂਕ ਦਾ ਕਰਜ਼ਾ ਵਾਪਸ ਨਹੀਂ ਕੀਤਾ। ਇਸ ਦੇ ਬਾਅਦ ਬਾਕੀ ਰਸਮੀ ਕਾਰਵਾਈ ਦੇ ਬਾਅਦ ਬੈਂਕ ਨੇ ਸ਼ਾਂਤੀ ਪੂਰਨ ਢੰਗ ਨਾਲ ਘਰ 'ਤੇ ਕਬਜ਼ਾ ਕਰਨ ਲਈ ਪੁਲਸ ਤੋਂ ਸੁਰੱਖਿਆ ਮੰਗੀ ਸੀ। ਕੱਲ੍ਹ ਹਰਜੀਤ ਦਾ ਪਰਵਾਰ ਘਰ ਦੇ ਅੰਦਰ ਰਹਿਣ ਦੇ ਬਾਵਜੂਦ ਬਾਹਰੋਂ ਗੇਟ ਵਿੱਚ ਤਾਲਾ ਲਾ ਕੇ ਸੀਲ ਕੀਤੇ ਜਾਣ ਦੀ ਖਬਰ ਮੀਡੀਆ ਵਿੱਚ ਆਉਣ ਦੇ ਬਾਅਦ ਕਿਸੇ ਨੇ ਗੇਟ ਦਾ ਸੀਲਬੰਦ ਤਾਲਾ ਤੋੜ ਦਿੱਤਾ। ਹਰਜੀਤ ਸਿੰਘ ਨੇ ਕਿਹਾ ਕਿ ਇਹ ਕੰਮ ਬੈਂਕ ਵਾਲਿਆਂ ਨੇ ਤਹਿਸੀਲਦਾਰ ਮਨਜੀਤ ਸਿੰਘ ਦੀ ਹਾਜ਼ਰੀ ਵਿੱਚ ਕੀਤਾ ਹੈ। ਤਹਿਸੀਲਦਾਰ ਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਕੋਰਟ ਦੇ ਹੁਕਮ ਸਨ। ਇਸ ਦੇ ਤਹਿਤ ਕਾਰਵਾਈ ਉਨ੍ਹਾਂ ਨੇ ਕਰਵਾਈ ਹੈ। ਐੱਸ ਡੀ ਐੱਮ ਅਮਿਤ ਗੁਪਤਾ ਨੇ ਕਿਹਾ ਕਿ ਕਿਸੇ ਨੂੰ ਘਰ ਦੇ ਅੰਦਰ ਬੰਦ ਕਰਨਾ ਗੈਰ ਕਾਨੂੰਨੀ ਹੈ। ਜੋ ਦੋਸ਼ੀ ਹੋਣਗੇ ਉਨ੍ਹਾਂ ਦੇ ਵਿਰੁੱਧ ਕਾਰਵਾਈ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ