Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਰੇਅਬੋਲਡ ਨੂੰ ਗਵਾਹੀ ਦੇਣ ਲਈ ਸੱਦਿਆ ਗਿਆ

February 20, 2019 07:22 AM

ਓਟਵਾ, 19 ਫਰਵਰੀ (ਪੋਸਟ ਬਿਊਰੋ) : ਸਾਬਕਾ ਕੈਬਨਿਟ ਮੰਤਰੀ ਜੋਡੀ ਵਿਲਸਨ ਰੇਅਬੋਲਡ, ਜੋ ਕਿ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਕੇਂਦਰ ਬਣੀ ਹੋਈ ਹੈ, ਨੂੰ ਪੀਐਮਓ ਦੀ ਦਖਲ ਦੇ ਲੱਗੇ ਦੋਸ਼ਾਂ ਦੇ ਸਬੰਧ ਵਿੱਚ ਗਵਾਹੀ ਦੇਣ ਲਈ ਸੱਦਿਆ ਗਿਆ ਹੈ। ਇਸ ਮਾਮਲੇ ਵਿੱਚ ਲੱਗ ਰਹੇ ਦੋਸ਼ਾਂ ਬਾਬਤ ਹਾਊਸ ਤੇ ਸੈਨੇਟ ਵਿਚਲੀ ਵਿਰੋਧੀ ਧਿਰ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਨਵੇਂ ਸਿਰੇ ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ।
ਮੰਗਲਵਾਰ ਨੂੰ ਟਰੂਡੋ ਦੇ ਨਜ਼ਦੀਕੀ ਸਲਾਹਕਾਰ ਗੇਰਾਲਡ ਬੱਟਜ਼ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਵਿਲਸਨ ਰੇਅਬੋਲਡ ਨੂੰ ਗਵਾਹੀ ਦੇਣ ਲਈ ਸੱਦਿਆ ਗਿਆ। ਇਸ ਸਕੈਂਡਲ ਦੇ ਸਾਹਮਣੇ ਆਉਣ ਤੋਂ ਬਾਅਦ ਪਹਿਲੀ ਵਾਰੀ ਪਾਰਲੀਆਮੈਂਟ ਦਾ ਸੈਸ਼ਨ ਸ਼ੁਰੂ ਹੋਇਆ ਹੈ। ਸੈਸ਼ਨ ਦੇ ਪਹਿਲੇ ਦਿਨ ਹੀ ਕੰਜ਼ਰਵੇਟਿਵਾਂ ਤੇ ਨਿਊ ਡੈਮੋਕ੍ਰੈਟਸ ਵੱਲੋਂ ਆਖਿਆ ਗਿਆ ਕਿ ਉਨ੍ਹਾਂ ਦੇ ਅਜਿਹੇ ਕਈ ਸਵਾਲ ਹਨ ਜਿਨ੍ਹਾਂ ਦੇ ਅਜੇ ਜਵਾਬ ਮਿਲਣੇ ਬਾਕੀ ਹਨ। ਦੋਵੇਂ ਧਿਰਾਂ ਸੋਮਵਾਰ ਨੂੰ ਟਰੂਡੋ ਦੇ ਪ੍ਰਿੰਸੀਪਲ ਸਕੱਤਰ ਵੱਲੋਂ ਦਿੱਤੇ ਗਏ ਅਸਤੀਫੇ ਬਾਰੇ ਵੀ ਕਈ ਸਵਾਲਾਂ ਦੇ ਜਵਾਬ ਚਾਹੁੰਦੀਆਂ ਹਨ।
ਲੰਮੇਂ ਸਮੇਂ ਤੋਂ ਪ੍ਰਧਾਨ ਮੰਤਰੀ ਦੇ ਦੋਸਤ ਬੱਟਜ਼ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਸ ਨੇ ਜਾਂ ਪੀਐਮਓ ਵਿੱਚੋਂ ਕਿਸੇ ਨੇ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਜੋਡੀ ਵਿਲਸਨ ਰੇਅਬੋਲਡ ਉੱਤੇ ਕਿਸੇ ਕਿਸਮ ਦਾ ਦਬਾਅ ਪਾਇਆ ਸੀ। ਇਸ ਦੌਰਾਨ ਰੇਅਬੋਲਡ ਨੇ ਪਾਰਲੀਆਮੈਂਟ ਵਿੱਚ ਪਹੁੰਚ ਕੇ ਬਹੁਤਿਆਂ ਨੂੰ ਹੈਰਾਨ ਕਰ ਦਿੱਤਾ। ਉਹ ਆਪਣੀ ਪੁਰਾਣੀ ਸੀਟ ਉੱਤੇ ਵੀ ਬੈਠੀ ਤੇ ਕਈ ਸਵਾਲਾਂ ਵਿੱਚ ਆਪਣਾ ਨਾਂ ਲਏ ਜਾਣ ਦੇ ਬਾਵਜੂਦ ਉਸ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ। ਆਪਣੇ ਸਾਬਕਾ ਮੰਤਰੀ ਸਹਿਯੋਗੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਥੋੜ੍ਹੀ ਦੇਰ ਲਈ ਪੱਤਰਕਾਰਾਂ ਨਾਲ ਗੱਲਬਾਤ ਜ਼ਰੂਰ ਕੀਤੀ।
ਮੀਟਿੰਗ ਤੋਂ ਬਾਅਦ ਕੀਤੀ ਟਿੱਪਣੀ ਵਿੱaਚ ਰੇਅਬੋਲਡ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਹ ਲਿਬਰਲ ਕਾਕਸ ਦਾ ਹਿੱਸਾ ਬਣੀ ਰਹੇਗੀ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਉਨ੍ਹਾਂ ਉੱਤੇ ਪੀਐਮਓ ਵੱਲੋਂ ਕੋਈ ਦਬਾਅ ਪਾਇਆ ਗਿਆ ਸੀ ਜਾਂ ਨਹੀਂ। ਇਸ ਦੌਰਾਨ ਇੱਕ ਹਫਤੇ ਪਹਿਲਾਂ ਦਿੱਤੇ ਆਪਣੇ ਬਿਆਨ ਤੋਂ ਪਲਟਦਿਆਂ ਹਾਊਸ ਦੀ ਜਸਟਿਸ ਕਮੇਟੀ ਵਿੱਚ ਮੌਜੂਦ ਲਿਬਰਲ ਐਮਪੀਜ਼ ਨੇ ਰੇਅਬੋਲਡ ਨੂੰ ਗਵਾਹੀ ਦੇਣ ਲਈ ਸੱਦੇ ਜਾਣ ਦੇ ਪੱਖ ਵਿੱਚ ਵੋਟ ਕੀਤਾ। ਪਰ ਉਸ ਤੋਂ ਇਲਾਵਾ ਬੱਟਜ਼ ਜਾਂ ਪੀਐਮਓ ਤੋਂ ਕਿਸੇ ਨੂੰ ਗਵਾਹੀ ਦੇਣ ਲਈ ਸੱਦਣ ਦੇ ਮਾਮਲੇ ਵਿੱਚ ਉਹ ਚੁੱਪ ਵੱਟ ਗਏ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ