Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਇਮਰਾਨ ਖਾਨ ਦੀ ਧਮਕੀ: ਸਬੂਤ ਹਨ ਤਾਂ ਭਾਰਤ ਪੇਸ਼ ਕਰੇ, ਹਮਲਾ ਕੀਤਾ ਤਾਂ ਕਰਾਰਾ ਜਵਾਬ ਦਿਆਂਗੇ

February 20, 2019 07:35 AM

ਇਸਲਾਮਾਬਾਦ, 19 ਫਰਵਰੀ, (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਬੀਤੇ ਹਫਤੇ ਹੋਏ ਇੱਕ ਅੱਤਵਾਦੀ ਹਮਲੇ ਬਾਰੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਭਾਰਤ ਬਿਨਾਂ ਸਬੂਤ ਸਾਡੇ ਵਿਰੁੱਧ ਦੋਸ਼ ਲਾ ਰਿਹਾ ਹੈ। ਉਨ੍ਹਾਂ ਕਿਹਾ, ‘ਮੈਂ ਇਸ ਦੋਸ਼ ਉੱਤੇ ਭਾਰਤ ਸਰਕਾਰ ਨੂੰ ਜਵਾਬ ਦੇ ਰਿਹਾ ਹਾਂ ਕਿ ਇਸ ਹਮਲੇ ਵਿਚ ਸਾਡਾ ਕੋਈ ਹੱਥ ਨਹੀਂ, ਅਸੀਂ ਅੱਤਵਾਦ ਉੱਤੇ ਭਾਰਤ ਨਾਲ ਗੱਲਬਾਤ ਲਈ ਵੀ ਤਿਆਰ ਹਾਂ।’
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਭਾਰਤ ਹਮੇਸ਼ਾ ਅੱਤਵਾਦ ਉੱਤੇ ਗੱਲਬਾਤ ਕਰਨ ਨੂੰ ਕਹਿੰਦਾ ਹੈ, ਅਸੀਂ ਗੱਲਬਾਤ ਲਈ ਤਿਆਰ ਹਾਂ। ਮੈਂ ਫਿਰ ਦੱਸਣਾ ਚਾਹੁੰਦਾ ਹਾਂ ਕਿ ਇਹ ਨਵਾਂ ਪਾਕਿਸਤਾਨ ਹੈ, ਜਿਸ ਵਿਚ ਦਹਿਸ਼ਤਗਰਦੀ ਲਈ ਕੋਈ ਜਗ੍ਹਾ ਨਹੀਂ। ਪਾਕਿਸਤਾਨ ਹਰ ਜਾਂਚ ਲਈ ਤਿਆਰ ਹੈ। ਉਨ੍ਹਾਂ ਕਿਹਾ, ‘ਜੰਗ ਛੇੜਨੀ ਆਸਾਨ ਹੈ, ਪਰ ਖ਼ਤਮ ਕਰਨੀ ਆਸਾਨ ਨਹੀਂ। ਜੰਗ ਛੇੜਨ ਤੋਂ ਬਾਅਦ ਇਹ ਕਿੱਥੋਂ ਤਕ ਜਾਵੇਗੀ, ਕੋਈ ਨਹੀਂ ਦੱਸ ਸਕਦਾ।`
ਕਈ ਦਿਨ ਚੁੱਪ ਰਹਿਣ ਬਾਰੇ ਉਨ੍ਹਾਂ ਕਿਹਾ ਕਿ ਸਾਊਦੀ ਅਰਬ ਦੇ ਪ੍ਰਿੰਸ ਦਾ ਦੌਰਾ ਸੀ, ਇਸ ਲਈ ਪੁਲਵਾਮਾ ਵਾਲੇ ਹਮਲੇ ਦੇ ਦੋਸ਼ਾਂ ਦਾ ਪਹਿਲਾਂ ਜਵਾਬ ਨਹੀਂ ਦਿੱਤਾ। ਪਾਕਿਸਤਾਨ ਸਾਊਦੀ ਪ੍ਰਿੰਸ ਦੇ ਦੌਰੇ ਵੇਲੇ ਇਹ ਹਰਕਤ ਕਿਉਂ ਕਰੇਗਾ, ਜਿਸ ਨਾਲ ਹਾਲਾਤ ਤਣਾਅ ਵਾਲੇ ਹੋਣ, ਅਸੀਂ ਖ਼ੁਦ 15 ਸਾਲ ਤੋਂ ਅੱਤਵਾਦ ਨਾਲ ਲੜ ਰਹੇ ਹਾਂ। ਪੁਲਵਾਮਾ ਦੇ ਹਮਲੇ ਵਿਚ ਪਾਕਿਸਤਾਨ ਦਾ ਕੋਈ ਵੀ ਦੋਸ਼ ਹੈ ਤਾਂ ਕਾਰਵਾਈ ਲਈ ਤਿਆਰ ਹਾਂ। ਸਾਨੂੰ ਦਹਿਸ਼ਤਗਰਦੀ ਕਾਰਨ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਸਾਡੇ 7000 ਲੋਕ ਮਾਰੇ ਗਏ ਹਨ। ਇਸ ਦੇ ਨਾਲ ਇਮਰਾਨ ਖਾਨ ਨੇ ਭਾਰਤ ਨੂੰ ਇਹ ਧਮਕੀ ਵੀ ਦਿੱਤੀ ਕਿ ਜੇ ਭਾਰਤ ਨੇ ਕੋਈ ਕਾਰਵਾਈ ਕੀਤੀ ਤਾਂ ਪਾਕਿਸਤਾਨ ਜਵਾਬੀ ਕਾਰਵਾਈ ਕਰਨ ਦੀ ਸੋਚੇਗਾ ਨਹੀਂ, ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਜੇ ਸਾਡੇ ਉੱਤੇ ਯੁੱਧ ਥੋਪਿਆ ਗਿਆ ਤਾਂ ਕਰਾਰਾ ਜਵਾਬ ਦਿਆਂਗੇ।
ਇਸ ਤੋਂ ਪਹਿਲਾਂ ਪੁਲਵਾਮਾ ਅੱਤਵਾਦੀ ਹਮਲੇ ਕਾਰਨ ਦੁਨੀਆ ਵਿੱਚ ਨਿੱਖੜ ਚੁੱਕੇ ਪਾਕਿਸਤਾਨ ਨੇ ਯੂ ਐੱਨ ਓ ਨੂੰ ਅਪੀਲ ਵੀ ਕੀਤੀ ਹੈ। ਉਸ ਦੇ ਵਿਦੇਸ਼ ਮੰਤਰਾਲੇ ਨੇ ਯੂ ਐੱਨ ਤੋਂ ਮੰਗ ਕੀਤੀ ਹੈ ਕਿ ਅੱਤਵਾਦੀ ਹਮਲੇ ਪਿੱਛੋਂ ਦੋਵਾਂ ਦੇਸ਼ਾਂ ਵਿਚਾਲੇ ਬਣੇ ਤਣਾਅ ਨੂੰ ਘਟਾਉਣ ਲਈ ਉਸ ਨੂੰ ਦਖ਼ਲ ਦੇਣਾ ਚਾਹੀਦਾ ਹੈ।
ਵਰਨਣ ਯੋਗ ਹੈ ਕਿ ਪਾਕਿਸਤਾਨ ਤੋਂ ਚੱਲਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਕੀਤੇ ਆਤਮਘਾਤੀ ਹਮਲੇ ਵਿਚ ਸੀ ਆਰ ਪੀ ਐੱਫ ਦੇ ਘੱਟੋ-ਘੱਟ 41 ਜਵਾਨ ਮਾਰੇ ਗਏ ਸਨ। ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਵਧੇ ਤਣਾਅ ਕਾਰਨ ਪਾਕਿਸਤਾਨ ਨੇ ਦੋਵਾਂ ਦੇਸ਼ਾਂ ਦੇ ਕੂਟਨੀਤਕ ਪੱਧਰ ਉੱਤੇ ਗੱਲਬਾਤ ਹੋਣ ਦੀ ਸੰਭਾਵਨਾ ਵੀ ਪ੍ਰਗਟ ਕੀਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ