Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਭਾਰਤੀ ਫੌਜ ਦਾ ਸਪੱਸ਼ਟ ਐਲਾਨ: ਜਿਹੜਾ ਬੰਦੂਕ ਚੁੱਕੇਗਾ, ਉਸ ਨੂੰ ਮਾਰ ਮੁਕਾਵਾਂਗੇ

February 20, 2019 07:39 AM

ਨਵੀਂ ਦਿੱਲੀ, 19 ਫਰਵਰੀ, (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਅੱਤਵਾਦੀ ਹਮਲੇ ਵਿਚ ਸੀ ਆਰ ਪੀ ਐੱਫ ਦੇ ਚਾਲੀ ਦੇ ਕਰੀਬ ਜਵਾਨ ਮਾਰੇ ਜਾਣ ਪਿੱਛੋਂ ਸੋਮਵਾਰ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਚਾਰ ਹੋਰ ਫ਼ੌਜੀ ਮਾਰੇ ਗਏ ਤਾਂ ਇਸ ਦੌਰਾਨ ਫ਼ੌਜ ਨੇ ਤਿੰਨ ਅੱਤਵਾਦੀ ਵੀ ਮਾਰੇ ਹਨ। ਇਸ ਬਾਰੇ ਭਾਰਤੀ ਫ਼ੌਜ, ਸੀ ਆਰ ਪੀ ਐੱਫ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਸਵੇਰੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਹੈ, ਜਿਸ ਵਿੱਚ ਅੱਤਵਾਦ ਛੱਡ ਕੇ ਮੁੱਖ ਧਾਰਾ ਨੂੰ ਆਉਣ ਦੀ ਅਪੀਲ ਦੇ ਨਾਲ ਇਹ ਵੀ ਸਾਫ ਕਹਿ ਦਿੱਤਾ ਹੈ ਕਿ ਜਿਸ ਨੇ ਬੰਦੂਕ ਉਠਾਈ, ਮਾਰਿਆ ਜਾਵੇਗਾ।
ਇਸ ਸੰਬੰਧ ਵਿੱਚ ਸੀ ਆਰ ਪੀ ਐੱਫ ਦੇ ਆਈ ਜੀ ਆਪ੍ਰੇਸ਼ਨ ਜੁਲਫਕਾਰ ਹਸਨ ਨੇ ਕਿਹਾ: ਸਾਡੀ ਹੈਲਪਲਾਈਨ 14411 ਇਸ ਅੱਤਵਾਦੀ ਹਮਲੇ ਬਾਰੇ ਦੇਸ਼ ਵਿੱਚ ਕਿਸੇ ਵੀ ਥਾਂ ਰਹਿੰਦੇ ਕਸ਼ਮੀਰੀ ਲੋਕਾਂ ਨੂੰ ਮਦਦ ਕਰ ਰਹੀ ਹੈ। ਭਾਰਤ ਦੇ ਕਈ ਰਾਜਾਂ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੇ ਸਾਥੋਂ ਮਦਦ ਮੰਗੀ ਤੇ ਅਸੀਂ ਕੀਤੀ ਹੈ। ਕਸ਼ਮੀਰ ਤੋਂ ਬਾਹਰ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਦਾ ਖਾਸ ਧਿਆਨ ਰੱਖ ਰਹੇ ਹਾਂ। ਉਨ੍ਹਾਂ ਦੇ ਨਾਲ ਬੈਠੇ ਜੰਮੂ-ਕਸ਼ਮੀਰ ਪੁਲਸ ਦੇ ਆਈ ਜੀ, ਐੱਸ ਪੀ ਪਾਨੀ ਨੇ ਕਿਹਾ: ਅੱਤਵਾਦੀਆਂ ਦੀ ਭਰਤੀ ਵਿਚ ਕਮੀ ਆਈ ਹੈ। ਪਿਛਲੇ ਤਿੰਨ ਮਹੀਨਿਆਂ ਵਿਚ ਉਨ੍ਹਾਂ ਦੀ ਕੋਈ ਭਰਤੀ ਨਹੀਂ ਹੋਈ। ਇਸ ਵਿਚ ਕਸ਼ਮੀਰ ਦੇ ਲੋਕ ਮਹੱਤਵ ਪੂਰਨ ਭੂਮਿਕਾ ਨਿਭਾ ਰਹੇ ਹਨ। ਸਾਡੀ ਪਰਿਵਾਰਾਂ ਨੂੰ ਬੇਨਤੀ ਹੈ ਕਿ ਉਹ ਅੱਤਵਾਦੀਆਂ ਦੀ ਭਰਤੀ ਰੋਕਣ ਵਿਚ ਹੋਰ ਭੂਮਿਕਾ ਨਿਭਾਉਣ।
ਉਨ੍ਹਾਂ ਦੋਵਾਂ ਨਾਲ ਪ੍ਰੈੱਸ ਕਾਨਫਰੰਸ ਵਿਚ ਮੌਜੂਦ ਭਾਰਤੀ ਫ਼ੌਜ ਦੇ ਲੈਫਟੀਨੈਂਟ ਜਨਰਲ ਕੇ ਜੇ ਐੱਸ ਢਿਲੋਂ ਨੇ ਇਸ ਮੌਕੇ ਕਸ਼ਮੀਰ ਵਿਚ ਨੌਜਵਾਨਾਂ ਦੀਆਂ ਮਾਵਾਂ ਨੂੰ ਆਪਣੇ ਪੁੱਤਰਾਂ ਨੂੰ ਬੰਦੂਕ ਦਾ ਰਾਹ ਛੱਡਣ ਦੀ ਅਪੀਲ ਕੀਤੀ ਅਤੇ ਕਿਹਾ: ‘ਕਸ਼ਮੀਰ ਵਿਚ ਕਿੰਨੇ ਗਾਜ਼ੀ ਆਏ ਤੇ ਕਿੰਨੇ ਚਲੇ ਗਏ। ਕਸ਼ਮੀਰੀ ਨੌਜਵਾਨਾਂ ਦੀਆਂ ਮਾਵਾਂ ਨੂੰ ਸਾਡੀ ਅਪੀਲ ਹੈ, ਆਪਣੇ ਪੁੱਤਰਾਂ ਨੂੰ ਸਮਝਾਓ ਕਿ ਘਰ ਮੁੜ ਆਉਣ। ਅਸੀਂ ਕਿਸੇ ਨਾਗਰਿਕ ਨੂੰ ਨੁਕਸਾਨ ਨਹੀਂ ਪੁਚਾਉਣਾ ਚਾਹੁੰਦੇ, ਪਰ ਜੋ ਬੰਦੂਕ ਚੁੱਕੇਗਾ, ਉਸ ਨੂੰ ਮਾਰ ਮੁਕਾਵਾਂਗੇ। ਅਸੀਂ ਪੁਲਵਾਮਾ ਮੁਕਾਬਲੇ ਦੇ ਤਿੰਨ ਅੱਤਵਾਦੀ ਮਾਰ ਦਿੱਤੇ ਹਨ। ਜੈਸ਼-ਏ-ਮੁਹੰਮਦ ਨੂੰ ਆਈ ਐੱਸ ਆਈ ਕੰਟਰੋਲ ਕਰਦੀ ਹੈ। ਪੁਲਵਾਮਾ ਦੇ ਪਿੱਛੋਂ ਹੋਏ ਐੱਨਕਾਉਂਟਰ ਵਿਚ ਅਸੀਂ ਇਹ ਖ਼ਾਸ ਖ਼ਿਆਲ ਰੱਖਿਆ ਕਿ ਕਿਸੇ ਆਮ ਨਾਗਰਿਕ ਦਾ ਜਾਨੀ ਨੁਕਸਾਨ ਨਾ ਹੋਵੇ। ਸਾਡੀ ਲੋਕਾਂ ਨੂੰ ਅਪੀਲ ਹੈ ਕਿ ਐਨਕਾਉਂਟਰ ਦੀ ਜਗ੍ਹਾ ਨਾ ਜਾਣ, ਕਿਉਂਕਿ ਕ੍ਰਾਸ ਫਾਇਰ ਵਿਚ ਗੋਲੀ ਲੱਗਣ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ।’ ਉਨ੍ਹਾਂ ਦੱਸਿਆ ਕਿ ਸੋਮਵਾਰ ਪੁਲਵਾਮਾ ਵਿਚ ਹੋਏ ਮੁਕਾਬਲੇ ਵਿਚ ਜ਼ਖ਼ਮੀ ਹੋਏ ਬ੍ਰਿਗੇਡੀਅਰ ਹਰਦੀਪ ਸਿੰਘ ਛੁੱਟੀ ਉੱਤੇ ਸਨ। ਅੱਤਵਾਦੀਆਂ ਦੇ ਖ਼ਿਲਾਫ਼ ਚੱਲਦੇ ਆਪ੍ਰੇਸ਼ਨ ਦਾ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਛੁੱਟੀ ਵਿਚਾਲੇ ਛੱਡ ਕੇ ਆਪ੍ਰੇਸ਼ਨ ਵਿਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਸਿਰਫ ਸੌ ਘੰਟਿਆਂ ਵਿਚ ਜੈਸ਼ ਦੇ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼