Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਆਈ ਜੀ ਉਮਰਾਨੰਗਲ ਅਦਾਲਤ ਵਿੱਚ ਪੇਸ਼ ਕੀਤਾ ਗਿਆ, 4 ਦਿਨ ਦਾ ਰਿਮਾਂਡ ਮਿਲਿਆ

February 20, 2019 07:40 AM

ਫਰੀਦਕੋਟ, 19 ਫਰਵਰੀ, (ਪੋਸਟ ਬਿਊਰੋ)- ਅਕਾਲੀ-ਭਾਜਪਾ ਸਰਕਾਰ ਦੌਰਾਨ ਬਹਿਬਲ ਕਲਾਂ ਵਿੱਚ ਹੋਏ ਗੋਲੀ ਕਾਂਡ ਤੇ ਬੇਅਦਬੀ ਦੇ ਕੇਸਾਂ ਦੀ ਜਾਂਚ ਕਰਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵਲੋਂ ਬੀਤੇ ਸੋਮਵਾਰ ਚੰਡੀਗ਼ੜ੍ਹੋਂ ਗ੍ਰਿਫਤਾਰ ਕੀਤੇ ਗਏ ਆਈ ਜੀ ਪੁਲਸ ਪਰਮਰਾਜ ਸਿੰਘ ਉਮਰਾਨੰਗਲ ਨੂੰ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ 23 ਫਰਵਰੀ ਤਕ 4 ਦਿਨਾਂ ਪੁਲਸ ਰਿਮਾਂਡ ਉੱਤੇ ਭੇਜ ਦਿੱਤਾ ਹੈ।
ਪਤਾ ਲੱਗਾ ਹੈ ਕਿ ਐੱਸ ਆਈ ਟੀ ਨੇ ਪਰਮਰਾਜ ਸਿੰਘ ਉਮਰਾਨੰਗਲ ਤੋਂ ਪੁੱਛਗਿੱਛ ਲਈ 10 ਦਿਨ ਲਈ ਪੁਲਸ ਰਿਮਾਂਡ ਮੰਗਿਆ ਸੀ। ਡਿਊਟੀ ਮੈਜਿਸਟ੍ਰੇਟ ਏਕਤਾ ਉੱਪਲ ਨੇ ਚਾਰ ਦਿਨ ਪੁਲਸ ਰਿਮਾਂਡ ਦਿੱਤਾ ਹੈ। ਵਰਨਣ ਯੋਗ ਹੈ ਕਿ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫਤਾਰ ਕਰਨ ਦੀ ਐੱਸ ਆਈ ਟੀ ਦੀ ਇਹ ਹਾਲੇ ਤਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਇਸ ਤੋਂ ਪਹਿਲਾਂ ਐੱਸ ਆਈ ਟੀ ਨੇ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਸੀ ਤੇ ਉਸ ਦੀ ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਤੋਂ ਬਾਅਦ ਉਮਰਾਨੰਗਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਅੱਜ ਅਦਾਲਤੀ ਪੇਸ਼ੀ ਮਗਰੋਂ ਬਚਾਅ ਪੱਖ ਦੇ ਵਕੀਲਾਂ ਨੇ ਕਿਹਾ ਕਿ ਉਨ੍ਹਾਂ ਦੇ ਕਲਾਈਂਟ ਨੂੰ ਸਰਕਾਰ ਰਾਜਨੀਤਕ ਰੰਜਿਸ਼ ਹੇਠ ਬਲੀ ਦਾ ਬੱਕਰਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕੇਸ ਰਿਪੋਰਟ ਦੇ ਅਧਾਰ ਉੱਤੇ ਐੱਸ ਆਈ ਟੀ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਹੈ, ਉਸ ਵਿਚ ਨਾ ਤਾਂ ਸ਼ਿਕਾਇਤ ਕਰਤਾ ਨੇ ਉਮਰਾਨੰਗਲ ਦਾ ਨਾਮ ਲਿਆ ਤੇ ਨਾ ਕੇਸ ਵਿੱਚ ਉਸ ਦਾ ਨਾਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਕੀਲ ਨੇ ਕੋਰਟ ਵਿਚ ਕਿਹਾ ਕਿ ਐੱਸ ਆਈ ਟੀ ਅਸਲ ਵਿੱਚ ਪਰਮਰਾਜ ਸਿੰਘ ਤੋਂ ਰਾਜਸੀ ਨੇਤਾਵਾਂ ਤੇ ਵੱਡੇ ਪੁਲਿਸ ਅਫਸਰਾਂ ਦਾ ਨਾਮ ਪੁੱਛਣਾ ਚਾਹੁੰਦੀ ਹੈ, ਜਿਸ ਤੋਂ ਸਾਫ ਹੈ ਕਿ ਪਰਮਰਾਜ ਸਿੰਘ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ।
ਵਰਨਣ ਯੋਗ ਹੈ ਕਿ ਸਾਲ 2015 ਵਿੱਚ ਪੰਜਾਬ ਦੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਕੁਝ ਸੰਗਠਨਾਂ ਨਾਲ ਜੁੜੇ ਲੋਕ ਬਹਿਬਲ ਕਲਾਂ ਵਿਖੇ ਅਣਮਿੱਥੇ ਧਰਨੇ ਉੱਤੇ ਬੈਠੇ ਹੋਏ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਓਥੋਂ ਹਟਾਉਣ ਲਈ ਫਾਇਰਿੰਗ ਕੀਤੀ ਸੀ, ਜਿਸ ਵਿੱਚ 2 ਨੌਜਵਾਨ ਮਾਰੇ ਗਏ ਸਨ। ਪੰਜਾਬ ਦੀ ਸਰਕਾਰ ਬਦਲੀ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਕਲਾਂ ਅਤੇ ਬਰਗਾੜੀ ਦੇ ਕੇਸਾਂ ਦੀ ਜਾਂਚ ਲਈ ਜਸਟਿਸ ਰਨਜੀਤ ਸਿੰਘ ਕਮਿਸ਼ਨ ਬਣਾਇਆ ਸੀ। ਇਸ ਦੀ ਰਿਪੋਰਟ ਮਿਲਣ ਪਿੱਛੋਂ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੀ ਐੱਸ ਆਈ ਟੀ ਬਣਾ ਕੇ ਕਮਿਸ਼ਨ ਦੀ ਰਿਪੋਰਟ ਦੇ ਉੱਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ