Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਇਮਰਾਨ ਦੇ ਬਿਆਨ ਉੱਤੇ ਅਮਰਿੰਦਰ ਨੇ ਮਸੂਦ ਦਾ ਟਿਕਾਣਾ ਦੱਸ ਕੇ ਚੁਣੌਤੀ ਦਿੱਤੀ

February 20, 2019 07:47 AM

ਚੰਡੀਗੜ੍ਹ, 19 ਫਰਵਰੀ, (ਪੋਸਟ ਬਿਊਰੋ)- ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਬਾਰੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਬਿਆਨ ਉੱਤੇ ਭਾਰਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋੜਵਾਂ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਜੇ ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਫੜਨ ਦੀ ਗੱਲ ਕਰਦਾ ਹੈ ਤਾਂ ਬਹਾਵਲਪੁਰ ਵਿਚ ਉਸ ਕੋਲ ਜੈਸ਼-ਏ-ਮੁਹੰਮਦ ਦਾ ਸਰਗਣਾ ਮਸੂਦ ਅਜ਼ਹਰ ਬੈਠਾ ਹੈ, ਉਸ ਨੂੰ ਜਾ ਕੇ ਫੜੇ।
ਇਮਰਾਨ ਖ਼ਾਨ ਦੇ ਇਸਲਾਮਾਬਾਦ ਵਿਚ ਦਿੱਤੇ ਬਿਆਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਚ ਇਸ ਉੱਤੇ ਪ੍ਰਤੀਕਿਰਿਆ ਲਈ ਇਮਰਾਨ ਨੂੰ ਸੰਬੋਧਨ ਕਰ ਕੇ ਟਵੀਟ ਕੀਤਾ। ਇਸ ਵਿਚ ਉਨ੍ਹਾਂ ਇਮਰਾਨ ਖ਼ਾਨ ਨੂੰ ਟੈਗ ਕਰ ਕੇ ਲਿਖਿਆ ਹੈ, ‘ਤੁਹਾਡੇ ਕੋਲ ਬਹਾਵਲਪੁਰ ਵਿਚ ਜੈਸ਼-ਇ-ਮੁਹੰਮਦ ਦਾ ਮੁਖੀ ਮਸੂਦ ਅਜ਼ਹਰ ਬੈਠਾ ਹੈ ਅਤੇ ਆਈ ਐੱਸ ਆਈ ਦੀ ਮਦਦ ਨਾਲ ਭਾਰਤ ਵਿਚ ਅੱਤਵਾਦੀ ਹਮਲੇ ਕਰਵਾ ਰਿਹਾ ਹੈ, ਜਾਓ ਉਸ ਨੂੰ ਓਥੋਂ ਚੁੱਕੋ। ਜੇ ਤੁਸੀਂ ਸਾਨੂੰ ਇਸ ਬਾਰੇ ਨਹੀਂ ਦੱਸ ਸਕਦੇ ਤੇ ਉਸ ਨੂੰ ਹੱਥ ਨਹੀਂ ਪਾ ਸਕਦੇ ਤਾਂ ਤੁਹਾਡੇ ਲਈ ਇਹ ਅਸੀਂ ਕਰਾਂਗੇ।`
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਮਰਾਨ ਖ਼ਾਨ ਪੁਲਵਾਮਾ ਹਮਲੇ ਦੇ ਸਬੂਤਾਂ ਦੀ ਗੱਲ ਕਰਦੇ ਹਨ, ਇਨ੍ਹਾਂ ਸਾਲਾਂ ਦੌਰਾਨ ਮੁੰਬਈ ਦੇ ਹਮਲੇ ਦੇ ਸਬੂਤਾਂ ਬਾਰੇ ਪਾਕਿਸਤਾਨ ਨੇ ਕੀ ਕੀਤਾ, ਅੱਜ ਇਸ ਉੱਤੇ ਵੀ ਚਰਚਾ ਕਰਨ ਦਾ ਸਮਾਂ ਆ ਗਿਆ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਜੈਸ਼ ਤੇ ਅਜ਼ਹਰ ਮਸੂਦ ਨੂੰ ਆਈ ਐੱਸ ਆਈ ਚਲਾ ਰਹੀ ਹੈ ਅਤੇ ਆਈ ਐੱਸ ਆਈ ਨੂੰ ਪਾਕਿਸਤਾਨੀ ਫ਼ੌਜ ਦਾ ਮੁਖੀ ਜਨਰਲ ਕਮਰ ਅਹਿਮਦ ਬਾਜਵਾ ਚਲਾਉਂਦਾ ਹੈ ਅਤੇ ਇਮਰਾਨ ਖ਼ਾਨ ਨੂੰ ਵੀ ਜਨਰਲ ਬਾਜਵਾ ਨੇ ਪ੍ਰਧਾਨ ਮੰਤਰੀ ਬਣਾਇਆ ਹੈ। ਇਸ ਲਈ ਇਮਰਾਨ ਖ਼ਾਨ ਦੀਆਂ ਗੱਲਾਂ ਤੇ ਅੱਤਵਾਦੀਆਂ ਨਾਲ ਪਾਕਿ ਸਰਕਾਰ ਦੇ ਰਿਸ਼ਤੇ ਨੂੰ ਆਸਾਨੀ ਨਾਲ ਸਮਝਿਆ ਜਾ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ