Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਐਮਰਜੈਂਸੀ ਲਾਉਣ ਕਾਰਨ ਅਮਰੀਕਾ ਦੇ 16 ਰਾਜਾਂ ਨੇ ਟਰੰਪ ਉੱਤੇ ਕੇਸ ਕਰ ਦਿੱਤਾ

February 20, 2019 07:49 AM

ਨਿਊਯਾਰਕ, 19 ਫਰਵਰੀ (ਪੋਸਟ ਬਿਊਰੋ)- ਅਮਰੀਕਾ ਦੇ 16 ਰਾਜ ਮੈਕਸੀਕੋ ਸਰਹੱਦ ਉੱਤੇ ਕੰਧ ਬਣਾਉਣ ਦੇ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕੌਮੀ ਐਮਰਜੈਂਸੀ ਲਾਉਣ ਦੇ ਫ਼ੈਸਲੇ ਖ਼ਿਲਾਫ਼ ਅਦਾਲਤ ਚਲੇ ਗਏ ਹਨ। ਇਨ੍ਹਾਂ ਰਾਜਾਂ ਨੇ ਟਰੰਪ ਸਰਕਾਰ ਉੱਤੇ ਕੇਸ ਕਰ ਕੇ ਐਮਰਜੈਂਸੀ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ।
ਵਰਨਣ ਯੋਗ ਹੈ ਕਿ ਡੋਨਾਲਡ ਟਰੰਪ ਨੇ ਪਿਛਲੇ ਸ਼ੁੱਕਰਵਾਰ ਐਮਰਜੈਂਸੀ ਦੇ ਰਾਜਕੀ ਹੁਕਮ ਉੱਤੇ ਦਸਖਤ ਕੀਤੇ ਸਨ। ਇਸ ਨਾਲ ਉਨ੍ਹਾਂ ਨੂੰ ਅਮਰੀਕਾ-ਮੈਕਸੀਕੋ ਸਰਹੱਦ ਉੱਤੇ ਦੀਵਾਰ ਬਣਾਉਣ ਲਈ ਜ਼ਰੂਰੀ 5.6 ਅਰਬ ਡਾਲਰ ਦੀ ਰਾਸ਼ੀ ਹਾਸਲ ਕਰਨ ਵਿੱਚ ਮਦਦ ਮਿਲੇਗੀ। ਸਾਨ ਫਰਾਂਸਿਸਕੋ ਦੀ ਅਦਾਲਤ `ਚ ਸੋਮਵਾਰ ਨੂੰ ਦਾਖ਼ਲ ਕੇਸ ਵਿੱਚ ਦਲੀਲ ਦਿੱਤੀ ਗਈ ਹੈ ਕਿ ਰਾਸ਼ਟਰਪਤੀ ਨੂੰ ਮੈਕਸੀਕੋ ਨਾਲ ਲੱਗਦੀ ਸਰਹੱਦ `ਤੇ ਦੀਵਾਰ ਬਣਾਉਣ ਲਈ ਹੋਰਨਾਂ ਕੰਮਾਂ ਦਾ ਫੰਡ ਲਾਉਣ ਦਾ ਅਧਿਕਾਰ ਨਹੀਂ, ਕਿਉਂਕਿ ਜਨਤਕ ਧਨ ਦੇ ਖ਼ਰਚ ਨੂੰ ਪਾਰਲੀਮੈਂਟ ਕੰਟਰੋਲ ਕਰਦੀ ਹੈ।
ਕੈਲੀਫੋਰਨੀਆ ਰਾਜ ਦੇ ਅਟਾਰਨੀ ਜਨਰਲ ਜੇਵੀਅਰ ਬੇਕਰਰਾ ਨੇ ਕਿਹਾ, ਅਸੀਂ ਤੇ ਹੋਰ ਰਾਜਾਂ ਨੇ ਕਾਨੂੰਨੀ ਰਸਤਾ ਅਪਣਾਇਆ ਹੈ, ਕਿਉਂਕਿ ਦੂਜੀਆਂ ਯੋਜਨਾਵਾਂ ਦਾ ਧਨ ਸੈਨਿਕ ਪ੍ਰਾਜੈਕਟਾਂ ਵਿੱਚ ਲਾਏ ਜਾਣ ਦਾ ਸ਼ੱਕ ਹੈ। ਅਦਾਲਤ ਵਿੱਚ ਦਾਖ਼ਲ ਕੇਸ `ਚ ਕਿਹਾ ਗਿਆ ਹੈ ਕਿ ਕੇਸ ਕਰਨ ਵਾਲੇ ਸੂਬੇ ਆਪਣੇ ਨਾਗਰਿਕਾਂ, ਕੁਦਰਤੀ ਵਸੀਲਿਆਂ ਅਤੇ ਆਰਥਿਕ ਹਿੱਤਾਂ ਦੀ ਰਾਖੀ ਲਈ ਅਦਾਲਤ ਆਏ ਹਨ। ਐਮਰਜੈਂਸੀ ਖ਼ਿਲਾਫ਼ ਕੇਸ ਦਾਇਰ ਕਰਨ ਵਾਲੇ ਸੂਬਿਆਂ `ਚ ਕੈਲੀਫੋਰਨੀਆ, ਨਿਊਯਾਰਕ, ਕੋਲੋਰਾਡੋ, ਕਨੈਕਟੀਕਟ, ਡੈਲਵੇਅਰ, ਹਵਾਈ, ਇਲਿਨਾਇਸ, ਮੇਨ, ਮੈਰੀਲੈਂਡ, ਮਿਸ਼ੀਗਨ, ਮਿਨੀਸੋਟਾ, ਨੇਵਾਦਾ, ਨਿਊਜਰਸੀ, ਨਿਊ ਮੈਕਸੀਕੋ, ਓਰੇਗਨ ਅਤੇ ਵਰਜੀਨੀਆ ਸ਼ਾਮਲ ਹਨ। ਇਨ੍ਹਾਂ ਰਾਜਾਂ ਦੇ ਗਵਰਨਰ ਡੈਮੋਕ੍ਰੇਟਿਕ ਪਾਰਟੀ ਦੇ ਹਨ। ਡੋਨਾਲਡ ਟਰੰਪ ਨੇ ਪਾਰਲੀਮੈਂਟ ਤੋਂ ਅਮਰੀਕਾ-ਮੈਕਸੀਕੋ ਸਰਹੱਦ `ਤੇ ਦੀਵਾਰ ਬਣਾਉਣ ਦੇ ਲਈ 5.6 ਅਰਬ ਡਾਲਰ ਦਾ ਬਜਟ ਮੰਗਿਆ ਸੀ, ਪਰ ਪਾਰਲੀਮੈਂਟ ਦੇ ਹੇਠਲੇ ਸਦਨ ਪ੍ਰਤੀਨਿਧ ਸਭਾ ਵਿੱਚ ਬਹੁਮਤ ਵਾਲੇ ਵਿਰੋਧੀ ਡੈਮੋਕ੍ਰੇਟ ਮੈਂਬਰਾਂ ਨੇ ਏਨੀ ਰਾਸ਼ੀ ਦੇਣ ਤੋਂ ਨਾਂਹ ਕਰ ਦਿੱਤੀ। ਉਨ੍ਹਾਂ ਸਿਰਫ਼ 1.35 ਅਰਬ ਡਾਲਰ ਦੇ ਬਜਟ ਨੂੰ ਮਨਜ਼ੂਰੀ ਦਿੱਤੀ। ਇਸ ਤੋਂ ਬਾਅਦ ਟਰੰਪ ਨੇ ਫੰਡ ਇਕੱਠਾ ਕਰਨ ਲਈ ਇਹ ਕਦਮ ਚੁੱਕਿਆ। ਉਨ੍ਹਾਂ ਦੀ ਦਲੀਲ ਹੈ ਕਿ ਅਮਰੀਕਾ `ਚ ਸ਼ਰਨਾਰਥੀਆਂ ਦੇ ਗ਼ੈਰ ਕਾਨੂੰਨੀ ਦਾਖ਼ਲੇ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਲਈ ਮੈਕਸੀਕੋ ਦੀ ਸਰਹੱਦ ਉੱਤੇ ਦੀਵਾਰ ਬਣਾਉਣੀ ਜ਼ਰੂਰੀ ਹੈ। ਡੈਮੋਕ੍ਰੇਟ ਪਾਰਲੀਮੈਂਟ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਟੈਕਸ ਦੇਣ ਵਾਲਿਆਂ ਦੇ ਧਨ ਦੀ ਬਰਬਾਦੀ ਹੈ। ਅਮਰੀਕਾ ਦੀ ਇਕ ਪਾਰਲੀਮੈਂਟਰੀ ਕਮੇਟੀ ਨੇ ਵੀ ਐਮਰਜੈਂਸੀ ਐਲਾਨ ਦੀ ਜਾਂਚ ਸ਼ੁਰੂ ਕੀਤੀ ਹੈ। ਪ੍ਰਤੀਨਿਧ ਸਭਾ ਦੀ ਜੁਡੀਸ਼ਲ ਕਮੇਟੀ ਦੇ ਡੈਮੋਕ੍ਰੇਟ ਮੈਂਬਰਾਂ ਨੇ ਟਰੰਪ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਇਸ ਐਲਾਨ `ਚ ਸ਼ਾਮਲ ਰਹੇ ਵ੍ਹਾਈਟ ਹਾਊਸ ਅਤੇ ਜੁਡੀਸ਼ਲ ਵਿਭਾਗ ਦੇ ਅਧਿਕਾਰੀਆਂ ਨੂੰ ਸੁਣਵਾਈ ਲਈ ਪੇਸ਼ ਕੀਤਾ ਜਾਵੇ ਤੇ ਫ਼ੈਸਲੇ ਨਾਲ ਸਬੰਧਤ ਕਾਨੂੰਨੀ ਦਸਤਾਵੇਜ਼ ਵੀ ਪੇਸ਼ ਕੀਤੇ ਜਾਣ। ਇਸ ਲਈ ਸ਼ੁੱਕਰਵਾਰ ਦੀ ਸਮਾਂ ਹੱਦ ਤੈਅ ਕੀਤੀ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ