Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਬ੍ਰਿਟੇਨ ਦੀ ਲੇਬਰ ਪਾਰਟੀ ਦੇ ਸੱਤ ਐਮ ਪੀਜ਼ ਵੱਲੋਂ ਪਾਰਟੀ ਤੋਂ ਅਸਤੀਫਾ

February 20, 2019 07:51 AM

ਲੰਡਨ, 19 ਫਰਵਰੀ (ਪੋਸਟ ਬਿਊਰੋ)- ਬ੍ਰਿਟੇਨ ਦੇ ਰਾਜਨੀਤਕ ਹਾਲਾਤ ਅੱਜ ਕੱਲ੍ਹ ਬੜੇ ਹੀ ਮੁਸ਼ਕਿਲ ਦੌਰ 'ਚ ਲੰਘ ਰਹੇ ਹਨ। ਬ੍ਰਿਗਜ਼ਿਟ ਦੀ ਅਨਸਿਚਤਾ ਨੇ ਹਰ ਇਕ ਨੂੰ ਘੁੰਮਣ ਘੇਰੀ ਵਿੱਚ ਪਾਇਆ ਹੋਇਆ ਹੈ। ਲੇਬਰ ਪਾਰਟੀ ਦੇ ਸੱਤ ਐਮ ਪੀਜ਼ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਨਵਾਂ ਸਿਆਸੀ ਭੂਚਾਲ ਲਿਆ ਦਿਤਾ ਹੈ। ਇਨ੍ਹਾਂ ਨੇ ਕਿਹਾ ਹੈ ਕਿ ਉਹ ਪਾਰਟੀ ਪ੍ਰਧਾਨ ਜੈਰਮੀ ਕੌਰਬਿਨ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ। ਇਨ੍ਹਾਂ ਮੈਂਬਰਾਂ ਵਿੱਚ ਚੁੱਕਾ ਉਮੁਨਾ, ਲੂਸੀਆਨਾ ਬਰਜ਼ਰ, ਕ੍ਰਿਸ ਲੇਸਲੀ, ਐਂਜਲਾ ਸਮਿੱਥ, ਮਾਈਕ ਗੇਪਸ, ਗੈਵਿਨ ਸ਼ੁਕਰ ਅਤੇ ਐਨ ਕੌਫੇ ਸ਼ਾਮਲ ਹਨ।
ਇਨ੍ਹਾਂ ਪਾਰਲੀਮੈਂਟ ਮੈਂਬਰਾਂ ਨੇ ਕਿਹਾ ਹੈ ਕਿ ਸੰਵਿਧਾਨਕ ਤੌਰ ਉਤੇ ਯਹੂਦੀ ਭਾਈਚਾਰੇ ਬਾਰੇ ਉਠੇ ਮਸਲੇ ਅਤੇ ਬ੍ਰੈਗਜ਼ਿਟ ਮਾਮਲੇ 'ਚ ਲੇਬਰ ਪਾਰਟੀ ਦੇ ਲੀਡਰ ਵੱਲੋਂ ਸਹੀ ਅਗਵਾਈ ਨਹੀਂ ਕੀਤੀ ਜਾ ਰਹੀ। ਐਮ ਪੀ ਮਿ. ਉਮੁਨਾ ਨੇ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿੱਚ ਨਵੀਂ ਪਾਰਟੀ ਬਣਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਰਵਾਇਤੀ ਪਾਰਟੀਆਂ ਇਨ੍ਹਾਂ ਚੁਣੌਤੀਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀਆਂ, ਉਹ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਮਾਂ ਹੈ ਕਿ ਪੁਰਾਣੇ ਰਿਵਾਜਾਂ ਵਾਲੀ ਰਾਜਨੀਤੀ ਨੂੰ ਦੇਸ਼ ਤੋਂ ਖਤਮ ਕੀਤਾ ਜਾਵੇ, ਜਿਸ ਲਈ ਅਸੀਂ ਨਵੀਆਂ ਪ੍ਰਿਤਾਂ ਪਾਉਣ ਲਈ ਪਹਿਲ ਕਦਮੀ ਕੀਤੀ ਹੈ ਅਤੇ ਅਸੀਂ ਹੋਰਨਾਂ ਨੂੰ ਵੀ ਸੱਦਾ ਦਿੰਦੇ ਹਾਂ। ਮਿਸ ਬਰਜ਼ਰ, ਜੋ ਯਹੂਦੀ ਹੈ, ਨੇ ਕਿਹਾ ਕਿ ਉਹ ਪਾਰਟੀ ਵਿੱਚ ਨਹੀਂ ਰਹਿ ਸਕਦੀ। ਕ੍ਰਿਸ ਲੇਸਲੀ ਨੇ ਪਾਰਟੀ 'ਤੇ ਬ੍ਰੈਗਜ਼ਿਟ ਸਬੰਧੀ ਦੇਸ਼ ਨਾਲ ਧੋਖਾ ਕਰਨ ਦਾ ਦੋਸ਼ ਵੀ ਲਾਇਆ ਹੈ। ਲੇਬਰ ਲੀਡਰ ਜੈਰਮੀ ਕੌਰਬਿਨ ਨੇ ਕਿਹਾ ਹੈ ਕਿ ਉਹ ਸੰਸਦ ਮੈਂਬਰਾਂ ਦੇ ਫੈਸਲੇ ਤੋਂ ਨਿਰਾਸ਼ ਹਨ। ਐਮ ਪੀ ਵਰਿੰਦਰ ਸ਼ਰਮਾ ਨੇ ਕਿਹਾ ਕਿ ਪਾਰਟੀ ਦਾ ਕੋਈ ਵੀ ਮਸਲਾ ਪਾਰਟੀ ਅੰਦਰ ਰਹਿ ਕੇ ਹੀ ਹੱਲ ਹੋ ਸਕਦਾ ਹੈ, ਪਿੜ ਛੱਡ ਜਾਣਾ ਕਿਸੇ ਮਸਲੇ ਦਾ ਹੱਲ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ