Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਬ੍ਰਿਟਿਸ਼ ਐੱਮ ਪੀਜ਼ ਦੀ ਫੇਸਬੁਕ ਨੂੰ ਝਾੜ, ਸਖਤ ਨਿਯਮ ਬਣਾਉਣ ਦੀ ਵਕਾਲਤ

February 20, 2019 07:58 AM

ਲੰਡਨ, 19 ਫਰਵਰੀ (ਪੋਸਟ ਬਿਊਰੋ)- ਬ੍ਰਿਟਿਸ਼ ਐਮ ਪੀਜ਼ ਨੇ ਇੱਕ ਰਿਪੋਰਟ ਜਾਰੀ ਕਰ ਕੇ ਫੇਸਬੁਕ 'ਤੇ ਬ੍ਰਿਟੇਨ ਨੇ ਜਾਣਬੁਝ ਕੇ ਨਿੱਜਤਾ ਸੰਬੰਧੀ ਨਿਯਮਾਂ ਅਤੇ ਮੁਕਾਬਲੇਬਾਜ਼ੀ-ਰੋਧੀ ਕਾਨੂੰਨਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ। ਨਾਲ ਹੀ ਸੋਸ਼ਲ ਮੀਡੀਆ ਕੰਪਨੀਆਂ 'ਤੇ ਹੋਰ ਨਿਗਰਾਨੀ ਰੱਖਣ ਦਾ ਐਲਾਨ ਕੀਤਾ।
ਸੋਸ਼ਲ ਮੀਡੀਆ 'ਤੇ ਫਰਜ਼ੀ ਖਬਰਾਂ ਤੇ ਭਰਮਾਊ ਸੂਚਨਾਵਾਂ ਬਾਰੇ ਇਹ ਰਿਪੋਰਟ 18 ਮਹੀਨੇ ਦੀ ਜਾਂਚ-ਪੜਤਾਲ ਦੇ ਬਾਅਦ ਤਿਆਰ ਕੀਤੀ ਗਈ ਹੈ। ਰਿਪੋਰਟ ਤਿਆਰ ਕਰਨ ਵਾਲੀ ਕਮੇਟੀ ਨੇ ਕਿਹਾ ਕਿ ਸੋਸ਼ਲ ਮੀਡੀਆ ਵੈੱਬਸਾਈਟਾਂ ਨੂੰ ਜ਼ਰੂਰੀ ਰੂਪ ਤੋਂ ਜ਼ਾਬਤੇ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਹਾਨੀਕਾਰਕ ਜਾਂ ਗੈਰ ਕਾਨੂੰਨੀ ਸਮੱਗਰੀ ਨੂੰ ਬਿਹਤਰ ਢੰਗ ਨਾਲ ਕੰਟਰੋਲ ਕਰਨ ਲਈ ਇੱਕ ਆਜ਼ਾਦ ਅਥਾਰਟੀ ਨੂੰ ਇਨ੍ਹਾਂ ਦੀ ਨਿਗਰਾਨੀ ਕਰਨੀ ਚਾਹੀਦੀ ਹੈ। ਇਸ ਰਿਪੋਰਟ ਵਿੱਚ ਫੇਸਬੁਕ ਨੂੰ ਖਾਸ ਤੌਰ 'ਤੇ ਕਿਹਾ ਗਿਆ ਹੈ ਕਿ ਇੰਝ ਲੱਗਦਾ ਹੈ ਕਿ ਸਾਈਟ ਦੀ ਰਚਨਾ ਨੂੰ ਇਸ ਤਰ੍ਹਾਂ ਨਾਲ ਡਿਜ਼ਾਈਨ ਕੀਤਾ ਗਿਆ ਹੈ ਕਿ ਵਿਸ਼ੇਸ਼ ਫੈਸਲਿਆਂ ਲਈ ਗਿਆਨ ਅਤੇ ਜ਼ਿੰਮੇਵਾਰੀ ਛੁਪਾਈ ਜਾ ਸਕੇ। ਇਹ ਸਾਫ ਹੈ ਕਿ ਫੇਸਬੁਕ ਨੇ ਜਾਣਬੁੱਝ ਕੇ ਡਾਟਾ ਪ੍ਰਾਇਵੇਸੀ ਅਤੇ ਮੁਕਾਬਲੇਬਾਜ਼ੀ-ਰੋਕਣ ਸੰਬੰਧੀ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ।
ਪਾਰਲੀਮੈਂਟ ਦੀ ਮੀਡੀਆ ਕਮੇਟੀ ਨੇ ਰਿਪੋਰਟ ਵਿੱਚ ਫੇਸਬੁਕ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ ਈ ਓ) ਮਾਰਕ ਜੁਕਰਬਰਗ 'ਤੇ ਬ੍ਰਿਟੇਨ ਦੀ ਪਾਰਲੀਮੈਂਟ ਦੀ ਮਾਣਹਾਨੀ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ ਕਿ ਜੁਕਰਬਰਗ ਨੂੰ ਕਈ ਵਾਰ ਕਮੇਟੀ ਦੇ ਸਾਹਮਣੇ ਪੇਸ਼ ਹੋਣ ਦੇ ਲਈ ਕਿਹਾ ਸੀ, ਪਰੰਤੂ ਉਹ ਨਹੀਂ ਆਏ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਫੇਸਬੁਕ ਵਰਗੀਆਂ ਕੰਪਨੀਆਂ ਨੂੰ ਆਨਲਾਈਨ ਦੁਨੀਆ ਵਿੱਚ ਡਿਜੀਟਲ ਗੁੰਡੇ ਵਾਂਗ ਵਰਤਾਓ ਕਰਨ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ। ਉਹ ਆਪਣੇ ਆਪ ਨੂੰ ਕਾਨੂੰਨ ਤੋਂ ਅੱਗੇ ਸਮਝਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ