Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਹਾਈ ਕੋਰਟ ਦਾ ਹੁਕਮ: ਸਾਬਕਾ ਮੁੱਖ ਮੰਤਰੀਆਂ ਨੂੰ ਸਰਕਾਰੀ ਬੰਗਲੇ ਖਾਲੀ ਕਰਨੇ ਹੋਣਗੇ

February 20, 2019 08:01 AM

ਪਟਨਾ, 19 ਫਰਵਰੀ (ਪੋਸਟ ਬਿਊਰੋ)- ਬਿਹਾਰ ਦੀ ਪਟਨਾ ਹਾਈ ਕੋਰਟ ਨੇ ਵੱਡਾ ਫੈਸਲਾ ਦਿੱਤਾ ਹੈ ਕਿ ਬਿਹਾਰ ਦੇ ਸਾਰੇ ਸਾਬਕਾ ਮੁੱਖ ਮੰਤਰੀਆਂ ਨੂੰ ਸਰਕਾਰੀ ਘਰ ਖਾਲੀ ਕਰਨੇ ਹੋਣਗੇ। ਉਨ੍ਹਾਂ ਦੀ ਸਾਰੀ ਉਮਰ ਸਰਕਾਰੀ ਬੰਗਲੇ ਵਾਲੀ ਸਹੂਲਤ ਖਤਮ ਕਰਨ ਦੀ ਮੰਗ ਉੱਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਇਹ ਫੈਸਲਾ ਰਾਖਵਾਂ ਰੱਖਿਆ ਸੀ, ਜਿਸ ਉੱਤੇ ਅੱਜ ਕੋਰਟ ਵੱਲੋਂ ਚੀਫ ਜਸਟਿਸ ਏ ਪੀ ਸ਼ਾਹੀ ਦੇ ਬੈਂਚ ਨੇ ਇਹ ਫੈਸਲਾ ਸੁਣਾਇਆ ਹੈ
ਇਸ ਫੈਸਲੇ ਦੇ ਬਾਅਦ ਕਈ ਸਾਬਕਾ ਮੁੱਖ ਮੰਤਰੀਆਂ ਤੋਂ ਬੰਗਲੇ ਵਾਪਸ ਲੈ ਲਏ ਜਾਣਗੇ। ਰਾਜ ਸਰਕਾਰ ਨੇ ਸਾਰੇ ਸਾਬਕਾ ਮੁੱਖ ਮੰਤਰੀਆਂ ਨੂੰ ਇਹ ਸਹੂਲਤ ਦੇ ਰੱਖੀ ਸੀ। ਇਸ ਦੇ ਨਾਲ ਸਰਕਾਰੀ ਬੰਗਲੇ ਵਿਚ ਬੇਹੱਦ ਖਰਚ ਕਰਨ ਦੀ ਛੋਟ ਨੂੰ ਹਾਈ ਕੋਰਟ ਨੇ ਗੈਰ ਸੰਵਧਾਨਿਕ ਐਲਾਨ ਕਰ ਦਿੱਤਾ ਤੇ ਕਿਹਾ ਹੈ ਕਿ ਜਨਤਾ ਦੇ ਪੈਸੇ ਨਾਲ ਆਰਾਮ ਤਲਬੀ ਨਹੀਂ ਚੱਲੇਗੀ। ਅਦਾਲਤ ਨੇ ਕਿਹਾ ਹੈ ਕਿ ਐਮ ਐਲ ਏ ਅਤੇ ਐਮ ਐਲ ਸੀ ਦੀ ਹੈਸੀਅਤ ਵਿੱਚ ਉਹ ਫਲੈਟ ਰੱਖ ਸਕਦੇ ਹਨ, ਪਰ ਸਾਬਕਾ ਮੁੱਖ ਮੰਤਰੀ ਦੀ ਹੈਸੀਅਤ ਵਿੱਚ ਮਿਲਿਆ ਬੰਗਲਾ ਛੱਡਣਾ ਹੋਵੇਗਾ।
ਪਟਨਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਕਈ ਸਾਬਕਾ ਮੁੱਖ ਮੰਤਰੀਆਂ ਨੂੰ ਸਰਕਾਰੀ ਘਰ ਛੱਡਣੇ ਪੈ ਜਾਣੇ ਹਨ, ਜਿਨ੍ਹਾਂ ਵਿਚ ਲਾਲੂ ਪ੍ਰਸਾਦ ਯਾਦਵ, ਰਾਬੜੀ ਦੇਵੀ, ਸਤੀਸ਼ ਪ੍ਰਸਾਦ ਸਿੰਘ, ਡਾਕਟਰ ਜਗਨਨਾਥ ਮਿਸ਼ਰਾ ਅਤੇ ਜੀਤਨ ਰਾਮ ਮਾਂਝੀ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਆਪਣਾ ਸਰਕਾਰੀ ਘਰ ਛੱਡਣਾ ਪਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼