Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤਭਾਰਤ ਨੇ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਦਾ 5ਵੀਂ ਵਾਰ ਜਿੱਤਿਆ ਖਿਤਾਬ, ਚੀਨ ਨੂੰ 1-0 ਨਾਲ ਹਰਾਇਆਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ
 
ਭਾਰਤ

ਜਦੋਂ ਫੜਿਆ ਗਿਆ ਤਾਂ ਮਸਾਂ ਇਕ ਥੱਪੜ ਦੀ ਮਾਰ ਨਿਕਲਿਆ ਸੀ ਮਸੂਦ ਅਜ਼ਹਰ

February 20, 2019 08:11 AM

ਨਵੀਂ ਦਿੱਲੀ, 19 ਫਰਵਰੀ (ਪੋਸਟ ਬਿਊਰੋ)- ਜੈਸ਼ ਇ ਮੁਹੰਮਦ ਦੇ ਮੁਖੀ ਮੌਲਾਨਾ ਮਸੂਦ ਅਜ਼ਹਰ ਦੀ 1994 ਵਿੱਚ ਹੋਈ ਗ੍ਰਿਫਤਾਰੀ ਤੋਂ ਬਾਅਦ ਉਸ ਤੋਂ ਪੁੱਛ ਪੜਤਾਲ ਕਰਨ ਵਾਲੇ ਇਕ ਸਾਬਕਾ ਪੁਲਸ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਦੁਨੀਆ ਦੇ ਸਭ ਤੋਂ ਖਤਰਨਾਕ ਅੱਤਵਾਦੀਆਂ ਵਿੱਚ ਸ਼ੁਮਾਰ ਅਜ਼ਹਰ ‘ਇਕ ਥੱਪੜ ਦੀ ਮਾਰ ਹੈ' ਅਤੇ ਹਿਰਾਸਤ ਵਿੱਚ ਪੁੱਛਗਿੱਛ ਵੇਲੇ ਉਹ ‘ਕੰਬਣ' ਲੱਗ ਜਾਂਦਾ ਸੀ।
ਮਿਲੀ ਜਾਣਕਾਰੀ ਅਨੁਸਾਰ ਮਸੂਦ ਅਜ਼ਹਰ ਪੁਰਤਗਾਲ ਦੇ ਪਾਸਪੋਰਟ ਉੱਤੇ ਬੰਗਲਾਦੇਸ਼ ਵੱਲ ਦੀ ਭਾਰਤ ਦਾਖਲ ਹੋਇਆ ਸੀ ਤੇ ਉਸ ਤੋਂ ਬਾਅਦ ਕਸ਼ਮੀਰ ਪੁੱਜ ਗਿਆ ਸੀ। ਉਸ ਨੂੰ 1994 ਵਿੱਚ ਦੱਖਣੀ ਕਸ਼ਮੀਰ ਦੇ ਅਨੰਤਨਾਗ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇੰਟੈਲੀਜੈਂਸ ਬਿਊਰੋ ਵਿੱਚ ਕਰੀਬ ਦੋ ਦਹਾਕੇ ਸੇਵਾਵਾਂ ਦਿੰਦੇ ਰਹੇ ਅਤੇ ਸਿੱਕਿਮ ਪੁਲਸ ਦੇ ਸਾਬਕਾ ਡਾਇਰੈਕਟਰ ਜਨਰਲ ਅਵਿਨਾਸ਼ ਮੋਹਨਾਨੇ ਨੇ ਕਿਹਾ ਕਿ ਹਿਰਾਸਤ ਦੌਰਾਨ ਏਜੰਸੀਆਂ ਨੂੰ ਜ਼ਿਆਦਾ ਜੱਦੋ ਜਹਿਦ ਨਹੀਂ ਕਰਨੀ ਪਈ ਤੇ ਇੱਕੋ ਚਪੇੜ ਪਿੱਛੋਂ ਮਸੂਦ ਅਜ਼ਹਰ ਨੇ ਭੇਤ ਦੱਸਣੇ ਸ਼ੁਰੂ ਕਰ ਦਿੱਤੇ ਸਨ। ਉਸ ਨੇ ਪਾਕਿਸਤਾਨ ਵਿਚਲੇ ਅੱਤਵਾਦੀ ਟਿਕਾਣਿਆਂ ਦੀ ਜਾਣਕਾਰੀ ਵੀ ਦੇ ਦਿੱਤੀ ਸੀ। ਬਾਅਦ ਵਿੱਚ ਮਸੂਦ ਅਜ਼ਹਰ ਨੂੰ ਅਗਵਾ ਕੀਤੀ ਗਈ ਇੰਡੀਅਨ ਏਅਰਲਾਈਨਜ਼ ਦੀ ਉਡਾਨ ਬਦਲੇ 1999 ਵਿੱਚ ਓਦੋਂ ਦੀ ਭਾਜਪਾ ਸਰਕਾਰ ਨੇ ਰਿਹਾਅ ਕੀਤਾ ਸੀ। ਇਸ ਤੋਂ ਬਾਅਦ ਅਜ਼ਹਰ ਨੇ ਜੈਸ਼-ਏ-ਮੁਹੰਮਦ ਬਣਾਈ ਤੇ ਭਾਰਤ ਖਿਲਾਫ ਕਈ ਵੱਡੇ ਅੱਤਵਾਦੀ ਹਮਲੇ ਕੀਤੇ ਸਨ। ਇਨ੍ਹਾਂ ਵਿੱਚ ਪਾਰਲੀਮੈਂਟ ਉੱਤੇ ਹਮਲਾ, ਪਠਾਨਕੋਟ ਏਅਰਬੇਸ, ਉੜੀ ਫੌਜੀ ਕੈਂਪ ਅਤੇ 14 ਫਰਵਰੀ ਨੂੰ ਪੁਲਵਾਮਾ ਵਿੱਚ ਕੀਤਾ ਗਿਆ ਹਮਲਾ ਵੌ ਸ਼ਾਮਲ ਹੈ। ਅਧਿਕਾਰੀ ਨੇ ਦੱਸਿਆ ਕਿ ਅਜ਼ਹਰ ਨੇ ਅੱਤਵਾਦੀ ਸੰਗਠਨਾਂ ਲਈ ਹੁੰਦੀ ਭਰਤੀ ਅਤੇ ਇਨ੍ਹਾਂ ਦੀ ਕਾਰਜਪ੍ਰਣਾਲੀ, ਆਈ ਐਸ ਆਈ ਦੀ ਭੂਮਿਕਾ ਬਾਰੇ ਵੀ ਜਾਣਕਾਰੀ ਦੇ ਦਿੱਤੀ ਸੀ। ਸਾਬਕਾ ਆਈ ਪੀ ਐਸ ਅਧਿਕਾਰੀ ਅਵਿਨਾਸ਼ ਓਦੋਂ ਕਸ਼ਮੀਰ ਡੈਸਕ ਦੇਖਦੇ ਸਨ ਤੇ ਉਨ੍ਹਾਂ ਵਿੱਚ ਅਜ਼ਹਰ ਕੋਲੋਂ ਕਈ ਵਾਰ ਪੁੱਛ ਪੜਤਾਲ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਯੂਪੀਆਈ ਰਾਹੀਂ ਹੁਣ ਹੋ ਸਕੇਗਾ 5 ਲੱਖ ਤੱਕ ਲੈਣ ਦੇਣ, ਸੀਮਾ ਲਾਗੂ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਸ਼ਾਹ ਨੇ ਕਿਹਾ- ਇਸ ਕਾਰਜਕਾਲ 'ਚ ਲਾਗੂ ਕਰਾਂਗੇ ਇਕ ਦੇਸ਼, ਇਕ ਚੋਣ ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਰਾਤ ਦੀ ਸਿ਼ਫਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਕੋਲਕਾਤਾ ਰੇਪ ਮਾਮਲਾ: ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ 3 ਮੰਗਾਂ ਮੰਨੀਆਂ, ਡਾਕਟਰਾਂ ਨੂੰ ਕੰਮ 'ਤੇ ਵਾਪਿਸ ਆਉਣ ਦੀ ਕੀਤੀ ਅਪੀਲ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿਲ ਦੇ ਆਪ੍ਰੇਸ਼ਨ ਤੋਂ ਬਾਅਦ ਲਾਲੂ ਪ੍ਰਸਾਦ ਯਾਦਵ ਦੀ ਬੇਟੀ ਨੇ ਤਸਵੀਰ ਕੀਤੀ ਸਾਂਝੀ, ਕਿਹਾ- ਉਹ ਠੀਕ ਹਨ ਦਿੱਲੀ ਵਿਚ ਦਰਗਾਹ ਦੀ ਡਿੱਗੀ ਕੰਧ, ਇੱਕ ਵਿਅਕਤੀ ਦੀ ਮੌਤ, 2 ਜ਼ਖ਼ਮੀ ਕਾਮਰੇਡ ਸੀਤਾਰਾਮ ਯੇਚੁਰੀ ਨਹੀਂ ਰਹੇ, ਮ੍ਰਿਤਕ ਦੇਹ ਏਮਜ਼ ਨੂੰ ਕੀਤੀ ਜਾਵੇਗੀ ਦਾਨ ਇੰਦੌਰ 'ਚ ਫੌਜੀ ਅਫਸਰਾਂ ਨੂੰ ਲੁੱਟਿਆ, ਮਹਿਲਾ ਦੋਸਤ ਨਾਲ ਬਲਾਤਕਾਰ, 6 ਵਿਚੋਂ 2 ਮੁਲਜ਼ਮ ਗ੍ਰਿਫਤਾਰ