Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਚਰਨਜੀਤ ਸਿੰਘ ਚੱਢਾ ਨੇ ਅੰਮ੍ਰਿਤ ਛਕ ਕੇ ਸਰਟੀਫਿਕੇਟ ਲੈਣ ਨਾਲ ਜਥੇਦਾਰ ਲਈ ਮੁਸੀਬਤ ਖੜ੍ਹੀ ਕੀਤੀ

February 21, 2019 05:57 AM

ਅੰਮ੍ਰਿਤਸਰ, 20 ਫਰਵਰੀ (ਪੋਸਟ ਬਿਊਅਰੋ)- ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ, ਜਿਹੜੇ ਵਿਵਾਦਾਂ ਵਿੱਚ ਫਸਣ ਪਿੱਛੋਂ ਅਹੁਦੇ ਤੋਂ ਹਟਾਏ ਗਏ ਸਨ, ਨੇ ਮੁੜ ਅੰਮ੍ਰਿਤ ਛਕ ਲਏ ਜਾਣ ਦਾ ਸਰਟੀਫਿਕੇਟ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਨੂੰ ਭੇਜ ਕੇ ਸਿੰਘ ਸਾਹਿਬਾਨ ਨੂੰ ਕਸੂਤੇ ਫਸਾਉਣ ਦਾ ਕੰਮ ਕਰ ਦਿੱਤਾ ਹੈ। ਇਸ ਨਾਜ਼ਕ ਮਾਮਲੇ 'ਤੇ ਜਥੇਦਾਰ ਖਾਮੋਸ਼ ਹਨ, ਕਿਉਂਕਿ ਇਸ ਕਾਰਨ ਇੱਕ ਧਰਮ ਸੰਕਟ ਬਣ ਸਕਦਾ ਹੈ। ਪੰਜ ਤਖਤਾਂ ਦੇ ਜਥੇਦਾਰਾਂ ਨੇ ਚੱਢਾ ਉੱਤੇ ਪਾਬੰਦੀ ਲਾਈ ਸੀ ਤੇ ਪੰਜ ਪਿਆਰਿਆਂ ਨੇ ਉਸ ਨੂੰ ਮੁੱਖ-ਧਾਰਾ ਵਿੱਚ ਸ਼ਾਮਲ ਕਰ ਲਿਆ ਹੈ।
ਅਕਾਲ ਤਖਤ ਦੇ ਦਫਤਰ ਸਕੱਤਰੇਤ ਵਿਖੇ 23 ਜਨਵਰੀ 2018 ਨੂੰ ਪੰਜ ਜਥੇਦਾਰਾਂ ਨੇ ਚਰਨਜੀਤ ਸਿੰਘ ਚੱਢਾ ਦੀ ਇੱਕ ਅਸ਼ਲੀਲ ਵੀਡੀਓ ਆਉਣ ਉੱਤੇ ਉਨ੍ਹਾਂ 'ਤੇ ਦੋ ਸਾਲ ਤੱਕ ਧਾਰਮਿਕ, ਸਮਾਜਿਕ, ਰਾਜਨੀਤਕ ਅਤੇ ਵਿਦਿਅਕ ਸਮਾਗਮਾਂ ਵਿੱਚ ਬੋਲਣ ਦੀ ਪਾਬੰਦੀ ਲਾਈ ਸੀ। ਇਸ ਤੋਂ ਬਾਅਦ ਚੱਢਾ ਕਾਫੀ ਸਮੇਂ ਤੋਂ ਆਪਣੀ ਵਾਪਸੀ ਲਈ ਯਤਨ ਕਰ ਰਹੇ ਸਨ। ਉਨ੍ਹਾਂ ਇੱਕ ਅਨੋਖਾ ਢੰਗ ਵਰਤਿਆ ਕਿ ਤਿੰਨ ਫਰਵਰੀ ਨੂੰ ਅਕਾਲ ਤਖਤ ਸਾਹਿਬ 'ਤੇ ਹੋ ਰਹੇ ਅੰਮ੍ਰਿਤ-ਸੰਚਾਰ ਵਿੱਚ ਪੰਜਾਂ ਪਿਆਰਿਆਂ ਪਾਸੋਂ ਅੰਮ੍ਰਿਤ ਛਕ ਲਿਆ। ਇਸ ਤੋਂ ਬਾਅਦ ਚਰਨਜੀਤ ਸਿੰਘ ਚੱਢਾ ਨੇ ਦਫਤਰ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਛਕੇ ਜਾਣ ਦਾ ਸਰਟੀਫਿਕੇਟ ਭੇਜ ਦਿੱਤਾ ਹੈ। ਪਤਾ ਲੱਗਾ ਹੈ ਕਿ ਚਰਨਜੀਤ ਸਿੰਘ ਚੱਢਾ ਨੇ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਦੋ ਵਾਰ ਚਿੱਠੀਆਂ ਦਿੱਤੀਆਂ ਕਿ ਕਾਨੂੰਨ ਅਨੁਸਾਰ ਉਹ ਬਰੀ ਹੋ ਗਏ ਹਨ, ਜਿਸ ਦੇ ਦਸਤਾਵੇਜ਼ ਜਮ੍ਹਾ ਕਰਵਾ ਦਿੱਤੇ ਸਨ, ਪਰ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ। ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਕਾਲ ਤਖਤ ਸਾਹਿਬ ਤੋਂ ਜਾਰੀ ਸਿੱਖ ਰਹਿਤ ਮਰਿਆਦਾ ਪੜ੍ਹੀ ਤਾਂ ਪਤਾ ਲੱਗਾ ਕਿ ਕਿਉਂਕਿ ਉਨ੍ਹਾਂ ਕੋਲੋਂ ਬਜਰ ਕੁਰਹਿਤ ਹੋਈ ਹੈ, ਇਸ ਲਈ ਉਨ੍ਹਾਂ ਦੇ ਕੇਸ ਦੇ ਸੰਬੰਧ ਵਿੱਚ ਉਨ੍ਹਾਂ ਨੂੰ ਪੰਜਾਂ ਪਿਆਰਿਆਂ ਅੱਗੇ ਪੇਸ਼ ਹੋਣਾ ਪੈਣਾ ਹੈ। ਇਸ ਕਰ ਕੇ ਉਨ੍ਹਾਂ ਨੇ 21 ਜਨਵਰੀ 2019 ਨੂੰ ਅਕਾਲ ਤਖਤ ਦੇ ਜਥੇਦਾਰ ਨੂੰ ਅਰਜ਼ੀ ਦਿੱਤੀ ਕਿ ਉਹ ਆਪਣੇ ਉੱਤੇ ਚੱਲਦੇ ਕੇਸ ਦੇ ਸੰਬੰਧ ਵਿੱਚ ਅਤੇ ਜਾਣੇ-ਅਣਜਾਣੇ ਹੋਈਆਂ ਭੁੱਲਾਂ ਲਈ ਤਿੰਨ ਫਰਵਰੀ ਨੂੰ ਅਕਾਲ ਤਖਤ ਸਾਹਿਬ ਵਿਖੇ ਹੋ ਰਹੇ ਅੰਮ੍ਰਿਤ ਸੰਚਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ, ਸੰਗਤ ਅਤੇ ਪੰਜਾਂ ਪਿਆਰਿਆਂ ਪਾਸੋਂ ਖਿਮਾ ਜਾਚਣਾ ਲਈ ਪੇਸ਼ ਹੋ ਕੇ ਅੰਮ੍ਰਿਤ ਦੀ ਸੁਧਾਈ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਕਾਲ ਤਖਤ ਸਾਹਿਬ ਵਿਖੇ ਆਪਣੀ ਧਰਮ ਪਤਨੀ ਨਾਲ ਪੇਸ਼ ਹੋ ਕੇ ਅੰਮ੍ਰਿਤ ਦੀ ਸੁਧਾਈ ਦੀ ਬੇਨਤੀ ਕੀਤੀ ਸੀ, ਜਿਸ 'ਤੇ ਪੰਜਾਂ ਪਿਆਰਿਆਂ ਨੇ ਉਨ੍ਹਾਂ ਪਾਸੋਂ ਬੱਜਰ ਕੁਰਹਿਤ ਹੋਣ ਕਾਰਨ ਫਿਰ ਅੰਮ੍ਰਿਤ ਦੀ ਦਾਤ ਦਿੰਦਿਆਂ ਗੁਰ ਸਿੱਖੀ ਜੀਵਨ ਜਿਊਣ ਦੀ ਬਖਸ਼ਿਸ਼ ਕੀਤੀ ਹੈ। ਅਕਾਲ ਤਖਤ ਦੇ ਸਾਬਕਾ ਪੰਜਾਂ ਪਿਆਰਿਆਂ ਵਿੱਚ ਸੇਵਾ ਨਿਭਾਉਣ ਵਾਲੇ ਭਾਈ ਮੇਜਰ ਸਿੰਘ ਨੇ ਕਿਹਾ ਕਿ ਚਰਨਜੀਤ ਸਿੰਘ ਚੱਢਾ ਨੇ ਜੇ ਅਕਾਲ ਤਖਤ ਸਾਹਿਬ ਵਿਖੇ ਪੰਜਾਂ ਪਿਆਰਿਆਂ ਪਾਸ ਪੇਸ਼ ਹੋ ਕੇ ਗੁਰੂ ਗ੍ਰੰਥ ਸਾਹਿਬ ਅਤੇ ਸੰਗਤ ਦੀ ਹਾਜ਼ਰੀ ਵਿੱਚ ਅੰਮ੍ਰਿਤ ਛਕ ਲਿਆ ਹੈ ਤਾਂ ਸਕੱਤਰੇਤ ਇਸ ਉੱਤੇ ਇਸ ਦੇ ਬਾਅਦ ਕੋਈ ਪਾਬੰਦੀ ਨਹੀਂ ਲਾ ਸਕਦਾ। ਇਸ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਹਿਲੀ ਗੱਲ ਇਹ ਹੈ ਕਿ ਵੀਡੀਓ ਮਾਮਲੇ ਵਿੱਚ ਚਰਨਜੀਤ ਸਿੰਘ ਚੱਢਾ ਨੇ ਪੰਜ ਜਥੇਦਾਰਾਂ ਸਾਹਮਣੇ ਕਿਹਾ ਸੀ ਕਿ ਉਨ੍ਹਾਂ ਅਜਿਹਾ ਕੁਝ ਨਹੀਂ ਕੀਤਾ ਜਿਸ ਨਾਲ ਬਜਰ ਕੁਰਹਿਤ ਹੋਈ ਹੋਵੇ। ਚੱਢਾ ਦੇ ਬਿਆਨ ਕਾਰਨ ਜਥੇਦਾਰਾਂ ਨੇ ਉਸ 'ਤੇ ਦੋ ਸਾਲ ਦੀ ਪਾਬੰਦੀ ਲਾਈ। ਉਨ੍ਹਾਂ ਕਿਹਾ ਕਿ ਜੋ ਉਨ੍ਹਾਂ ਪੰਜ ਪਿਆਰਿਆਂ ਨਾਲ ਮਸ਼ਵਰਾ ਕੀਤਾ ਤਾਂ ਪਤਾ ਲੱਗਾ ਹੈ ਕਿ ਚੱਢਾ ਨੇ ਉਥੇ ਕੁੱਠਾ ਖਾਣ ਦੀ ਕੁਰਹਿਤ ਮੰਨੀ ਹੈ। ਉਨ੍ਹਾਂ ਕਿਹਾ ਕਿ ਚੱਢਾ ਪੰਜ ਜਥੇਦਾਰਾਂ ਅਤੇ ਪੰਜ ਪਿਆਰਿਆਂ ਨੂੰ ਗੁੰਮਰਾਹ ਕਰ ਰਹੇ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ