Welcome to Canadian Punjabi Post
Follow us on

29

March 2024
 
ਪੰਜਾਬ

ਉਮਰਾਨੰਗਲ ਦੀ ਗ੍ਰਿਫਤਾਰੀ ਪਿੱਛੋਂ ਕਈ ਪੁਲਸ ਅਧਿਕਾਰੀ ਕਾਨੂੰਨੀ ਰਾਏ ਲੈਣ ਰੁੱਝੇ

February 21, 2019 06:00 AM

ਚੰਡੀਗੜ੍ਹ, 20 ਫਰਵਰੀ (ਪੋਸਟ ਬਿਊਰੋ)- ਸਾਲ 2016 ਵਿੱਚ ਹੋਏ ਬਹਿਬਲ ਕਲਾਂ ਅਤੇ ਕੋਟ ਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵੱਲੋਂ ਪੰਜਾਬ ਪੁਲਸ ਦੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਗ੍ਰਿਫਤਾਰੀ ਦੇ ਬਾਅਦ ਕਈ ਪੁਲਸ ਅਫਸਰਾਂ ਵਿੱਚ ਤਰਥੱਲੀ ਮੱਚੀ ਪਈ ਹੈ। ਐਸ ਆਈ ਟੀ ਦੇ ਸੂਤਰਾਂ ਮੁਤਾਬਕ ਅਗਲੇ ਕੁਝ ਦਿਨਾਂ ਵਿੱਚ ਦੋਸ਼ੀ ਪੁਲਸ ਅਧਿਕਾਰੀਆਂ ਨੂੰ ਫਿਰ ਪੁੱਛਗਿੱਛ ਲਈ ਸੱਦਿਆ ਜਾ ਸਕਦਾ ਹੈ।
ਮਿਲੀ ਜਾਣਕਾਰੀ ਅਨੁਸਾਰ ਪਰਮਰਾਜ ਸਿੰਘ ਉਮਰਾਨੰਗਲ ਦੀ ਗ੍ਰਿਫਤਾਰੀ ਪਿੱਛੋਂ ਕਈ ਹੋਰ ਪੁਲਸ ਅਫਸਰਾਂ ਨੇ ਵਕੀਲਾਂ ਤੋਂ ਸਲਾਹ-ਮਸ਼ਵਰਾ ਲੈਣਾ ਸ਼ੁਰੂ ਕਰ ਦਿੱਤਾ ਹੈ ਤਾਂ ਕਿ ਅਗਾਊਂ ਜ਼ਮਾਨਤ ਮਿਲ ਸਕੇ। ਐੱਸ ਆਈ ਟੀ ਅਜੇ ਤੱਕ ਉਸ ਸਮੇਂ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਚੀਫ ਏ ਡੀ ਜੀ ਪੀ ਇਕਬਾਲ ਪ੍ਰੀਤ ਸਿੰਘ ਸਹੋਤਾ, ਆਈ ਜੀ ਬਠਿੰਡਾ ਰੇਂਜ ਜਤਿੰਦਰ ਜੈਨ, ਆਈ ਜੀ ਪਰਮਰਾਜ ਸਿੰਘ ਉਮਰਾਨੰਗਲ, ਡੀ ਆਈ ਜੀ ਫਿਰੋਜ਼ਪੁਰ ਰੇਂਜ ਰਣਬੀਰ ਸਿੰਘ ਖਟੜਾ, ਡਵੀਜ਼ਨਲ ਕਮਿਸ਼ਨਰ ਵੀ ਕੇ ਮੀਨਾ, ਕੋਟ ਕਪੂਰਾ ਦੇ ਐੱਸ ਪੀ ਹਰਜੀਤ ਸਿੰਘ ਅਤੇ ਐੱਸ ਡੀ ਐੱਮ ਹਰਜੀਤ ਸਿੰਘ ਸੰਧੂ ਦੇ ਸਮੇਤ 200 ਤੋਂ ਵੱਧ ਲੋਕਾਂ ਤੋਂ ਪੁੱਛੱਿਗਛ ਕਰ ਚੁੱਕੀ ਹੈ। ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸ ਆਈ ਟੀ ਨੂੰ ਕੇਸ ਦੀ ਤਹਿ ਤੱਕ ਪਹੁੰਚਣ ਵੱਡੇ ਪੱਧਰ 'ਤੇ ਕੰਮ ਕੀਤਾ ਤਾਂ ਪਤਾ ਲੱਗਾ ਕਿ ਗੋਲੀਆਂ ਦੀ ਟੈਂਪਰਿੰਗ ਕੀਤੀ ਗਈ ਅਤੇ ਕਾਰਤੂਸਾਂ ਦੇ ਖੋਲ ਵੀ ਬਦਲੇ ਗਏ ਸਨ। ਇਹ ਇਸ ਲਈ ਕੀਤਾ ਗਿਆ ਕਿ ਜਾਂਚ ਵਿੱਚ ਪਤਾ ਨਾ ਲੱਗ ਸਕੇ ਕਿ ਗੋਲੀ ਕਿਸ ਹਥਿਆਰ ਤੋਂ ਚਲਾਈ ਗਈ ਹੈ। ਅਜੇ ਤੱਕ ਦੀ ਜਾਂਚ ਵਿੱਚ ਉਨ੍ਹਾਂ ਹਥਿਆਰਾਂ ਦਾ ਪਤਾ ਨਹੀਂ ਲੱਗਾ, ਜਿਨ੍ਹਾਂ ਤੋਂ ਗੋਲੀਆਂ ਚਲਾਈਆਂ ਗਈਆਂ ਸਨ। ਐੱਸ ਆਈ ਟੀ ਇਨ੍ਹਾਂ ਅਧਿਕਾਰੀਆਂ ਤੋਂ ਪੁੱਛਗਿੱਛ ਦੇ ਦੌਰਾਨ ਇਹੀ ਜਾਨਣ ਵਿੱਚ ਲੱਗੀ ਹੈ ਕਿ ਸਬੂਤਾਂ ਦੇ ਨਾਲ ਛੇੜਛਾੜ ਕਿਸ ਦੇ ਕਹਿਣ 'ਤੇ ਕੀਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ