Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਭਾਰਤ

ਸਾਬਕਾ ਫੌਜੀ ਨੂੰ 64 ਸਾਲ ਪਿੱਛੋਂ ਅਯੋਗਤਾ ਪੈਨਸ਼ਨ ਦਿੱਤੇ ਜਾਣ ਦਾ ਹੁਕਮ

February 21, 2019 06:31 AM

ਚੰਡੀਗੜ੍ਹ, 20 ਫਰਵਰੀ (ਪੋਸਟ ਬਿਊਰੋ)- ਇਕ ਸਾਬਕਾ ਫੌਜੀ ਨੂੰ 64 ਸਾਲਾਂ ਬਾਅਦ ਅਯੋਗਤਾ ਪੈਨਸ਼ਨ ਦੇਣ ਦਾ ਹੁਕਮ ਹੋਇਆ ਹੈ। ਇਸ ਲਈ ਉਸ ਨੂੰ ਪੰਜ ਸਾਲ ਦੀ ਕਾਨੂੰਨੀ ਲੜਾਈ ਲੜਨੀ ਪਈ, ਪਰ ਫੌਜ ਨੇ ਉਕਾ ਮਨ੍ਹਾਂ ਕਰ ਛੱਡਿਆ ਸੀ। ਬਾਅਦ ਵਿੱਚ ਆਰਮਡ ਫੋਰਸ ਟਿ੍ਰਬਿਊਨਲ (ਏ ਐਫ ਟੀ) ਦੇ ਮੈਂਬਰ ਜਸਟਿਸ ਮੁਹੰਮਦ ਤਾਹਿਰ ਅਤੇ ਵਾਈਸ ਐਡਮਾਈਰਲ ਏ ਜੀ ਥਾਪਲੀਆਲ ਦੇ ਕੋਰਮ ਨੇ 75 ਸਾਲ ਦੇ ਇਸ ਸਾਬਕਾ ਫੌਜੀ ਨੂੰ ਨਾ ਸਿਰਫ ਅਯੋਗਤਾ ਪੈਨਸ਼ਨ ਦੇਣ, ਸਗੋਂ ਪੈਨਸ਼ਨ 'ਤੇ ਪਿਛਲੇ ਅੱਠ ਸਾਲ ਦੇ ਬਕਾਏ ਵੀ ਦੇਣ ਲਈ ਕਿਹਾ ਹੈ।
ਚਰਖੀ ਦਾਦਰੀ (ਹਰਿਆਣਾ) ਦੇ ਧਰਮਪਾਲ ਸਿੰਘ ਨੇ ਐਡਵੋਕੇਟ ਧਰਮਪਾਲ ਗਿੱਲ ਰਾਹੀਂ ਇੱਕ ਅਰਜ਼ੀ ਰਾਹੀਂ ਏ ਐਫ ਟੀ ਬੈਂਚ ਦਾ ਧਿਆਨ ਦਿਵਾਇਆ ਸੀ ਕਿ ਉਹ 24 ਅਕਤੂਬਰ 1961 ਨੂੰ ਫੌਜ 'ਚ ਸਿਪਾਹੀ ਭਰਤੀ ਹੋਇਆ ਸੀ ਤੇ ਉਸ ਵੇਲੇ ਉਹ ਪੂਰੀ ਤਰ੍ਹਾਂ ਸਿਹਤਮੰਦ ਸੀ। ਇਸ ਦੌਰਾਨ ਉਹ ਬਿਮਾਰ ਹੋ ਗਿਆ ਤੇ ਇਨਵੈਲਿਡਿੰਗ ਮੈਡੀਕਲ ਬੋਰਡ ਨੇ ਕਿਹਾ ਕਿ ਉਸ ਦੀ ਬਿਮਾਰੀ ਠੀਕ ਨਹੀਂ ਹੋ ਸਕਦੀ ਤੇ ਉਹ ਫੌਜ ਦੀ ਨੌਕਰੀ ਕਰਨ ਯੋਗ ਨਹੀਂ ਹੈ। ਅਰਜ਼ੀ 'ਚ ਕਿਹਾ ਸੀ ਕਿ ਦੋ ਸਾਲ 316 ਦਿਨ ਸੇਵਾ ਹੋਣ 'ਤੇ ਉਸ ਨੂੰ ਡਾਕਟਰੀ ਪੱਖੋਂ ਨੌਕਰੀ ਦੇ ਅਯੋਗ ਕਰਾਰ ਦੇ ਦਿੱਤਾ ਗਿਆ, ਪਰ ਬਣਦੀ 50 ਫੀਸਦੀ ਪੈਨਸ਼ਨ ਨਹੀਂ ਲਾਈ ਗਈ। ਏ ਐਫ ਟੀ ਬੈਂਚ ਨੇ ਧਰਮਵੀਰ ਸਿੰਘ ਦੀਆਂ ਦਲੀਲਾਂ ਨਾਲ ਉਸ ਦੀ ਅਰਜ਼ੀ ਮਨਜ਼ੂਰ ਕਰ ਕੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਧਰਮਪਾਲ ਸਿੰਘ ਨੂੰ 50 ਫੀਸਦੀ ਪੈਨਸ਼ਨ ਦਿੱਤੀ ਜਾਵੇ। ਇਸ ਸਾਬਕਾ ਫੌਜੀ ਨੂੰ ਨੌਕਰੀ ਤੋਂ ਬਾਹਰ ਹੋਇਆਂ 64 ਸਾਲ ਹੋ ਚੁੱਕੇ ਹਨ, ਪਰ ਬੈਂਚ ਨੇ ਸੁਪਰੀਮ ਕੋਰਟ ਦੀ ਇਕ ਜੱਜਮੈਂਟ ਦੇ ਹਵਾਲੇ ਨਾਲ ਕਿਹਾ ਕਿ ਉਹ ਅਰਜ਼ੀ ਦਾਖਲ ਕਰਨ ਤੋਂ ਤਿੰਨ ਸਾਲ ਪਹਿਲਾਂ ਤੱਕ ਦੀ ਪੈਨਸ਼ਨ ਦਾ ਹੱਕਦਾਰ ਹੋਵੇਗਾ, ਇਸ ਲਈ ਉਸ ਨੂੰ ਸਾਲ 2012 ਤੋਂ ਬਕਾਇਆ ਵੀ ਦਿੱਤਾ ਜਾਵੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ. ਦੇਸ਼ ਨੂੰ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਨਹੀਂ, 'ਵਨ ਨੇਸ਼ਨ ਵਨ ਐਜੂਕੇਸ਼ਨ' ਦੀ ਲੋੜ : ਕੇਜਰੀਵਾਲ ਸਲਮਾਨ ਖਾਨ ਦੇ ਪਿਤਾ ਨੂੰ ਸਵੇਰ ਦੀ ਸੈਰ ਕਰਨ ਮੌਕੇ ਇੱਕ ਔਰਤ ਨੇ ਦਿੱਤੀ ਧਮਕੀ ਯੂਪੀਆਈ ਰਾਹੀਂ ਹੁਣ ਹੋ ਸਕੇਗਾ 5 ਲੱਖ ਤੱਕ ਲੈਣ ਦੇਣ, ਸੀਮਾ ਲਾਗੂ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਸ਼ਾਹ ਨੇ ਕਿਹਾ- ਇਸ ਕਾਰਜਕਾਲ 'ਚ ਲਾਗੂ ਕਰਾਂਗੇ ਇਕ ਦੇਸ਼, ਇਕ ਚੋਣ ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਰਾਤ ਦੀ ਸਿ਼ਫਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਕੋਲਕਾਤਾ ਰੇਪ ਮਾਮਲਾ: ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ 3 ਮੰਗਾਂ ਮੰਨੀਆਂ, ਡਾਕਟਰਾਂ ਨੂੰ ਕੰਮ 'ਤੇ ਵਾਪਿਸ ਆਉਣ ਦੀ ਕੀਤੀ ਅਪੀਲ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ