Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕੇਂਦਰ ਸਰਕਾਰ ਵੱਲੋਂ ਤਿੰਨ ਤਲਾਕ 'ਤੇ ਆਰਡੀਨੈਂਸ ਨੂੰ ਨਵੇਂ ਸਿਰੇ ਤੋਂ ਮਨਜ਼ੂਰੀ

February 21, 2019 06:32 AM

ਨਵੀਂ ਦਿੱਲੀ, 20 ਫਰਵਰੀ (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਕਈ ਅਹਿਮ ਫੈਸਲੇ ਲਏ ਗਏ ਹਨ। ਬੈਠਕ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਸਰਕਾਰ ਨੇ ਤਿੰਨ ਤਲਾਕ ਆਰਡੀਨੈਂਸ ਨੂੰ ਫਿਰ ਮਨਜ਼ੂਰੀ ਦੇ ਦਿੱਤੀ ਹੈ।
ਵਰਨਣ ਯੋਗ ਹੈ ਕਿ ਇਹ ਦੂਸਰਾ ਮੌਕਾ ਹੈ ਜਦੋਂ ਤਿੰਨ ਤਲਾਕ ਉੱਤੇ ਆਰਡੀਨੈਂਸ ਲਿਆਂਦਾ ਗਿਆ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਤਿੰਨ ਫੀਸਦੀ ਵਧਾਉਣ ਦਾ ਫੈਸਲਾ ਕੀਤਾ ਅਤੇ ਇਹ 9 ਫੀਸਦੀ ਤੋਂ ਵਧ ਕੇ 12 ਫੀਸਦੀ ਹੋ ਜਾਵੇਗਾ। ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇਸ ਦਾ ਲਾਭ ਇਕ ਜਨਵਰੀ 2019 ਤੋਂ ਮਿਲੇਗਾ। ਕੱਲ੍ਹ ਸ਼ਾਮ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ 'ਚ ਇਹ ਅਹਿਮ ਫੈਸਲੇ ਲਏ ਗਏ ਹਨ।
ਮੰਤਰੀ ਮੰਡਲ ਦੀ ਹੋਈ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਪੱਤਰਕਾਰਾਂ ਨੂੰ ਦੱਸਿਆ ਹੈ ਕਿ ਸਰਕਾਰ ਵੱਲੋਂ ਤਿੰਨ ਤਲਾਕ, ਇੰਡੀਅਨ ਮੈਡੀਕਲ ਕੌਂਸਲ, ਕੰਪਨੀ ਕਾਨੂੰਨ ਸੋਧ ਬਿੱਲ ਅਤੇ ਬੇਨਿੰਗ ਆਫ ਅਨਰੈਗੂਲੇਟਿਡ ਡਿਪਾਜਿਟ ਸਕੀਮ ਬਿੱਲ ਨਾਲ ਜੁੜੇ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਅਹਿਮਦਾਬਾਦ ਮੈਟਰੋ ਫੇਜ਼ ਦੋ ਅਤੇ ਰੈਪਿਡ ਰੇਲ ਸੇਵਾ ਨੂੰ ਵੀ ਸਰਕਾਰ ਨੇ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ ਊਰਜਾ ਸੁਰੱਖਿਆ ਯੋਜਨਾ ਤਹਿਤ ਕਿਸਾਨਾਂ ਦੀ ਬੰਜਰ ਜ਼ਮੀਨ ਦੀ ਵਰਤੋਂ ਸੋਲਰ ਪਾਵਰ ਲਈ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਦਿੱਲੀ-ਮੇਰਠ ਵਿਚਕਾਰ 82.15 ਕਿਲੋਮੀਟਰ ਤੱਕ ਰਿਜਨਲ ਰੈਪਿਡ ਟਰਾਂਜ਼ਿਟ ਸਿਸਟਮ ਬਣਾਉਣ ਨੂੰ ਵੀ ਮਨਜ਼ੂਰੀ ਦਿੱਤੀ ਹੈ।
ਭਾਰਤ ਸਰਕਾਰ ਨੇ ਤਿੰਨ ਤਲਾਕ ਨੂੰ ਅਪਰਾਧ ਕਰਾਰ ਦੇਣ ਲਈ ਨਵਾਂ ਆਰਡੀਨੈਂਸ ਜਾਰੀ ਕਰਨ ਦਾ ਫੈਸਲਾ ਕਰ ਲਿਆ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਸਤੰਬਰ ਵਿੱਚ ਆਰਡੀਨੈਂਸ ਜਾਰੀ ਕੀਤਾ ਸੀ। ਇਸ ਦੀ ਮਿਆਦ ਛੇ ਮਹੀਨੇ ਹੁੰਦੀ ਹੈ। ਜੇ ਇਸ ਦੌਰਾਨ ਪਾਰਲੀਮੈਂਟ ਦਾ ਇਜਲਾਸ ਆ ਜਾਵੇ ਤਾਂ ਇਜਲਾਸ ਸ਼ੁਰੂ ਹੋਣ ਤੋਂ 42 ਦਿਨਾਂ ਵਿੱਚ ਆਰਡੀਨੈਂਸ ਨੂੰ ਬਿੱਲ ਦੇ ਰੂਪ 'ਚ ਬਦਲਣਾ ਹੁੰਦਾ ਹੈ। ਇਸ ਵਾਰ ਬਿੱਲ ਰਾਜ ਸਭਾ 'ਚ ਲਟਕ ਜਾਣ ਨਾਲ ਸਰਕਾਰ ਨੂੰ ਮੁੜ ਆਰਡੀਨੈਂਸ ਲਿਆਉਣ ਦਾ ਫੈਸਲਾ ਕਰਨਾ ਪਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ