Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਹੈਲਮਟ ਮੁੱਦਾ: ਸੁਪਰੀਮ ਕੋਰਟ ਮੁਤਾਬਕ ਸਿੱਖ ਸਾਈਕਲਿਸਟ ਨੂੰ ਅਯੋਗ ਠਹਿਰਾਏ ਜਾਣਾ ਵਿਤਕਰਾ ਨਹੀਂ

February 21, 2019 06:33 AM

ਨਵੀਂ ਦਿੱਲੀ, 20 ਫਰਵਰੀ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਕ ਪਗੜੀਧਾਰੀ ਸਿੱਖ ਸਾਈਕਲਿਸਟ ਵੱਲੋਂ ਹੈਲਮਟ ਪਹਿਨਣ ਤੋਂ ਇਨਕਾਰ ਕਰਕੇ ਅਯੋਗ ਠਹਿਰਾਉਣ ਕਾਰਨ ਉਸ ਨਾਲ ਵਿਤਕਰਾ ਹੋਣ ਦਾ ਦਾਅਵਾ ਨਹੀਂ ਕੀਤਾ ਜਾ ਸਕਦਾ ਅਤੇ ਨਾ ਇਹ ਉਸ ਦੇ ਧਾਰਮਿਕ ਹੱਕਾਂ ਵਿੱਚ ਦਖਲ ਹੈ। ਦਿੱਲੀ ਵਾਸੀ ਅਤੇ ਲੰਬੀ ਦੂਰੀ ਦੇ 50 ਸਾਲਾ ਸਾਈਕਲਿਸਟ ਵੱਲੋਂ ਹੈਲਮਟ ਨਾ ਪਹਿਨਣ ਕਾਰਨ ਉਸ ਨੂੰ ਅਯੋਗ ਠਹਿਰਾਉਣ ਦੇ ਕੇਸ ਵਿੱਚ ਸੁਪਰੀਮ ਕੋਰਟ ਨੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਸੁਪਰੀਮ ਕੋਰਟ ਦੇ ਜਸਟਿਸ ਐਸ ਏ ਬੋਬਡੇ ਅਤੇ ਜਸਟਿਸ ਦੀਪਕ ਗੁਪਤਾ ਦੇ ਬੈਂਚ ਨੇ ਸਾਈਕਲਿਸਟ ਜਗਦੀਪ ਸਿੰਘ ਪੁਰੀ ਵੱਲੋਂ ਪਾਈ ਪਟੀਸ਼ਨ ਉਤੇ ਸਖਤ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਵਕੀਲ ਆਰ ਐਸ ਪੁਰੀ ਨੇ ਅਦਾਲਤ ਵਿੱਚ ਕਿਹਾ ਸੀ ਕਿ ਜੇ ਫੌਜ ਵਿੱਚ ਸਿੱਖ ਫੌਜੀ ਨੂੰ ਪਗੜੀ ਪਹਿਨਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਤਾਂ ਖੇਡ ਮੁਕਾਬਲੇ ਲਈ ਆਗਿਆ ਕਿਉਂ ਨਹੀਂ ਦਿੱਤੀ ਜਾ ਸਕਦੀ। ਬੈਂਚ ਨੇ ਵਕੀਲ ਦੀਆਂ ਦਲੀਲਾਂ ਨਾਲ ਅਸਹਿਮਤੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਫੌਜ ਦੀ ਦਲੀਲ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਰੇਸ ਲਾਉਣ ਵਾਲਿਆਂ ਦੀ ਤੁਲਨਾ ਫੌਜ ਨਾਲ ਨਾ ਕੀਤੀ ਜਾਵੇ। ਫੌਜ ਵਿੱਚ ਤੁਸੀਂ ਦੇਸ਼ ਲਈ ਫਰਜ਼ ਅਦਾ ਕਰਦੇ ਹੋ। ਤੁਸੀਂ ਫੌਜ ਵਿੱਚ ਜਾ ਕੇ ਇਹ ਨਹੀਂ ਕਹਿ ਸਕਦੇ ਕਿ ਤੁਸੀਂ ਜੰਗ ਲਈ ਨਹੀਂ ਜਾਵੋਗੇ। ਦੂਜੇ ਪਾਸੇ ਤੁਸੀਂ ਸਾਈਕਲ ਖਰੀਦ ਕੇ ਇਹ ਫੈਸਲਾ ਕਰ ਸਕਦੇ ਹੋ ਕਿ ਤੁਸੀਂ ਰੇਸ ਨਹੀਂ ਲਾਉਣੀ। ਬੈਂਚ ਨੇ ਸਾਫ ਕੀਤਾ ਕਿ ਇਹ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਨਹੀਂ ਬਣਦਾ। ਸੁਪਰੀਮ ਕੋਰਟ ਨੇ ਇਸ ਬਾਰੇ ਸਾਈਕਲ ਐਸੋਸੀਏਸ਼ਨ ਨੂੰ ਬਿਨਾ ਹੈਲਮਿਟ ਸਾਈਕਲ ਰੇਸ ਵਿੱਚ ਹਿੱਸਾ ਲੈਣ ਦੀ ਖੁੱਲ੍ਹ ਦੇਣ ਦਾ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਹ ਮਾਮਲਾ ਸਿਵਲ ਕੋਰਟ ਦੇ ਅਧੀਨ ਸੁਣਵਾਈ ਲਈ ਆਉਂਦਾ ਹੈ। ਪਿਛਲੇ ਜੁਲਾਈ ਵਿੱਚ ਸੁਪਰੀਮ ਕੋਰਟ ਪੁਰੀ ਦੀ ਅਰਜ਼ੀ ਉਤੇ ਵਿਚਾਰ ਲਈ ਸਹਿਮਤ ਹੋ ਗਿਆ ਸੀ। ਪੁਰੀ ਨੂੰ ਆਜ਼ਾਦ ਹਿੰਦ ਬਰੇਵਟ ਸੰਸਥਾ ਨੇ 14 ਅਗਸਤ 2015 ਨੂੰ ਹੈਲਮਟ ਨਾ ਅਯੋਗ ਠਹਿਰਾਅ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼