Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

18 ਸਾਲਾਂ ਪਿੱਛੋਂ ਫਰਿੱਜ ਵਿੱਚ ਮਿਲੀ ਕੁੜੀ ਦੀ ਲਾਸ਼ ਰਾਜ਼ ਖੁੱਲ੍ਹੇਗਾ

February 21, 2019 07:11 AM

ਜਗ੍ਰੇਬ, 20 ਫਰਵਰੀ (ਪੋਸਟ ਬਿਊਰੋ)- ਇਕ ਕ੍ਰੋਏਸ਼ੀਆਈ ਵਿਦਿਆਰਥਣ ਕਰੀਬ 18 ਸਾਲ ਪਹਿਲਾਂ ਭੇਦਭਰੇ ਢੰਗ ਨਾਲ ਲਾਪਤਾ ਹੋ ਗਈ ਸੀ। ਅਗਲੇ ਦਿਨੀਂ ਉਸ ਦੇ ਕਤਲ ਦੀ ਗੁੱਥੀ ਸੁਲਝਣ ਤੇ 18 ਸਾਲ ਤੋਂ ਦੱਬਿਆ ਰਾਜ਼ ਖੁੱਲ੍ਹਣ ਦੀ ਆਸ ਹੈ। ਅਸਲ ਵਿੱਚ ਪੁਲਸ ਨੂੰ ਫਰਿੱਜ ਵਿੱਚੋਂ ਇਕ ਲਾਸ਼ ਮਿਲੀ ਹੈ, ਜੋ 18 ਸਾਲ ਪੁਰਾਣੀ ਦੱਸੀ ਗਈ ਹੈ।
ਇਸ ਸੰਬੰਧ ਵਿੱਚ ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਫਰਿੱਜ ਉੱਤਰੀ ਕ੍ਰੋਏਸ਼ੀਆ ਦੇ ਮਾਲਾ ਸੁਬੋਟਿਕਾ ਦੇ ਇਕ ਘਰ ਵਿੱਚ ਰੱਖੀ ਗਈ ਸੀ। ਇਸ ਵਿੱਚਲੀ ਲਾਸ਼ ਜੈਸਮੀਨਾ ਡੋਮੀਨਿਕ ਦੀ ਮੰਨੀ ਗਈ ਹੈ, ਜੋ 23 ਸਾਲ ਦੀ ਉਮਰ ਵਿੱਚ ਸਾਲ 2000 ਵਿੱਚ ਲਾਪਤਾ ਹੋ ਗਈ ਸੀ। ਡੋਮੀਨਿਕ ਉਸ ਸਮੇਂ ਜਗ੍ਰੇਬ ਵਿੱਚ ਪੜ੍ਹਦੀ ਸੀ। ਉਸ ਦੇ ਪਰਿਵਾਰ ਨੇ ਪੁਲਸ ਨੂੰ ਘਟਨਾ ਬਾਰੇ 5 ਸਾਲ ਬਾਅਦ ਦੱਸਿਆ ਸੀ। ਇਸ ਕੇਸ ਵਿੱਚ 45 ਸਾਲਾ ਔਰਤ ਨੂੰ ਮਾਲਾ ਸੁਬੋਟਿਕਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਫ੍ਰੀਜ਼ਰ ਵਿੱਚ ਪਈ ਲਾਸ਼ ਸਾਲ 1977 ਵਿੱਚ ਜੰਮੀ ਔਰਤ ਦੀ ਹੈ, ਜਿਸ ਦੇ ਲਾਪਤਾ ਹੋਣ ਦੀ ਜਾਣਕਾਰੀ 16 ਅਗਸਤ 2005 ਨੂੰ ਦਿੱਤੀ ਗਈ ਸੀ। ਉਨ੍ਹਾਂ ਨੇ ਇਸ ਕੇਸ ਦੀ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਸਥਾਨਕ ਮੀਡੀਆ ਦੇ ਮੁਤਾਬਕ ਗ੍ਰਿਫਤਾਰ ਕੀਤੀ ਗਈ ਔਰਤ ਮ੍ਰਿਤਕ ਕੁੜੀ ਦੀ ਭੈਣ ਹੈ। ਦੱਸਿਆ ਜਾਂਦਾ ਹੈ ਕਿ ਇਹ ਲਾਸ਼ ਉਸ ਦੇ ਘਰ ਵਿੱਚੋਂ ਮਿਲੀ ਹੈ, ਜਿੱਥੇ ਉਹ ਆਪਣੇ ਪਤੀ ਅਤੇ 3 ਬੱਚਿਆਂ ਨਾਲ ਰਹਿ ਰਹੀ ਸੀ। ਡੋਮਿਨਿਕ ਦੇ ਪਿਤਾ ਦੀ ਮੌਤ ਕੁਝ ਸਾਲ ਪਹਿਲਾਂ ਹੋ ਗਈ ਸੀ। ਉਨ੍ਹਾਂ ਨੇ ਸਾਲ 2011 ਵਿੱਚ ਕਿਹਾ ਸੀ ਕਿ ਉਨ੍ਹਾਂ ਦੀ ਧੀ ਨੇ ਸਾਲ 2000 ਵਿੱਚ ਦੱਸਿਆ ਸੀ ਕਿ ਉਸ ਦਾ ਇਰਾਦਾ ਕਰੂਜ਼ ਜਹਾਜ਼ ਵਿੱਚ ਕੰਮ ਕਰਨ ਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ