Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਉਈਗਰ ਲੋਕਾਂ ਉੱਤੇ ਜਬਰ ਕਰਨ ਵਾਲਾ ਚੀਨ ਵੀ ਭਾਰਤ ਸਰਕਾਰ ਨੂੰ ਸਬਰ ਕਰਨ ਨੂੰ ਕਹਿੰਦੈ

February 21, 2019 07:12 AM

ਬੀਜਿੰਗ, 20 ਫਰਵਰੀ (ਪੋਸਟ ਬਿਊਰੋ)- ਪੁਲਵਾਮਾ ਵਿੱਚ ਕੀਤੇ ਗਏ ਅੱਤਵਾਦੀ ਹਮਲੇ ਪਿੱਛੋਂ ਭਾਰਤ ਤੇ ਪਾਕਿਸਤਾਨ ਵਿੱਚ ਵਧੇ ਤਣਾਅ ਦਰਮਿਆਨ ਚੀਨ ਨੇ ਦੋਵਾਂ ਦੇਸ਼ਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਚੀਨ ਨੇ ਦੋਵਾਂ ਧਿਰਾਂ ਨੂੰ ਆਪਸੀ ਵਿਵਾਦ ਛੇਤੀ ਤੋਂ ਛੇਤੀ ਗੱਲਬਾਤ ਰਾਹੀਂ ਹੱਲ ਕਰਨ ਦਾ ਸੱਦਾ ਵੀ ਦਿੱਤਾ ਹੈ।
ਵਰਨਣ ਯੋਗ ਹੈ ਕਿ ਚੀਨ ਸਰਕਾਰ ਉੱਤੇ ਆਪਣੇ ਸ਼ਿਨਜਿਆਂਗ ਸੂਬੇ 'ਚ ਰਹਿਣ ਵਾਲੇ ਉਈਗਰ ਮੁਸਲਮਾਨਾਂ ਦੀ ਕੱਟੜਪੰਥੀ ਸੋਚ ਨੂੰ ਬਦਲਣ ਲਈ ਉਨ੍ਹਾਂ 'ਤੇ ਜ਼ੁਲਮ ਕਰਨ ਦਾ ਦੋਸ਼ ਹੈ। ਉਸ ਨੇ ਲੱਖਾਂ ਉਈਗਰ ਮੁਸਲਮਾਨਾਂ ਨੂੰ ਕੈਂਪਾਂ 'ਚ ਬੰਦ ਕੀਤਾ ਹੋਇਆ ਹੈ। ਚੀਨ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੇਂਗ ਸ਼ੁਆਂਗ ਨੇ ਕੱਲ੍ਹ ਪ੍ਰੈਸ ਕਾਨਫਰੰਸ 'ਚ ਕਿਹਾ, ‘ਪਾਕਿਸਤਾਨ ਤੇ ਭਾਰਤ ਦੱਖਣੀ ਏਸ਼ੀਆ ਦੇ ਅਹਿਮ ਦੇਸ਼ ਹਨ। ਖੇਤਰ 'ਚ ਸ਼ਾਂਤੀ ਤੇ ਸਥਿਰਤਾ ਲਈ ਇਨ੍ਹਾਂ ਦੋਵਾਂ ਦੇਸ਼ਾਂ ਵਿਚਕਾਰ ਸਥਾਈ ਦੁਵੱਲੇ ਸਬੰਧੀ ਜ਼ਰੂਰੀ ਹਨ।' ਸ਼ੁਆਂਗ ਪੁਲਵਾਮਾ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਵਧੇ ਤਣਾਅ ਨਾਲ ਸਬੰਧਤ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਨੇ ਅੱਗੇ ਕਿਹਾ, ‘ਦੱਖਣੀ ਏਸ਼ੀਆ 'ਚ ਲਗਭਗ ਪੂਰੀ ਤਰ੍ਹਾਂ ਨਾਲ ਸਥਿਰਤਾ ਬਣੀ ਹੋਈ ਹੈ ਤੇ ਸਾਰੀਆਂ ਧਿਰਾਂ ਨੂੰ ਇਸ ਨੂੰ ਬਣਾਈ ਰੱਖਣਾ ਚਾਹੀਦਾ ਹੈ। ਚੀਨ ਉਮੀਦ ਕਰਦਾ ਹੈ ਕਿ ਪਾਕਿਸਤਾਨ ਤੇ ਭਾਰਤ ਸੰਜਮ ਬਣਾਈ ਰੱਖਣਗੇ ਤੇ ਆਪਸੀ ਮਸਲਿਆਂ ਨੂੰ ਹੱਲ ਕਰਨ ਲਈ ਛੇਤੀ ਤੋਂ ਛੇਤੀ ਗੱਲਬਾਤ ਸ਼ੁਰੂ ਕਰਨਗੇ।' ਜੰਮੂ ਕਸ਼ਮੀਰ 'ਚ ਤਿੰਨ ਦਹਾਕਿਆਂ ਤੋਂ ਪਾਕਿਸਤਾਨ ਵੱਲੋਂ ਚਲਾਏ ਜਾ ਰਹੇ ਅੱਤਵਾਦ ਨੂੰ ਝੱਲ ਰਹੇ ਭਾਰਤ ਨੂੰ ਸੰਜਮ ਦਾ ਉਪਦੇਸ਼ ਦੇਣ ਵਾਲਾ ਚੀਨ ਆਪਣੇ ਇਥੇ ਕੱਟੜਪੰਥ ਦੀ ਸ਼ੰਕਾ 'ਚ ਹੀ ਉਈਗਰ ਮੁਸਲਮਾਨਾਂ ਦਾ ਦਮਨ ਕਰ ਰਿਹਾ ਹੈ। ਪਿੱਛੇ ਜਿਹੇ ਆਈ ਇਕ ਰਿਪੋਰਟ ਮੁਤਾਬਕ ਚੀਨ ਨੇ ਆਪਣੇ ਦੱਖਣੀ ਪੱਛਮੀ ਸੂਬੇ ਸ਼ਿਨਜਿਆਂਗ 'ਚ 10 ਲੱਖ ਤੋਂ ਵੱਧ ਉਈਗਰ ਮੁਸਲਮਾਨਾਂ ਨੂੰ ਕੈਂਪਾਂ 'ਚ ਕੈਦ ਕੀਤਾ ਹੋਇਆ ਹੈ। ਉਨ੍ਹਾਂ ਦੀ ਕੱਟੜਪੰਥੀ ਸੋਚ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ