Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਹੁਵਾਵੇ ਕੰਪਨੀ ਨੇ ਕਿਹਾ: ਅਮਰੀਕਾ ਸਾਨੂੰ ਦਬਾ ਨਹੀਂ ਸਕਦਾ, ਦੁਨੀਆ ਸਾਡੇ ਤੋਂ ਬਿਨਾਂ ਰਹਿ ਨਹੀਂ ਸਕਦੀ

February 21, 2019 07:13 AM

ਬੀਜਿੰਗ, 20 ਫਰਵਰੀ (ਪੋਸਟ ਬਿਊਰੋ)- ਚੀਨੀ ਟੈਲੀਕਾਮ ਕੰਪਨੀ ਹੁਵਾਵੇ ਦੇ ਮੋਢੀ ਰੇਨ ਝੇਂਗਫੇਈ ਨੇ ਅਮਰੀਕਾ ਉਤੇ ਪਲਟਵਾਰ ਕੀਤਾ ਹੈ। ਝੇਂਗਫੇਈ ਨੇ ਕਿਹਾ ਕਿ ਅਮਰੀਕਾ ਸਭ ਕੋਸ਼ਿਸ਼ਾਂ ਦੇ ਬਾਵਜੂਦ ਸਾਨੂੰ ਦਬਾ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਦੁਨੀਆ ਹੁਵਾਵੇ ਦੇ ਬਿਨਾਂ ਨਹੀਂ ਰਹਿ ਸਕਦੀ, ਕਿਉਂਕਿ ਕੰਪਨੀ ਦੇ ਕੋਲ ਸਭ ਤੋਂ ਉਨਤ ਤਕਨੀਕ ਹੈ।
ਆਪਣੀ ਬੇਟੀ ਅਤੇ ਕੰਪਨੀ ਦੀ ਚੀਫ ਫਾਈਨੈਂਸ਼ੀਅਲ ਅਫਸਰੇ ਮੇਂਗ ਵਾਨਝੋਉ ਦੀ ਦਸੰਬਰ ਵਿੱਚ ਕੈਨੇਡਾ ਵਿੱਚ ਗ੍ਰਿਫਤਾਰੀ ਨੂੰ ਝੇਂਗਫੇਈ ਨੇ ਸਿਆਸਤ ਤੋਂ ਪ੍ਰੇਰਿਤ ਦੱਸਿਆ। ਵਾਨਹੋਉ ਉਤੇ ਈਰਾਨ ਵਿੱਚ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਗਿਆ ਸੀ। ਉਨ੍ਹਾਂ ਦੇ ਅਮਰੀਕਾ ਹਵਾਲਗੀ ਲਈ ਅਗਲੇ ਮਹੀਨੇ ਸੁਣਵਾਈ ਹੋਣੀ ਹੈ। ਝੇਂਗਫੇਈ ਨੇ ਕਿਹਾ ਕਿ ਅਸੀਂ ਇਸ ਕਦਮ ਦਾ ਵਿਰੋਧ ਕਰਦੇ ਹਾਂ, ਪਰ ਅਸੀਂ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਾਂਗੇ।
ਪਿਛਲੇ ਸਾਲ ਸੁਰੱਖਿਆ ਚਿੰਤਾਵਾਂ ਕਾਰਨ ਆਸਟਰੇਲੀਆ ਨੇ ਆਪਣੇ ਭਵਿੱਖ ਦੇ 5ਜੀ ਨੈੱਟਵਰਕ ਲਈ ਹੁਵਾਵੇ ਦੇ ਜੰਤਰਾਂ 'ਤੇ ਪਾਬੰਦੀ ਲਾ ਦਿੱਤੀ ਸੀ। ਨਿਊਜ਼ੀਲੈਂਡ ਨੇ ਵੀ 5ਜੀ ਨੈੱਟਵਰਕ ਲਈ ਆਪਣੇ ਸਭ ਤੋਂ ਵੱਡੇ ਟੈਲੀਕਾਮ ਕੈਰੀਅਰ ਨੂੰ ਹੁਵਾਵੇ ਦੇ ਜੰਤਰ ਲੈਣ ਤੋਂ ਰੋਕ ਦਿੱਤਾ ਸੀ। ਚੈੱਕ ਗਣਰਾਜ ਨੇ ਵੀ ਟੈਂਡਰ ਪ੍ਰਕਿਰਿਆ ਤੋਂ ਹੁਵਾਵੇ ਨੂੰ ਬਾਹਰ ਰੱਖਿਆ ਹੈ। ਅਮਰੀਕਾ ਵਿੱਚ ਹੁਵਾਵੇ 'ਤੇ ਟ੍ਰੇਡ ਸੀਕ੍ਰੇਟ ਚੋਰੀ ਕਰਨ ਦੇ ਦੋਸ਼ ਹਨ। ਅਮਰੀਕਾ ਦਾ ਕਹਿਣਾ ਹੈ ਕਿ ਹੁਵਾਵੇ ਆਪਣੇ ਕਰਮਚਾਰੀਆਂ ਨੂੰ ਦੂਸਰੀਆਂ ਕੰਪਨੀਆਂ ਦੀ ਟੈਕਨਾਲੋਜੀ ਚੋਰੀ ਕਰਨ ਦੇ ਲਈ ਇਨਾਮ ਵੀ ਦਿੰਦਾ ਹੈ।
ਝੇਂਗਫੇਈ ਨੇ ਕਿਹਾ ਕਿ ਪੱਛਮੀ ਦੇਸ਼ਾਂ ਦੇ ਰਵੱਈਏ ਤੋਂ ਉਹ ਦੁਖੀ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਜੇ ਪੱਛਮ ਵਿੱਚ ਰੋਸ਼ਨੀ ਚਲੀ ਵੀ ਜਾਂਦੀ ਹੈ ਤਾਂ ਸਾਡੇ ਲਈ ਪੂਰਬ ਚਮਕਦਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਜੇ ਅਮਰੀਕਾ ਕੁਝ ਹੋਰਨਾਂ ਦੇਸ਼ਾਂ ਨੂੰ ਸਾਡੇ ਖਿਲਾਫ ਕਰਨ ਵਿੱਚ ਸਫਲ ਵੀ ਹੋ ਜਾਂਦਾ ਹੈ ਤਾਂ ਅਸੀਂ ਕਦੇ ਆਪਣਾ ਆਕਾਰ ਘਟਾ ਨਹੀਂ ਸਕਦੇ ਹਾਂ। ਉਂਝ ਕਈ ਦੇਸ਼ਾਂ ਵਿੱਚ ਅਮਰੀਕੀ ਕੋਸ਼ਿਸ਼ ਫੇਲ ਵੀ ਹੋ ਰਹੀ ਹੈ। ਬ੍ਰਿਟੇਨ ਦੀਆਂ ਖੁਫੀਆ ਏਜੰਸੀਆਂ ਦਾ ਮੰਨਣਾ ਹੈ ਕਿ ਹੁਵਾਵੇ ਤੋਂ ਜਾ ਖਤਰਾ ਪੈਦਾ ਹੋਵੇਗਾ ਉਸ ਨੂੰ ਮੈਨੇਜ ਕੀਤਾ ਜਾ ਸਕਦਾ ਹੈ। ਝੇਂਗਫੇਈ ਨੇ ਕਿਹਾ ਕਿ ਜੇ ਬ੍ਰਿਟੇਨ ਨੂੰ ਸਾਡੇ 'ਤੇ ਭਰੋਸਾ ਹੈ ਤਾਂ ਇਹ ਦੂਸਰੇ ਦੇਸ਼ਾਂ ਨੂੰ ਵੀ ਹੋ ਸਕਦਾ ਹੈ। ਸਾਨੂੰ ਉਮੀਦ ਹੈ ਕਿ ਦੇਸ਼ ਸਮਝਣਗੇ ਕਿ ਹੁਵਾਵੇ ਖਤਰਾ ਨਹੀਂ ਮੌਕਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ