Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਆਟਿਜ਼ਮ ਦਾ ਸਿ਼ਕਾਰ ਬੱਚਿਆਂ ਦੇ ਮਾਪਿਆਂ ਉੱਤੇ ਕੀਤੀਆਂ ਟਿੱਪਣੀਆਂ ਕਾਰਨ ਫੋਰਡ ਨੇ ਐਮਪੀਪੀ ਨੂੰ ਕੀਤਾ ਸਸਪੈਂਡ

February 21, 2019 08:02 AM

ਟੋਰਾਂਟੋ, 20 ਫਰਵਰੀ (ਪੋਸਟ ਬਿਊਰੋ) : ਆਟਿਜ਼ਮ ਦਾ ਸਿ਼ਕਾਰ ਬੱਚਿਆਂ ਦੇ ਮਾਪਿਆਂ ਉੱਤੇ ਟਿੱਪਣੀ ਕਰਨ ਵਾਲੇ ਆਪਣੇ ਕਾਕਸ ਮੈਂਬਰ ਨੂੰ ਬੁੱਧਵਾਰ ਨੂੰ ਪ੍ਰੀਮੀਅਰ ਡੱਗ ਫੋਰਡ ਨੇ ਸਸਪੈਂਡ ਕਰ ਦਿੱਤਾ। ਵਿਧਾਨ ਸਭਾ ਵਿੱਚ ਮੌਜੂਦ ਇਹ ਮਾਪੇ ਫੰਡਿੰਗ ਵਿੱਚ ਹੋਈਆਂ ਤਬਦੀਲੀਆਂ ਨੂੰ ਲੈ ਕੇ ਰੋਹ ਵਿੱਚ ਸਨ।
ਕੁੱਝ ਮਾਪਿਆਂ ਨੇ ਆਖਿਆ ਕਿ ਰੈਂਡੀ ਹਿਲੀਅਰ ਨੇ ਪ੍ਰਸ਼ਨ ਕਾਲ ਮੁੱਕਣ ਤੋਂ ਪਹਿਲਾਂ ਉਨ੍ਹਾਂ ਨੂੰ ਮੁਖਾਤਬ ਹੁੰਦਿਆਂ ਇਸ ਮੁੱਦੇ ਨੂੰ ਕੋਰੀ ਬਕਵਾਸ ਆਖਿਆ। ਪਰ ਹਿਲੀਅਰ ਨੇ ਆਖਿਆ ਕਿ ਉਨ੍ਹਾਂ ਦੀ ਟਿੱਪਣੀ ਅਸਲ ਵਿੱਚ ਐਨਡੀਪੀ ਲਈ ਸੀ। ਫਿਰ ਵੀ ਫੋਰਡ ਨੇ ਹਿਲੀਅਰ ਨੂੰ ਅਣਮਿੱਥੇ ਸਮੇਂ ਲਈ ਟੋਰੀ ਕਾਕਸ ਤੋਂ ਸਸਪੈਂਡ ਕਰ ਦਿੱਤਾ। ਫੋਰਡ ਨੇ ਆਖਿਆ ਕਿ ਉਸ ਦੀਆਂ ਟਿੱਪਣੀਆਂ ਆਟਿਜ਼ਮ ਵਾਲੇ ਬੱਚਿਆਂ ਦੇ ਮਾਪਿਆਂ ਲਈ ਬੜੀਆਂ ਅਪਮਾਨਜਨਕ ਸਨ। ਫੋਰਡ ਨੇ ਆਖਿਆ ਕਿ ਹਿਲੀਅਰ ਨੇ ਆਪਣੀਆਂ ਅਜਿਹੀਆਂ ਟਿੱਪਣੀਆਂ ਨਾਲ ਹੱਦ ਪਾਰ ਕਰ ਲਈ ਹੈ ਤੇ ਇਸ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ।
ਇਸ ਉੱਤੇ ਹਿਲੀਅਰ ਨੇ ਆਖਿਆ ਕਿ ਉਨ੍ਹਾਂ ਨੂੰ ਬਹੁਤ ਹੀ ਦੁੱਖ ਹੈ ਜੇ ਐਨਡੀਪੀ ਲਈ ਕੀਤੀਆਂ ਟਿੱਪਣੀਆਂ ਕਾਰਨ ਪਰਿਵਾਰ ਦੁਖੀ ਹੋਏ ਹਨ। ਉਨ੍ਹਾਂ ਆਖਿਆ ਕਿ ਉਹ ਮਾਪਿਆਂ ਤੋਂ ਮੁਆਫੀ ਮੰਗਦੇ ਹਨ ਕਿ ਐਨਡੀਪੀ ਲਈ ਕੀਤੀਆਂ ਟਿੱਪਣੀਆਂ ਬਾਰੇ ਉਹ ਇਹ ਸਮਝ ਬੈਠੇ ਕਿ ਉਹ ਉਨ੍ਹਾਂ ਲਈ ਕੀਤੀਆਂ ਗਈਆਂ ਹਨ। ਇਹ ਗੱਲ ਉਨ੍ਹਾਂ ਨੂੰ ਨਹੀਂ ਆਖੀ ਗਈ ਤੇ ਨਾ ਹੀ ਆਖੀ ਜਾ ਸਕਦੀ ਹੈ।
ਜਿ਼ਕਰਯੋਗ ਹੈ ਕਿ ਚਿਲਡਰਨ, ਕਮਿਊਨਿਟੀ ਐਂਡ ਸੋਸ਼ਲ ਸਰਵਿਸਿਜ਼ ਮੰਤਰੀ ਲੀਜ਼ਾ ਮੈਕਲਿਓਡ ਨੇ ਆਟਿਜ਼ਮ ਸਬੰਧੀ ਫੰਡਿੰਗ ਵਿੱਚ ਤਬਦੀਲੀਆਂ ਦਾ ਐਲਾਨ ਕੀਤਾ ਸੀ ਜਿਸ ਤਹਿਤ ਆਖਿਆ ਗਿਆ ਕਿ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਪਰਿਵਾਰਾਂ ਨੂੰ 20,000 ਡਾਲਰ ਇਲਾਜ ਲਈ ਮਿਲੇਗਾ ਤੇ ਛੇ ਤੋਂ 18 ਸਾਲ ਦੇ ਬੱਚਿਆਂ ਦੇ ਇਲਾਜ ਲਈ ਸਾਲ ਦਾ 5000 ਡਾਲਰ ਮਿਲੇਗਾ। ਪਰ ਇੰਟੈਂਸਿਵ ਥੈਰੇਪੀ ਸਾਲ ਦੀ 80,000 ਡਾਲਰ ਤੱਕ ਪੈ ਸਕਦੀ ਹੈ। ਪਰ ਕੁੱਝ ਮਾਪਿਆਂ ਨੇ ਮੰਗ ਕੀਤੀ ਕਿ ਇਹ ਫੰਡਿੰਗ ਉਮਰ ਦੀ ਥਾਂ ਬੱਚਿਆਂ ਦੀਆਂ ਵਿਅਕਤੀਗਤ ਲੋੜਾਂ ਦੇ ਹਿਸਾਬ ਨਾਲ ਤੈਅ ਹੋਣੀ ਚਾਹੀਦੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ