Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਜਸਟਿਸ ਰਣਜੀਤ ਸਿੰਘ ਕੇਸ: ਸੁਖਬੀਰ ਸਿੰਘ ਬਾਦਲ ਤੇ ਮਜੀਠੀਆ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਨੋਟਿਸ ਜਾਰੀ

February 21, 2019 08:09 AM

ਚੰਡੀਗੜ੍ਹ, 20 ਫਰਵਰੀ, (ਪੋਸਟ ਬਿਊਰੋ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜਸਟਿਸ ਰਣਜੀਤ ਸਿੰਘ ਮਾਣਹਾਨੀ ਕੇਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 25 ਮਾਰਚ ਲਈ ਕ੍ਰਿਮੀਨਲ ਨੋਟਿਸ ਜਾਰੀ ਕਰ ਦਿਤਾ ਹੈ। ਇਨ੍ਹਾਂ ਦੋਵਾਂ ਦੇ ਵਿਰੁੱਧ ਇਹ ਕਾਰਵਾਈ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਅਪਰਾਧਿਕ ਸ਼ਿਕਾਇਤ ਦੇ ਆਧਾਰ ਉਤੇ ਕੀਤੀ ਗਈ ਹੈ।
ਇਸ ਸੰਬੰਧ ਵਿੱਚ ਜਸਟਿਸ ਰਣਜੀਤ ਸਿੰਘ ਦੇ ਵਕੀਲ ਏ ਪੀ ਐਸ ਦਿਓਲ ਨੇ ਦੱਸਿਆ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੋਵਾਂ ਨੂੰ 25 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣਾ ਹੋਵੇਗਾ। ਵਰਨਣ ਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਵੱਖੋ-ਵੱਖ ਪ੍ਰੈੱਸ ਕਾਨਫਰੰਸ ਕਰ ਕੇ ਅਤੇ ਕੁਝ ਟੀ ਵੀ ਚੈਨਲਾਂ ਨੂੰ ਦਿਤੇ ਇੰਟਰਵਿਊ ਦੌਰਾਨ ਸਾਬਕਾ ਜਸਟਿਸ ਰਣਜੀਤ ਸਿੰਘ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਇਕ ਮੈਂਬਰੀ ਕਮਿਸ਼ਨ ਵਿਰੁਧ ਇਤਰਾਜ਼ ਯੋਗ ਟਿੱਪਣੀਆਂ ਕੀਤੀਆਂ ਸਨ। ਸਾਬਕਾ ਜਸਟਿਸ ਰਣਜੀਤ ਸਿੰਘ ਨੇ ਉਨ੍ਹਾਂ ਹੀ ਟਿੱਪਣੀਆਂ ਦੇ ਕਾਰਨ ਸ਼ਿਕਾਇਤ ਕੀਤੀ ਸੀ। ਉਨ੍ਹਾਂ ਟਿੱਪਣੀਆਂ ਦੀ ਵੀਡੀਓਜ਼ ਦੀ ਜਾਂਚ ਕਰਨ ਤੋਂ ਬਾਅਦ ਦੋਵਾਂ ਨੂੰ ਨੋਟਿਸ ਜਾਰੀ ਹੋਏ ਹਨ।
ਵਰਨਣ ਯੋਗ ਹੈ ਕਿ ਸਾਲ 2015 ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਫਿਰ ਓਥੇ ਗੋਲੀ ਕਾਂਡ ਵਾਪਰੇ ਸਨ। ਉਨ੍ਹਾਂ ਘਟਨਾਵਾਂ ਦੀ ਜਾਂਚ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਕਾਇਮ ਕੀਤਾ ਸੀ। ਇਸ ਕਮਿਸ਼ਨ ਦੀ ਰਿਪੋਰਟ ਪਿਛਲੇ ਵਰ੍ਹੇ ਵਿਧਾਨ ਸਭਾ ਵਿਚ ਵੀ ਪੇਸ਼ ਕਰ ਦਿਤੀ ਗਈ ਸੀ। ਇਹ ਕਮਿਸ਼ਨ 14 ਅਪ੍ਰੈਲ 2017 ਨੂੰ ਬਣਾਇਆ ਗਿਆ ਅਤੇ 31 ਅਗਸਤ 2018 ਨੂੰ ਇਸ ਦੀ ਮਿਆਦ ਪੂਰੀ ਹੋ ਗਈ ਸੀ। ਇਸ ਦੇ ਖਿਲਾਫ ਇਨ੍ਹਾਂ ਦੋਵਾਂ ਦੀਆਂ ਟਿਪਣੀਆਂ ਦੇ ਕਾਰਨ ਹੀ ਜਸਟਿਸ ਰਣਜੀਤ ਸਿੰਘ ਨੇ ਇਹ ਸਿ਼ਕਾਇਤ ਕੀਤੀ ਸੀ ਅਤੇ ਦੋਵਾਂ ਨੂੰ ਨੋਟਿਸ ਜਾਰੀ ਹੋਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ