Welcome to Canadian Punjabi Post
Follow us on

29

March 2024
 
ਭਾਰਤ

ਸੁਪਰੀਮ ਕੋਰਟ ਵਿੱਚ ਅਯੁੱਧਿਆ ਕੇਸ ਦੀ ਸੁਣਵਾਈ 26 ਤੋਂ

February 21, 2019 08:11 AM

ਨਵੀਂ ਦਿੱਲੀ, 20 ਫਰਵਰੀ, (ਪੋਸਟ ਬਿਊਰੋ)- ਅਯੁੱਧਿਆ ਦੇ ਰਾਮ ਜਨਮ ਭੂਮੀ ਅਤੇ ਬਾਬਰੀ ਮਸਜਿਦ ਵਾਲੇ ਵਿਵਾਦਤ ਢਾਂਚੇ ਵਾਲੀ ਜ਼ਮੀਨ ਬਾਰੇ ਸੁਣਵਾਈ ਸੁਪਰੀਮ ਕੋਰਟ ਨੇ 26 ਫਰਵਰੀ ਨੂੰ ਕਰਨੀ ਤੈਅ ਕੀਤੀ ਹੈ। ਇਹ ਸੁਣਵਾਈ ਜੱਜਾਂ ਦੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਕਰੇਗੀ, ਜਿਸ ਵਿੱਚ ਚੀਫ ਜਸਟਿਸ ਰੰਜਨ ਗੋਗੋਈ ਨਾਲ ਜਸਟਿਸ ਐੱਸ ਏ ਬੋਬਦੇ, ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਐੱਸ ਏ ਨਜ਼ੀਰ ਸ਼ਾਮਲ ਹੋਣਗੇ।
ਇਸ ਸੰਬੰਧ ਵਿੱਚ ਸੁਪਰੀਮ ਕੋਰਟ ਰਜਿਸਟਰੀ ਵੱਲੋਂ ਜਾਰੀ ਹੋਏ ਤਾਜ਼ਾ ਨੋਟਿਸ ਦੇ ਮੁਤਾਬਕ ਅਯੁੱਧਿਆ ਵਿਵਾਦ ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ ਉੱਤੇ 26 ਫਰਵਰੀ ਨੂੰ ਸੁਣਵਾਈ ਹੋਵੇਗੀ। ਮੁੱਖ ਕੇਸਾਂ ਦੇ ਨਾਲ ਸੰਵਿਧਾਨਕ ਬੈਂਚ ਇਸ ਮੁੱਦੇ ਨਾਲ ਜੁੜੇ ਹੋਰ ਮਾਮਲਿਆਂ `ਚ ਦਾਇਰ ਵੱਖ-ਵੱਖ ਪਟੀਸ਼ਨਾਂ `ਤੇ ਵੀ ਸੁਣਵਾਈ ਕਰੇਗੀ। ਇਸ ਕੇਸ ਦੀ ਸੁਣਵਾਈ 27 ਜਨਵਰੀ ਨੂੰ ਹੋਣੀ ਸੀ, ਪ੍ਰੰਤੂ ਜਸਟਿਸ ਬੋਬਦੇ ਦੀ ਗ਼ੈਰ-ਹਾਜ਼ਰੀ ਕਾਰਨ ਸੁਪਰੀਮ ਕੋਰਟ ਨੇ ਸੁਣਵਾਈ 29 ਜਨਵਰੀ ਲਈ ਮੁਲਤਵੀ ਕਰ ਦਿੱਤੀ ਸੀ। 29 ਜਨਵਰੀ ਨੂੰ ਕੇਂਦਰ ਸਰਕਾਰ ਨੇ ਇੱਕ ਪਟੀਸ਼ਨ ਦਾਇਰ ਕਰ ਕੇ ਸੁਪਰੀਮ ਕੋਰਟ ਤੋਂ ਸਾਲ 2003 ਦੇ ਆਪਣੇ ਆਦੇਸ਼ ਵਿਚ ਸੋਧ ਕਰਨ ਅਤੇ ਵਿਵਾਦਤ ਜ਼ਮੀਨ ਦੇ ਆਸਪਾਸ ਦੀ 67 ਏਕੜ ਗ਼ੈਰ-ਵਿਵਾਦਤ ਐਕਵਾਇਰ ਕੀਤੀ ਹੋਈ ਜ਼ਮੀਨ ਉਸ ਦੇ ਅਸਲ ਮਾਲਕਾਂ ਨੂੰ ਵਾਪਸ ਦੇਣ ਦੀ ਇਜਾਜ਼ਤ ਮੰਗੀ ਸੀ, ਜਿਸ ਪਿੱਛੋਂ ਇਸ ਕੇਸ ਦੀ ਸੁਣਵਾਈ 26 ਫਰਵਰੀ ਤਕ ਮੁਲਤਵੀ ਕਰ ਦਿੱਤੀ ਗਈ ਸੀ।
ਵਰਨਣ ਯੋਗ ਹੈ ਕਿ ਇਲਾਹਾਬਾਦ ਹਾਈ ਕੋਰਟ ਦੇ 2010 ਦੇ ਆਦੇਸ਼ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਇਸ ਕੇਸ ਬਾਰੇ 14 ਅਪੀਲਾਂ ਦਾਇਰ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਸੁਣਵਾਈ 26 ਫਰਵਰੀ ਨੂੰ ਹੋਣੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ