Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਸੀ.ਐੱਨ. ਟਾਵਰ ਦੀਆਂ ਪੌੜੀਆਂ ਚੜ੍ਹਨ ਦੇ ਈਵੈਂਟ ਹੋਵੇਗੀ ਜਲ੍ਹਿਆਂਵਾਲੇ ਬਾਗ਼ ਦੇ ਖੂਨੀ ਸਾਕੇ ਨੂੰ ਸਮਰਪਿਤ

February 21, 2019 09:39 AM

ਬਰੈਂਪਟਨ, (ਡਾ. ਝੰਡ) -ਸੀ.ਐੱਨ. ਟਾਵਰ ਦੀਆਂ 1776 ਪੌੜੀਆ ਚੜ੍ਹਨ ਦਾ ਈਵੈਂਟ ਸਾਲੋ-ਸਾਲ ਹੋਰ ਵੀ ਮਹੱਤਵ-ਪੂਰਵਕ ਹੁੰਦਾ ਜਾ ਰਿਹਾ ਹੈ। ਡਬਲਿਊ. ਡਬਲਿਊ. ਐੱਫ਼. ਵੱਲੋਂ ਕਰਵਾਏ ਜਾਂਦੇ ਇਸ ਦਿਲਚਸਪ ਈਵੈਂਟ ਵਿਚ ਲੋਕ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਬੜੇ ਹੀ ਜੋਸ਼ ਤੇ ਉਤਸ਼ਾਹ ਨਾਲ ਭਾਗ ਲੈਂਦੇ ਹਨ। ਆਮ ਫਿ਼ੱਟਨੈੱਸ ਵਾਲਾ ਵਿਅੱਕਤੀ ਇਸ ਉੱਪਰ ਚੜ੍ਹਨ ਲਈ 35-40 ਮਿੰਟ ਲਗਾਉਂਦਾ ਹੈ, ਜਦ ਕਿ ਤੇਜ਼-ਤਰਾਰ ਚੜ੍ਹਨ ਵਾਲੇ ਇਸ ਤੋਂ ਘੱਟ ਸਮੇਂ 15-20 ਮਿੰਟਾਂ ਵਿਚ ਵੀ ਇਹ ਪੌੜੀਆਂ ਚੜ੍ਹ ਜਾਂਦੇ ਹਨ। ਵੈਸੇ, ਇਸ ਟਾਵਰ ਉੱਪਰ ਜਾਣ ਵਾਲੇ ਸੱਭ ਤੋਂ ਤੇਜ਼ ਕਲਾਈਂਬਰ ਦਾ ਰਿਕਾਰਡ 7 ਮਿੰਟ 52 ਸਕਿੰਟ ਦਾ ਹੈ। 

ਇਸ ਵਾਰ ਇਹ ਈਵੈਂਟ 13 ਅਪ੍ਰੈਲ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ ਅਤੇ ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ (ਟੀ.ਪੀ.ਏ.ਆਰ. ਕਲੱਬ) ਦੇ 100 ਤੋਂ ਵਧੀਕ ਮੈਂਬਰਾਂ ਦੇ ਇਸ ਵਿਚ ਭਾਗ ਲੈਣ ਦੀ ਉਮੀਦ ਹੈ ਅਤੇ ਉਹ ਹੁਣ ਤੋਂ ਹੀ ਇਸ ਈਵੈਂਟ ਦੀ ਤਿਆਰੀ ਵਿਚ ਰੁੱਝ ਗਏ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਕਲੱਬ ਦੇ ਚੇਅਰਪਰਸਨ ਸੰਧੂਰਾ ਸਿੰਘ ਬਰਾੜ ਨੇ ਦੱਸਿਆ ਕਿ ਉਹ ਇਸ ਈਵੈਂਟ ਵਿਚ ਆਪਣੀ ਕਲੱਬ ਦੀ ਸ਼ਮੂਲੀਅਤ ਨੂੰ ਅੰਮ੍ਰਿਤਸਰ ਦੇ ਜੱਲਿਆਂਵਾਲੇ ਬਾਗ਼ ਦੇ ਖ਼ੂਨੀ ਸਾਕੇ ਦੀ 100'ਵੀਂ ਵਰ੍ਹੇ-ਗੰਢ ਨੂੰ ਸਮੱਰਪਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਰਜਿਸਟ੍ਰੇਸ਼ਨ ਹੁਣ ਤੋਂ ਹੀ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਬਾਅਦ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਈਵੈਂਟ ਵਿਚ ਹਿੱਸਾ ਲੈਣ ਦੇ ਚਾਹਵਾਨ ਉਨ੍ਹਾਂ ਨੂੰ 416-275-9337, ਡਾ. ਜੈਪਾਲ ਸਿੱਧੂ ਨੂੰ 416-837-1562, ਰਾਕੇਸ਼.ਸ਼ਰਮਾ ਨੂੰ 415-918-6858 ਜਾਂ ਜਸਵੀਰ ਪਾਸੀ ਨੂੰ 416-843-5330 'ਤੇ ਸੰਪਰਕ ਕਰ ਸਕਦੇ ਹਨ।
ਸੰਧੂਰਾ ਬਰਾੜ ਨੇ ਦੱਸਿਆ ਕਿ ਉਸ ਦਿਨ ਇਸ ਈਵੈਂਟ ਵਿਚ ਭਾਗ ਲੈ ਕੇ ਉਨ੍ਹਾਂ ਦੀ ਕਲੱਬ ਦੇ ਮੈਂਬਰ ਉਸ ਦਿਨ ਜੱਲ੍ਹਿਆਂਵਾਲੇ ਬਾਗ਼ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਹੋਇਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ। ਪਾਠਕਾਂ ਨੂੰ ਭਲੀ-ਭਾਂਤ ਯਾਦ ਹੋਵੇਗਾ ਕਿ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਅੰਮ੍ਰਿਤਸਰ ਦੇ ਇਤਿਹਾਸਕ ਜੱਲਿਆਂਵਾਲੇ ਬਾਗ਼ ਵਿਚ ਇਕੱਠੇ ਹੋਏ ਹਿੰਦੂ, ਸਿੱਖ ਤੇ ਮੁਸਲਮਾਨਾਂ ਦੇ ਸਾਂਝੇ ਇਕੱਠ ਉੱਪਰ ਮਾਈਕਲ ਓਡਵਾਇਰ ਵੱਲੋਂ ਦਿੱਤੇ ਗਏ ਹੁਕਮ 'ਤੇ ਜਨਰਲ ਡਾਇਰ ਨੇ ਗੋਲੀਆਂ ਚਲਾ ਕੇ 400 ਦੇ ਕਰੀਬ ਨਿਹੱਥੇ ਵਿਅੱਕਤੀਆਂ ਨੂੰ ਸ਼ਹੀਦ ਅਤੇ ਹਜ਼ਾਰਾਂ ਹੋਰਨਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ। ਫਿਰ ਇਸ ਖ਼ੂਨੀ ਕਾਂਡ ਦਾ ਬਦਲਾ ਕੌਮ ਦੇ ਮਹਾਨ ਸ਼ਹੀਦ ਊਧਮ ਸਿੰਘ ਉਰਫ਼ ਰਾਮ ਮੁਹੰਮਦ ਸਿੰਘ ਆਜ਼ਾਦ ਨੇ 21 ਸਾਲਾਂ ਬਾਅਦ ਜੂਨ 1940 ਵਿਚ ਲੰੰਡਨ ਜਾ ਕੇ ਲਿਆ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼