Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਸਰਾਭਾ ਆਸ਼ਰਮ ਦੇ ਸੇਵਾਦਾਰ ਡਾ. ਮਾਂਗਟ ਸਮਾਜ ਸੇਵਾ ਅਵਾਰਡ ਨਾਲ ਸਨਮਾਨਤ

February 21, 2019 09:50 AM

13 ਫਰਵਰੀ 2019 ਨੂੰ ਰੋਟਰੀ ਕਲੱਬ ਲੁਧਿਆਣਾ ਵੱਲੋਂ ਗੁਰੂ ਅਮਰ ਦਾਸ ਅਪਾਹਜ ਆਸ਼ਰਮ, ਸਰਾਭਾ ਦੇ ਸੇਵਾਦਾਰ ਡਾ. ਨੌਰੰਗ ਸਿੰਘ ਮਾਂਗਟ ਨੂੰ “ਐਵਾਰਡ ਆਫ਼ ਐਕਸੀਲੈਂਸ ਫ਼ਾਰ ਹਿਊਮੈਨਟਿੀ ਸਰਵਿਸਜ਼” ਨਾਲ ਸਨਮਾਨਤ ਕੀਤਾ ਗਿਆ। ਡਾ. ਮਾਂਗਟ ਨੂੰ ਇਹ ਸਨਮਾਨ ਰੋਟਰੀ ਭਵਨ ਵਿਖੇ ਹੋਏ ਸਾਲਾਨਾ ਸਮਾਗਮ ਵਿੱਚ ਉਹਨਾਂ ਵੱਲੋਂ ਪਿਛਲੇ 14 ਸਾਲਾਂ ਤੋਂ ਲਾਵਾਰਸਾਂ-ਅਪਾਹਜਾਂ ਦੀ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਨੂੰ ਮੁੱਖ ਰੱਖਦੇ ਹੋਏ ਦਿੱਤਾ ਗਿਆ। ਇਸ ਮੌਕੇ ਰੋਟਰੀ ਕਲੱਬ ਦੇ ਡਿਸਟਿਰਿਕਟ ਗਵਰਨਰ ਬਰਜੇਸ਼ ਸਿੰਘਲ, ਪ੍ਰਧਾਨ ਮਹਿੰਦਰ ਸਿੰਘ ਧਾਲੀਵਾਲ, ਸੈਕਟਰੀ ਡਾ. ਆਰ. ਐਲ. ਨਾਰੰਗ, ਸਾਬਕਾ ਪ੍ਰਧਾਨ ਬਲਬੀਰ ਸਿੰਘ, ਡਾ. ਜਤਿੰਦਰ ਕੌਰ ਗਭੀਰ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਨਾਮਵਰ ਸ਼ਖ਼ਸੀਅਤਾਂ ਮੌਜੂਦ ਸਨ ।


ਪੀ. ਏ. ਯੂ. ਲੁਧਿਆਣਾ, ਯੂਨੀਵਰਸਿਟੀ ਆਫ਼ ਵਿੰਡਸਰ (ਕੈਨੇਡਾ) ਅਤੇ ਮੌਰੀਸਨ ਸਾਇੰਟਿਫਿਕ ਰੀਸਰਚ ਕੰਪਨੀ ਕੈਲਗਰੀ (ਕੈਨੇਡਾ) ਦੇ ਸਾਬਕਾ ਪ੍ਰੋਫੈਸਰ ਅਤੇ ਸਾਇੰਸਦਾਨ ਡਾ. ਨੌਰੰਗ ਸਿੰਘ ਮਾਂਗਟ ਨੇ ਕਈ ਸਾਲ ਲੁਧਿਆਣਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਾਇਕਲ ਤੇ ਫਿਰਕੇ ਸੜਕਾਂ ਕੰਢੇ ਪਏ ਅਜਿਹੇ ਬੇਘਰ, ਲਾਵਾਰਸਾਂ, ਅਪਾਹਜਾਂ ਅਤੇ ਬਿਮਾਰ ਲੋੜਵੰਦਾਂ ਦੀ ਸੇਵਾ-ਸੰਭਾਲ ਕੀਤੀ ਜਿਹਨਾਂ ਦੀ ਹਾਲਤ ਹੇਠ ਲਿਖੀਆਂ ਕਾਵਿ ਸਤਰਾਂ ਜਿਹੀ ਹੁੰਦੀ ਹੈ ।

ਨਾ ਘਰ-ਬਾਰ, ਨਾ ਪੱਲੇ ਦਮੜਾ, ਨਾ ਕੋਈ ਲੈਂਦਾ ਸਾਰ । ਗਰਮੀ ਸਰਦੀ ਮੀਂਹ ਹਨੇਰੀ, ਲਈ ਸੜਕਾਂ ਤੇ ਗੁਜ਼ਾਰ ।
ਮੌਤ ਵੇਲੇ ਵੀ ਕੱਲਮ-ਕੱਲਾ, ਨਸੀਬ ਨਾ ਕੱਫ਼ਣ ਹੋਇਆ । ਲਾਸ਼ ਮੇਰੀ ਸੜਕਾਂ ਤੇ ਰੁਲ਼ ਗਈ, ਕੋਈ ਨਾ ਮੈਨੂੰ ਰੋਇਆ ।

ਅਜਿਹੇ ਲੋਕਾਂ ਦੀ ਹੋਰ ਬਿਹਤਰ ਢੰਗ ਨਾਲ ਸੇਵਾ-ਸੰਭਾਲ ਕਰਨ ਲਈ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਦੇ ਨਜ਼ਦੀਕ ਤਿੰਨ ਮੰਜ਼ਲਾ ਗੁਰੂ ਅਮਰ ਦਾਸ ਅਪਾਹਜ ਆਸ਼ਰਮ ਬਣਵਾਇਆ। ਆਪ ਨੇ ਚੈਰੀਟੇਬਲ (ਰਜ਼ਿ.) ਟਰਸਟ ਬਣਾ ਕੇ ਆਸ਼ਰਮ ਲਈ ਖ਼ਰੀਦੀ ਸਾਰੀ ਜਮੀਨ-ਜਾਇਦਾਦ ਆਸ਼ਰਮ ਦੇ ਨਾਉਂ ਲਗਵਾਈ ਅਤੇ ਆਪ ਇੱਕ ਨਿਸ਼ਕਾਮ ਸੇਵਾਦਾਰ ਵਜੋਂ ਆਸ਼ਰਮ ਵਿੱਚ ਰਹਿ ਰਹੇ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ।
ਇਸ ਆਸ਼ਰਮ ਵਿੱਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਤਕਰੀਬਨ 115 ਦੇ ਕਰੀਬ ਲਾਵਾਰਸ, ਬੇਘਰ, ਬੇਸਹਾਰਾ, ਅਪਾਹਜ, ਨੇਤਰਹੀਣ, ਅਧਰੰਗ ਦੀ ਬਿਮਾਰੀ ਨਾਲ ਪੀੜਤ ਅਤੇ ਦਿਮਾਗੀ ਸੰਤੁਲਨ ਗੁਆ ਚੁੱਕੇ ਲੋੜਵੰਦ ਰਹਿੰਦੇ ਹਨ । ਇਹਨਾਂ ਵਿੱਚੋਂ 30-32 ਅਜਿਹੇ ਹਨ ਜਿਹੜੇ ਪੂਰੀ ਹੋਸ਼-ਹਵਾਸ਼ ਨਾ ਹੋਣ ਕਾਰਨ ਆਪਣੇ ਵਾਰੇ ਕੁੱਝ ਵੀ ਦੱਸਣ ਤੋਂ ਅਸਮਰੱਥ ਹਨ । ਇਹ ਲੋੜਵੰਦ ਆਪਣੀ ਕਿਰਿਆ ਆਪ ਨਹੀਂ ਸੋਧ ਸਕਦੇ ਅਤੇ ਮਲ-ਮੂਤਰ ਆਦਿ ਕੱਪੜਿਆਂ ਵਿੱਚ ਹੀ ਕਰਦੇ ਹਨ । ਅਜਿਹੇ ਲੋੜਵੰਦਾਂ ਦੀ ਨਿਸ਼ਕਾਮ ਸੇਵਾ-ਸੰਭਾਲ ਕਰਨ ਦੇ ਨਾਲ-ਨਾਲ ਮੁਫ਼ਤ ਮੈਡੀਕਲ ਸਹਾਇਤਾ ਦੇ ਕੇ ਉਹਨਾਂ ਦੀ ਜ਼ਿੰਦਗੀ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ । ਆਸ਼ਰਮ ਵਿੱਚ ਰਹਿਣ ਵਾਲੇ ਲੋੜਵੰਦਾਂ ਨੂੰ ਮੰਜਾ-ਬਿਸਤਰਾ, ਮੈਡੀਕਲ ਸਹਾਇਤਾ, ਗੁਰੂ ਦਾ ਲੰਗਰ, ਕੱਪੜੇ ਆਦਿ ਹਰ ਜ਼ਰੂਰੀ ਵਸਤੂ ਮੁਫ਼ਤ ਮਿਲਦੀ ਹੈ । ਕਿਸੇ ਵੀ ਲੋੜਵੰਦ ਕੋਲੋਂ ਕੋਈ ਵੀ ਫ਼ੀਸ ਜਾਂ ਖ਼ਰਚਾ ਨਹੀਂ ਲਿਆ ਜਾਂਦਾ। ਇੱਥੋਂ ਦਾ ਸਾਰਾ ਪ੍ਰਬੰਧ ਗੁਰੂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚਲਦਾ ਹੈ । ਆਸ਼ਰਮ ਵਾਰੇ ਹੋਰ ਜਾਣਕਾਰੀ ਲਈ ਡਾ. ਮਾਂਗਟ ਨਾਲ ਮੋਬਾਇਲ 95018-42505 ਤੇ ਜਾਂ ਈ-ਮੇਲ ਨਸਮੳਨਗੳਟ14੍ਹੋਟਮੳਲਿ.ਚੋਮ ਤੇ ਸੰਪਰਕ ਕੀਤਾ ਜਾ ਸਕਦਾ ਹੈ ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ