Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਚੋਣਾਂ ਵਿੱਚ ਲਿਬਰਲਾਂ ਨੂੰ ਮਹਿੰਗਾ ਪੈ ਸਕਦਾ ਹੈ ਐਸਐਨਸੀ-ਲਾਵਾਲਿਨ ਮੁੱਦਾ

February 21, 2019 06:25 PM

ਸਰਵੇਖਣਾਂ ਵਿੱਚ ਕੰਜ਼ਰਵੇਟਿਵਾਂ ਦਾ ਪੱਲੜਾ ਭਾਰੀ


ਓਟਵਾ, 21 ਫਰਵਰੀ (ਪੋਸਟ ਬਿਊਰੋ) : ਐਸਐਨਸੀ-ਲਾਵਾਲਿਨ ਮਾਮਲੇ ਕਾਰਨ ਜਸਟਿਨ ਟਰੂਡੋ ਤੇ ਉਨ੍ਹਾਂ ਦੀ ਲਿਬਰਲ ਸਰਕਾਰ ਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦਾ ਅਸਰ ਕਰਵਾਏ ਗਏ ਨਵੇਂ ਸਰਵੇਖਣ ਤੋਂ ਸਾਹਮਣੇ ਆਉਣਾ ਸ਼ੁਰੂ ਹੋ ਗਿਆ ਹੈ। ਇਹ ਵੀ ਆਖਿਆ ਜਾ ਰਿਹਾ ਹੈ ਕਿ ਇਸ ਵਾਰੀ ਫੈਡਰਲ ਚੋਣਾਂ ਵਿੱਚ ਲਿਬਰਲਾਂ ਦੀ ਗੱਡੀ ਵੀ ਲੀਹ ਤੋਂ ਉਤਰ ਸਕਦੀ ਹੈ।
ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਸਿਆਸੀ ਦਖਲ ਦਾ ਮੁੱਦਾ ਕਾਫੀ ਤੂਲ ਫੜ੍ਹ ਚੁੱਕਿਆ ਹੈ ਤੇ ਇਸ ਦੇ ਚੱਲਦਿਆਂ ਪਹਿਲਾਂ ਸਾਬਕਾ ਅਟਾਰਨੀ ਜਨਰਲ ਜੋਡੀ ਵਿਲਸਨ ਰੇਅਬੋਲਡ ਨੂੰ ਡੀਮੋਟ ਕੀਤਾ ਗਿਆ ਤੇ ਫਿਰ ਉਨ੍ਹਾਂ ਅਸਤੀਫਾ ਦੇ ਦਿੱਤਾ। ਇਸ ਮਾਮਲੇ ਨੇ ਹੀ ਕਥਿਤ ਤੌਰ ਉੱਤੇ ਟਰੂਡੋ ਦੇ ਪ੍ਰਿੰਸੀਪਲ ਸਕੱਤਰ ਗੈਰੀ ਬੱਟਜ ਨੂੰ ਵੀ ਅਸਤੀਫਾ ਦੇਣ ਲਈ ਮਜਬੂਰ ਕਰ ਦਿੱਤਾ। ਅਜੇ ਵੀ ਇਸ ਮਾਮਲੇ ਦੀਆਂ ਪਰਤਾਂ ਹੌਲੀ ਹੌਲੀ ਖੁੱਲ੍ਹ ਰਹੀਆਂ ਹਨ।
ਗਲੋਬ ਐਂਡ ਮੇਲ ਵੱਲੋਂ 7 ਫਰਵਰੀ ਨੂੰ ਪਹਿਲੀ ਵਾਰੀ ਇਸ ਮਾਮਲੇ ਬਾਰੇ ਰਿਪੋਰਟ ਕੀਤੇ ਜਾਣ ਤੋਂ ਬਾਅਦ ਕਰਵਾਏ ਗਏ ਪਹਿਲੇ ਸਰਵੇਖਣ ਵਿੱਚ ਇਹ ਸਾਹਮਣੇ ਆਇਆ ਹੈ ਕਿ ਲਿਬਰਲਾਂ ਨੂੰ ਚੋਣਾਂ ਵਿੱਚ ਇਹ ਮਾਮਲਾ ਕਾਫੀ ਮਹਿੰਗਾ ਪੈ ਸਕਦਾ ਹੈ। ਜੇ ਅੱਜ ਹੀ ਚੋਣਾਂ ਹੁੰਦੀਆਂ ਹਨ ਤਾਂ ਲਿਬਰਲਾਂ ਤੇ ਕੰਜਰਵੇਟਿਵਾਂ ਵਿੱਚੋਂ ਕੋਈ ਵੀ ਪਾਰਟੀ ਜਿੱਤ ਸਕਦੀ ਹੈ ਕਿਉਂਕਿ ਹੁਣ ਮੁਕਾਬਲਾ ਕਾਫੀ ਫਸਵਾਂ ਹੋ ਚੁੱਕਿਆ ਹੈ।
ਅਜੇ ਤੱਕ ਇਹ ਸਪਸਟ ਸੰਕੇਤ ਤਾਂ ਨਹੀਂ ਮਿਲ ਰਿਹਾ ਕਿ ਆਮ ਚੋਣਾਂ ਵਿੱਚ ਕਿਹੜੀ ਪਾਰਟੀ ਨੂੰ ਬਹੁਤੀਆਂ ਸੀਟਾਂ ਮਿਲਣਗੀਆਂ ਪਰ 2018 ਦੇ ਅੰਤ ਵਿੱਚ ਜਿੱਥੇ ਝੁਕਾਅ ਲਿਬਰਲਾਂ ਵੱਲ ਸੀ ਹੁਣ ਪੋਲ ਟਰੈਕਰ ਵੱਲੋਂ ਕਰਵਾਏ ਗਏ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਲਿਬਰਲਾਂ ਲਈ ਹਾਲਾਤ ਹੁਣ ਬਦਲ ਗਏ ਹਨ। ਗਲੋਬ ਦੀ ਰਿਪੋਰਟ ਤੋਂ ਬਾਅਦ ਕਰਵਾਏ ਗਏ ਤਿੰਨ ਸਰਵੇਖਣਾਂ ਵਿੱਚੋਂ ਦੋ ਤਾਂ ਰੇਅਬੋਲਡ ਦੇ ਅਸਤੀਫੇ ਤੋਂ ਬਾਅਦ ਹੀ ਕਰਵਾਏ ਗਏ ਹਨ।
ਇਨ੍ਹਾਂ ਸਰਵੇਖਣਾਂ ਵਿੱਚੋਂ ਕੈਂਪੇਨ ਰਿਸਰਚ ਦੇ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਲਿਬਰਲਾਂ ਦੇ 32 ਫੀ ਸਦੀ ਦੇ ਮੁਕਾਬਲੇ ਕੰਜਰਵੇਟਿਵਾਂ ਨੂੰ ਇਸ ਸਮੇਂ 37 ਫੀ ਸਦੀ ਸਮਰਥਨ ਹਾਸਲ ਹੋ ਰਿਹਾ ਹੈ। ਇਪਸੌਸ ਤੇ ਲੈਅਰ ਵੱਲੋਂ ਇਸ ਫਰਕ ਨੂੰ ਲਿਬਰਲਾਂ ਨੂੰ ਮਿਲ ਰਹੇ 34 ਫੀ ਸਦੀ ਸਮਰਥਨ ਦੇ ਮੁਕਾਬਲੇ 36 ਫੀ ਸਦੀ ਦੱਸਿਆ ਗਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ