Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਚਹੇਤੀ ਫਰਮ ਦੇ ਕੰਟਰੈਕਟ 'ਚ ਛੇ ਸਾਲ ਦਾ ਵਾਧਾ ਕਰਨ ਦੇ ਚਰਚੇ

February 22, 2019 05:07 AM

* ਲੱਗੇ ਹੱਥ ਫੀਸ ਵੀ 10 ਫੀਸਦੀ ਵਧਾ ਦਿੱਤੀ ਗਈ

ਅੰਮ੍ਰਿਤਸਰ, 21 ਫਰਵਰੀ (ਪੋਸਟ ਬਿਊਰੋ)- ਗੁਰੂ ਘਰਾਂ ਵਿੱਚ ਸਿੱਖ ਸੰਗਤਾਂ ਵੱਲੋਂ ਸ਼ਰਧਾ ਨਾਲ ਭੇਟ ਕੀਤੇ ਜਾਂਦੇ ਚੜ੍ਹਾਵੇ ਨਾਲ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸਿਆਸੀ ਆਕਾਵਾਂ ਦੇ ਹੁਕਮ ਉੱਤੇ ਇਕ ਚਹੇਤੀ ਆਡਿਟ ਫਰਮ ਨੂੰ ਕਰੋੜਾਂ ਰੁਪਏ ਫੀਸ ਦੇ ਸਾਲਾਨਾ ਗੱਫੇ ਦੇ ਕੇ ਉਸ ਨੂੰ ਲਾਭ ਪੁਚਾਇਆ ਤੇ ਨਾਲ ਹੀ ਉਸ ਦੇ ਕੰਟਰੈਕਟ ਦੀ ਮਿਆਦ ਛੇ ਸਾਲ ਲਈ ਵਧਾਉਣ ਮੌਕੇ ਉਸ ਨੂੰ ਦਿੱਤੀ ਜਾਂਦੀ ਫੀਸ ਵਿੱਚ 10 ਫੀਸਦੀ ਦੇ ਕਰੀਬ ਹੋਰ ਵਾਧਾ ਕੀਤੇ ਜਾਣ ਦੀ ਚਰਚਾ ਗੁਰੂ ਘਰ ਦੇ ਗਲਿਆਰਿਆਂ ਵਿੱਚ ਚੱਲ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਪਿਛਲੇ ਇਕ ਦਹਾਕੇ ਤੋਂ ਸ਼੍ਰੋਮਣੀ ਕਮੇਟੀ ਨੇ ਆਪਣੇ ਅਦਾਰਿਆਂ, ਪ੍ਰਿੰਟਿੰਗ ਪ੍ਰੈਸਾਂ ਅਤੇ ਸੈਕਸ਼ਨ 85 ਵਾਲੇ ਛੋਟੇ ਗੁਰਦੁਆਰਾ ਸਾਹਿਬਾਨ ਦੇ ਲੇਖੇ ਦਾ ਇੰਟਰਨਲ/ ਪ੍ਰੀ ਆਡਿਟ ਕਰਨ ਅਤੇ ਕਮੇਟੀ ਦੇ ਵਿੱਦਿਅਕ ਅਦਾਰਿਆਂ ਦਾ ਸਟੈਚੂਰੀ ਆਡਿਟ ਕਰਨ ਲਈ ਚੰਡੀਗੜ੍ਹ ਦੀ ਫਰਮ ਐਸ ਐਸ ਕੋਹਲੀ ਐਂਡ ਐਸੋਸੀਏਟਸ ਨੂੰ ਜ਼ਿੰਮਾ ਸੌਂਪ ਰੱਖਿਆ ਹੈ। ਇਸ ਫਰਮ ਨੂੰ ਸ਼੍ਰੋਮਣੀ ਕਮੇਟੀ 'ਤੇ ਕਾਬਜ਼ ਇਕ ਅਕਾਲੀ ਦਲ ਦੀ ਸਰਪ੍ਰਸਤੀ ਦੱਸੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਇਸ ਫਰਮ ਨੂੰ ਕੇਵਲ ਪ੍ਰੀ ਆਡਿਟ ਤੇ ਇੰਟਰਨਲ ਆਡਿਟ ਆਦਿ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਇਕ ਕਰੋੜ ਤੋਂ ਵਧੇਰੇ ਫੀਸ ਦਿੱਤੀ ਜਾਂਦੀ ਹੈ, ਪਰ ਸ਼੍ਰੋਮਣੀ ਕਮੇਟੀ ਦਾ ਫਾਈਨਲ ਆਡਿਟ ਸਰਕਾਰ ਵੱਲੋਂ ਪ੍ਰਵਾਨਿਤ ਆਡੀਟਰਾਂ ਵੱਲੋਂ ਹੀ ਕੀਤਾ ਜਾ ਸਕਦਾ ਹੈ। ਇਸ ਵਾਰੀ ਜਦੋਂ ਇਸ ਫਰਮ ਦੇ ਕੰਟਰੈਕਟ ਦੀ ਮਿਆਦ ਖਤਮ ਹੋਣ ਲੱਗੀ ਤਾਂ ਉਸ ਨੂੰ ਸ਼੍ਰੋਮਣੀ ਕਮੇਟੀ ਨੇ ਚੁੱਪ ਚਾਪ ਅੰਤਿ੍ਰੰਗ ਕਮੇਟੀ ਦੀ ਪ੍ਰਵਾਨਗੀ ਨਾਲ ਛੇ ਸਾਲ ਵਧਾ ਦਿੱਤਾ ਹੈ, ਜਦੋਂ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਆਪਣਾ ਕਾਰਜਕਾਲ ਸਿਰਫ ਇਕ ਸਾਲ ਹੁੰਦਾ ਹੈ। ਇਸ ਫਰਮ ਵੱਲੋਂ ਕੀਤੇ ਜਾਂਦੇ ਪ੍ਰੀ ਆਡਿਟ ਅਤੇ ਇੰਟਰਨਲ ਆਡਿਟ ਦੀ ਸਮੁੱਚੀ ਫੀਸ ਇਕ ਕਰੋੜ ਦੇ ਕਰੀਬ ਬਣਦੀ ਸੀ, ਉਸ ਵਿੱਚ ਵੀ 10 ਪ੍ਰਤੀਸ਼ਤ ਦੇ ਕਰੀਬ ਵਾਧਾ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਸੰਗਤਾਂ ਦੀ ਸ਼ਰਧਾ ਨਾਲ ਗੁਰੂ ਘਰ ਚੜ੍ਹਾਈ ਜਾਂਦੀ ਮਾਇਆ ਦੀ ਵਰਤੋਂ ਸੰਜਮ ਨਾਲ ਕਰਨੀ ਚਾਹੀਦੀ ਹੈ, ਪਰ ਇਸ ਆਡਿਟ ਫਰਮ, ਜਿਸ ਦੇ ਪ੍ਰੀ ਆਡਿਟ ਦੀ ਸ਼੍ਰੋਮਣੀ ਕਮੇਟੀ ਨੂੰ ਲੋੜ ਹੀ ਨਹੀਂ, ਸਾਲਾਨਾ ਇਕ ਕਰੋੜ ਤੋਂ ਵੱਧ ਰੁਪਿਆ ਬੇਲੋੜਾ ਖਰਚਿਆ ਜਾ ਰਿਹਾ ਹੈ ਤੇ ਇਸ ਵਿੱਚ ਹੋਰ ਵਾਧਾ ਕਰਨ ਦੀ ਤਿਆਰੀ ਚੱਲ ਰਹੀ ਹੈ। 

 
 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ