Welcome to Canadian Punjabi Post
Follow us on

29

March 2024
 
ਪੰਜਾਬ

ਹਾਈ ਕੋਰਟ ਨੇ ਆਵਾਜ਼ ਪ੍ਰਦੂਸ਼ਣ 'ਤੇ ਰਿਪੋਰਟ ਤਲਬ ਕਰ ਲਈ

February 22, 2019 05:09 AM

ਚੰਡੀਗੜ੍ਹ, 21 ਫਰਵਰੀ (ਪੋਸਟ ਬਿਊਰੋ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਹਰਿਆਣਾ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਨੂੰ ਧਿਰ ਬਣਾ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਿੰਨਾਂ ਕੋਲੋਂ ਚੰਡੀਗੜ੍ਹ ਤੇ ਦੋਵੇਂ ਰਾਜਾਂ ਵਿੱਚ ਆਵਾਜ਼ ਪ੍ਰਦੂਸ਼ਣ ਦੀ ਸਥਿਤੀ ਦੀ ਰਿਪੋਰਟ ਤਲਬ ਕਰ ਲਈ ਹੈ ਤੇ ਨਾਲ ਪੁੱਛਿਆ ਹੈ ਕਿ ਆਵਾਜ਼ 'ਤੇ ਕੰਟਰੋਲ ਕਰਨ ਲਈ ਕੀ ਪੈਮਾਨੇ ਅਪਣਾਏ ਜਾ ਰਹੇ ਹਨ। ਇਹ ਹਦਾਇਤ ਮੈਰਿਜ ਪੈਲਸਾਂ ਵਿੱਚ ਰਾਤ ਵੇਲੇ ਉਚੀ ਆਵਾਜ਼ ਵਿੱਚ ਵਜਦੇ ਸੰਗੀਤ ਕਾਰਨ ਦਿੱਤੀ ਗਈ ਹੈ।
ਅਸਲ ਵਿੱਚ ਚੰਡੀਗੜ੍ਹ ਵਿੱਚ ਦੇਰ ਰਾਤ ਤੱਕ ਇਕ ਪ੍ਰੋਗਰਾਮ ਵਿੱਚੋਂ ਸੰਗੀਤ ਦੀ ਆਵਾਜ਼ ਆਉਣ ਕਾਰਨ ਹਾਈ ਕੋਰਟ ਦੇ ਹੀ ਇਕ ਮੌਜੂਦਾ ਜੱਜ ਨੇ ਪੱਤਰ ਭੇਜਿਆ ਸੀ ਤੇ ਚੀਫ ਜਸਟਿਸ ਦੀ ਡਬਲ ਬੈਂਚ ਨੇ ਇਸ ਪੱਤਰ ਉੱਤੇ ਆਪੇ ਨੋਟਿਸ ਲੈਂਦਿਆਂ ਚੰਡੀਗੜ੍ਹ ਪ੍ਰਸ਼ਾਸਨ ਕੋਲੋਂ ਜਵਾਬ ਮੰਗਿਆ ਸੀ। ਪ੍ਰਸ਼ਾਸਨ ਨੇ ਕਿਹਾ ਸੀ ਕਿ ਆਵਾਜ਼ ਚੰਡੀਗੜ੍ਹ 'ਚੋਂ ਨਹੀਂ ਆਈ, ਨਯਾ ਗਾਂਓ ਵੱਲੋਂ ਆਵਾਜ਼ ਆਈ ਹੋ ਸਕਦੀ ਹੈ। ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਆਵਾਜ਼ ਕੰਟਰੋਲ ਲਈ ਵਰਤੇ ਜਾਂਦੇ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਦਿੱਤੀ ਸੀ, ਪਰ ਕੱਲ੍ਹ ਉਪਰੋਕਤ ਤਿੰਨਾਂ ਤੋਂ ਜਵਾਬ ਤਲਬ ਕਰ ਲਿਆ ਗਿਆ ਹੈ। ਇਸੇ ਕੇਸ ਦੀ ਸੁਣਵਾਈ ਦੇ ਨਾਲ ਹੀ ਵਿਆਹ ਸ਼ਾਦੀਆਂ ਉੱਤੇ ਮੈਰਿਜ ਪੈਲਸਾਂ ਵਿੱਚ ਹਥਿਆਰਾਂ ਦੀ ਵਰਤੋਂ ਕੀਤੇ ਜਾਣ ਅਤੇ ਮੰਦੀ ਸ਼ਬਦਾਵਲੀ ਵਾਲੇ ਗੀਤਾਂ ਦੀ ਰੋਕਥਾਮ ਲਈ ਮੰਗ ਕਰਦੀ ਪਟੀਸ਼ਨ ਅਤੇ ਕੁਝ ਮਿਲਦੇ ਜੁਲਦੇ ਮਾਮਲੇ ਵੀ ਜੋੜ ਲਏ ਗਏ ਹਨ। ਇਨ੍ਹਾਂ ਸਾਰਿਆਂ ਦੀ ਸੁਣਵਾਈ ਅਗਲੀ 14 ਮਾਰਚ ਨੂੰ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ