Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪਾਕਿ ਨੂੰ ਅੱਤਵਾਦੀ ਦੇਸ਼ ਐਲਾਨੇ ਜਾਣ ਦਾ ਕਾਂਗਰਸ ਵੱਲੋਂ ਵਿਰੋਧ, ਅਕਾਲੀਆਂ ਦਾ ਵਾਕ ਆਊਟ

February 22, 2019 05:10 AM

ਚੰਡੀਗੜ੍ਹ, 21 ਫਰਵਰੀ (ਪੋਸਟ ਬਿਊਰੋ)- ਪਾਕਿਸਤਾਨ ਨੂੰ ਅੱਤਵਾਦੀ ਦੇਸ਼ ਐਲਾਨਣ ਦੇ ਮਤੇ 'ਤੇ ਕੱਲ੍ਹ ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਭਾਜਪਾ ਮੈਂਬਰਾਂ ਤੇ ਕਾਂਗਰਸੀ ਮੈਂਬਰਾਂ ਵਿੱਚ ਖੂਬ ਝੜਪਾਂ ਹੋਈਆਂ। ਅਕਾਲੀ ਦਲ ਦੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਜ਼ੀਰੋ ਆਵਰ ਸਮੇਂ ਇਹ ਮਤਾ ਹਾਊਸ ਵਿੱਚ ਲਿਆਉਣ ਲਈ ਬੋਲਣਾ ਜਦੋਂ ਸ਼ੁਰੂ ਕੀਤਾ ਤਾਂ ਸਪੀਕਰ ਨੇ ਕਿਹਾ ਕਿ ਇਸ ਮਤੇ ਉਪਰ ਅਜੇ ਉਨ੍ਹਾਂ ਨੇ ਆਪਣਾ ਫੈਸਲਾ ਦੇਣਾ ਹੈ।
ਇਸ ਦੇ ਬਾਅਦ ਜਦੋਂ ਪ੍ਰਮਿੰਦਰ ਸਿੰਘ ਢੀਂਡਸਾ ਬੋਲਣ ਲੱਗੇ ਤਾਂ ਕੋਆਪਰੇਟਿਵ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਨੇ ਅਕਾਲੀ ਦਲ ਦਾ ਵਿਰੋਧ ਸ਼ੁਰੂ ਕਰ ਕੀਤਾ। ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਿਰੁੱਧ ਇਕ ਸਖਤ ਬਿਆਨ ਦੇ ਚੁੱਕੇ ਹਨ ਤਾਂ ਉਨ੍ਹਾਂ ਦੇ ਮਤੇ ਉਤੇ ਕਾਂਗਰਸ ਨੂੰ ਕੀ ਇਤਰਾਜ਼ ਹੈ? ਇਸ ਉੱਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਹੜੇ ਅਕਾਲੀ ਖਾੜਕੂਆਂ ਦੇ ਭੋਗਾਂ 'ਚ ਸ਼ਾਮਲ ਹੁੰਦੇ ਰਹੇ, ਉਹ ਕਿੱਥੋਂ ਦੇਸ਼ ਭਗਤ ਹੋ ਗਏ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਮਤਾ ਪਾਕਿਸਤਾਨ ਨੂੰ ਅੱਤਵਾਦੀ ਐਲਾਨਣ ਲਈ ਹੈ, ਇਹ ਮਤਾ ਇਮਰਾਨ ਖਾਨ ਦੇ ਪਿਛਲੇ ਦਿਨੀਂ ਦਿੱਤੇ ਗਏ ਬਿਆਨ ਨਾਲ ਜੁੜਿਆ ਹੈ। ਅੱਤਵਾਦੀਆਂ ਨੂੰ ਰੋਕਣ ਦੀ ਥਾਂ ਇਮਰਾਨ ਖਾਨ ਭਾਰਤ ਨੂੰ ਜੰਗ ਦੀਆਂ ਧਮਕੀਆਂ ਦੇ ਰਿਹਾ ਹੈ। ਜਦ ਸਪੀਕਰ ਨੇ ਮਤਾ ਰੱਖਣ ਦੀ ਆਗਿਆ ਨਾ ਦਿੱਤੀ ਤਾਂ ਅਕਾਲੀ ਭਾਜਪਾ ਮੈਂਬਰ ਸਪੀਕਰ ਦੀ ਕੁਰਸੀ ਸਾਹਮਣੇ ਜਾ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਲੱਗੇ ਅਤੇ 10-15 ਮਿੰਟਾਂ ਵਿੱਚ ਬਾਅਦ ਹਾਊਸ ਵਿੱਚੋਂ ਵਾਕ ਆਊਟ ਕਰ ਗਏ।
ਬਾਹਰ ਆ ਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਪਾਕਿਸਤਾਨ ਨੂੰ ਅੱਤਵਾਦੀ ਦੇਸ਼ ਐਲਾਨਣ ਦਾ ਮਤਾ ਰੱਖਿਆ ਸੀ, ਇਸ ਤੋਂ ਕਾਂਗਰਸ ਨੂੰ ਕੀ ਤਕਲੀਫ ਹੈ, ਕੀ ਉਹ ਨਵਜੋਤ ਸਿੰਘ ਸਿੱਧੂ ਕਰਕੇ ਵਿਰੋਧ ਕਰਦੇ ਹਨ ਜਾਂ ਕਿਸੇ ਹੋਰ ਕਾਰਨ। ਢੀਂਡਸਾ ਨੇ ਕਿਹਾ ਕਿ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਅੱਤਵਾਦੀ ਸੰਗਠਨਾਂ ਨੂੰ ਪਾਲਦਾ ਅਤੇ ਭਾਰਤ ਉਪਰ ਹਮਲੇ ਕਰਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮਤੇ ਦੇ ਵਿਰੋਧ 'ਚ ਖੜੇ ਹੋਣ ਨਾਲ ਕਾਂਗਰਸ ਦੀ ਦੋਹਰੀ ਨੀਤੀ ਬਾਹਰ ਆਈ ਹੈ। ਕੋਆਪਰੇਟਿਵ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ 1971 ਤੋਂ ਪਾਕਿਸਤਾਨ ਨੂੰ ਏਦਾਂ ਦਾ ਸਬਕ ਸਿਖਾਉਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਨਾਲ ਅਕਾਲੀ-ਭਾਜਪਾ ਦੇ ਮੈਂਬਰ ਪ੍ਰਧਾਨ ਮੰਤਰੀ ਕੋਲ ਚੱਲਣ ਅਤੇ ਪ੍ਰਧਾਨ ਮੰਤਰੀ ਨੂੰ ਕਹੀਏ ਕਿ ਉਹ ਪਾਕਿਸਤਾਨ ਦੇ ਟੁਕੜੇ ਕਰੇ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸੰਵਿਧਾਨ ਦੀ ਕਾਪੀ ਪਾੜੀ ਹੋਵੇ, ਉਹ ਕਿੱਥੋਂ ਦੇ ਦੇਸ਼ ਭਗਤ ਬਣ ਗਏ। ਚੰਨੀ ਕਾਫੀ ਸਮੇਂ ਤੱਕ ਅਕਾਲੀਆਂ ਨੂੰ ਕੋਸਦੇ ਰਹੇ। ਇਸ ਮਤੇ ਉਪਰ ਅਜੇ ਗਰਮਾ ਗਰਮੀ ਚੱਲ ਹੀ ਰਹੀ ਸੀ ਅਤੇ ਅਕਾਲੀ ਨਾਅਰੇਬਾਜ਼ੀ ਕਰ ਰਹੇ ਸਨ ਤਾਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਆਪਣਾ ਮਤਾ ਪੜ੍ਹਨਾ ਆਰੰਭ ਦਿੱਤਾ। ਚੀਮਾ ਦਾ ਮਤਾ ਧੂਰੀ ਦੀ ਪ੍ਰਾਈਵੇਟ ਖੰਡ ਮਿੱਲ ਬਾਰੇ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦਾ ਕਿਸਾਨਾਂ ਦਾ 60 ਕਰੋੜ ਰੁਪਿਆ ਮਿੱਲ ਵੱਲ ਬਕਾਇਆ ਪਿਆ ਹੈ ਤੇ ਇਸੇ ਤਰ੍ਹਾਂ ਰਾਜ ਦੀਆਂ ਹੋਰ ਸਾਰੀਆਂ ਖੰਡ ਮਿੱਲਾਂ ਵੱਲ 700 ਕਰੋੜ ਰੁਪਏ ਕਿਸਾਨਾਂ ਦਾ ਬਕਾਇਆ ਹੈ। ਸਰਕਾਰ ਦਖਲ ਦੇ ਕੇ ਕਿਸਾਨਾਂ ਨੂੰ ਉਨ੍ਹਾਂ ਦੀ ਬਕਾਇਆ ਰਕਮ ਦਾ ਭੁਗਤਾਨ ਕਰਵਾਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ