Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਬਹਿਬਲ ਕਾਂਡ: ਜਾਂਚ ਟੀਮ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਦੋਸਤ ਦੇ ਘਰ ਛਾਪਾ

February 22, 2019 05:14 AM

* ਪੁਲਸ ਵੱਲੋਂ ਵਰਤਿਆ ਨਿੱਜੀ ਹਥਿਆਰ ਅਕਾਲੀ ਆਗੂ ਦਾ ਨਿਕਲਿਆ

ਫਰੀਦਕੋਟ, 21 ਫਰਵਰੀ (ਪੋਸਟ ਬਿਊਰੋ)- ਬਹਿਬਲ ਕਲਾਂ ਗੋਲੀ ਕਾਂਡ ਵਿੱਚ ਪੁਲਸ ਵੱਲੋਂ ਵਰਤੇ ਗਏ ਨਿੱਜੀ ਹਥਿਆਰ ਦੀ ਵਿਸ਼ੇਸ਼ ਜਾਂਚ ਟੀਮ ਨੇ ਪਛਾਣ ਕਰ ਲਈ ਹੈ। ਪੁਲਸ ਨੇ ਸਿੱਖ ਸੰਗਤ ਉਤੇ ਗੋਲੀਆਂ ਚਲਾਉਣ ਤੋਂ ਬਾਅਦ ਸਵੈ ਰੱਖਿਆ ਲਈ ਆਪਣੀਆਂ ਹੀ ਜਿਪਸੀਆਂ ਉਤੇ ਗੋਲੀਆਂ ਚਲਾ ਕੇ 200 ਅਣਪਛਾਤੇ ਲੋਕਾਂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਦਿੱਤਾ ਸੀ, ਪਰ ਜਾਂਚ ਦੌਰਾਨ ਸਪੱਸ਼ਟ ਹੋਇਆ ਹੈ ਕਿ ਪੁਲਸ ਦੀ ਜਿਪਸੀ ਉਪਰ ਜੋ ਗੋਲੀਆਂ ਵੱਜੀਆਂ ਸਨ, ਉਹ ਦੋਨਾਲੀ ਰਾਈਫਲ ਨਾਲ ਪੁਲਸ ਅਫਸਰਾਂ ਨੇ ਖੁਦ ਮਾਰੀਆਂ ਸਨ।
ਹਰਿੰਦਰਾ ਨਗਰ ਫਰੀਦਕੋਟ ਦੇ ਵਸਨੀਕ ਇਕ ਨੌਜਵਾਨ ਐਡਵੋਕੇਟ ਨੂੰ ਜਾਂਟ ਟੀਮ ਨੇ ਪੁੱਛਗਿੱਛ ਲਈ ਕਪੂਰਥਲੇ ਬੁਲਾਇਆ ਸੀ। ਪੜਤਾਲ ਦੌਰਾਨ ਪਤਾ ਲੱਗਾ ਕਿ ਇਸ ਵਕੀਲ ਨੇ ਐਸ ਪੀ ਬਿਕਰਮ ਸਿੰਘ ਨੂੰ ਆਪਣੀ ਦੋਨਾਲੀ ਰਾਈਫਲ ਵਰਤਣ ਲਈ ਦਿੱਤੀ ਸੀ। ਜਿਸ ਵਕੀਲ ਦਾ ਹਥਿਆਰ ਬਹਿਬਲ ਕਾਂਡ ਵਿੱਚ ਵਰਤਿਆ ਗਿਆ ਹੈ, ਉਸ ਦੇ ਪਰਵਾਰ ਨਾਲ ਸੁਖਬੀਰ ਸਿੰਘ ਬਾਦਲ ਦੀ ਕਰੀਬੀ ਸਾਂਝ ਹੈ। ਜਾਂਚ ਟੀਮ ਨੇ ਕੱਲ੍ਹ ਇਸ ਵਕੀਲ ਦੇ ਘਰ ਛਾਪਾ ਮਾਰਿਆ, ਪਰ ਛਾਪੇਮਾਰੀ ਦੌਰਾਨ ਘਰ ਵਿੱਚ ਵਕੀਲ ਨਹੀਂ ਮਿਲਿਆ। ਜਾਂਚ ਟੀਮ ਦੇ ਡਿਪਟੀ ਚੀਫ ਕੰਵਰ ਵਿਜੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਹ ਇਸ ਮਾਮਲੇ ਵਿੱਚ ਹਾਲ ਦੀ ਘੜੀ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਜਾਂਚ ਟੀਮ ਨਿਰਪੱਖ ਤਰੀਕੇ ਨਾਲ ਪੂਰੇ ਕੇਸ ਦੀ ਜਾਂਚ ਕਰ ਰਹੀ ਹੈ ਅਤੇ ਸਮਾਂ ਆਏ ਤੋਂ ਬਾਕੀ ਤੱਥਾਂ ਦਾ ਖੁਲਾਸਾ ਕੀਤਾ ਜਾਵੇਗਾ।
ਜਾਂਚ ਟੀਮ ਨੇ ਫਰੀਦਕੋਟ ਦੀ ਮਸ਼ਹੂਰ ਪੰਕਜ ਮੋਟਰਜ਼ ਕੰਪਨੀ ਦੇ ਕੁਝ ਅਧਿਕਾਰੀਆਂ ਦੇ ਟਿਕਾਣਿਆਂ 'ਤੇ ਵੀ ਛਾਪੇ ਮਾਰੇ। ਪੰਕਜ ਮੋਟਰਜ਼ ਅੱਜ ਕੱਲ੍ਹ ਬੰਦ ਹੋ ਚੁੱਕੀ ਹੈ ਅਤੇ ਇਸ ਦੇ ਮਾਲਕ ਦੇ ਐਸ ਪੀ ਬਿਕਰਮ ਸਿੰਘ ਨਾਲ ਕਾਫੀ ਕਰੀਬੀ ਸਬੰਧ ਸਨ। ਜਾਂਚ ਟੀਮ ਦੀ ਇਸ ਸਖਤੀ ਪਿੱਛੋਂ ਫਰੀਦਕੋਟ ਜ਼ਿਲੇ ਦਾ ਇਕ ਸਾਬਕਾ ਅਕਾਲੀ ਵਿਧਾਇਕ ਰੂਪੋਸ਼ ਹੋ ਗਿਆ ਹੈ। ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਗ੍ਰਿਫਤਾਰੀ ਪਿੱਛੋਂ ਸਮੁੱਚੀ ਕਾਰਵਾਈ ਨੂੰ ਅਕਾਲੀ ਦਲ ਬਰੀਕੀ ਨਾਲ ਵਾਚ ਰਿਹਾ ਹੈ ਅਤੇ ਜਾਂਚ ਟੀਮ ਦੀ ਹਰ ਸਰਗਰਮੀ ਨੂੰ ਦੇਖਿਆ ਜਾ ਰਿਹਾ ਹੈ। ਉਮਰਾਨੰਗਲ ਦੀ ਅਦਾਲਤ ਵਿੱਚ ਪੇਸ਼ੀ ਦੇ ਵਕਤ ਸੁਖਬੀਰ ਸਿੰਘ ਬਾਦਲ ਦੇ ਖਾਸ ਦੂਤ ਅਦਾਲਤ ਦੇ ਬਾਹਰ ਹਾਜ਼ਰ ਸਨ ਅਤੇ ਕਾਰਵਾਈ ਸਮਾਪਤ ਹੋਣ ਤੱਕ ਆਮ ਲੋਕਾਂ ਵਿੱਚ ਖੜੋ ਕੇ ਅਦਾਲਤੀ ਕਾਰਵਾਈ ਦੇਖਦੇ ਰਹੇ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ