Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਈਸੇਵਾਲ ਬਲਾਤਕਾਰ ਕਾਂਡ ਦੇ ਦੋਸ਼ੀ ਜੁਡੀਸ਼ਲ ਹਿਰਾਸਤ 'ਚ ਭੇਜੇ

February 22, 2019 05:15 AM

ਮੁੱਲਾਂਪੁਰ ਦਾਖਾ, 21 ਫਰਵਰੀ (ਪੋਸਟ ਬਿਊਰੋ)- ਈਸੇਵਾਲ ਸਮੂਹਿਕ ਬਲਾਤਕਾਰ ਦੇ ਦੋਸ਼ 'ਚ ਗ੍ਰਿਫਤਾਰ ਤਿੰਨ ਦੋਸ਼ੀਆਂ ਮੁਲਜ਼ਮ ਜਗਰੂਪ ਸਿੰਘ, ਸਾਦਿਕ ਅਲੀ ਅਤੇ ਸੁਰਮੂ, ਜੋ ਦਾਖਾ ਪੁਲਸ ਕੋਲ ਸੱਤ ਦਿਨਾਂ ਪੁਲਸ ਰਿਮਾਂਡ ਉਤੇ ਸਨ, ਦਾ ਕੱਲ੍ਹ ਰਿਮਾਂਡ ਖਤਮ ਹੋਣ 'ਤੇ ਅਧੂਰੀ ਪਈ ਜਾਂਚ ਨੂੰ ਪੂਰਾ ਕਰਨ ਲਈ ਹੋਰ ਰਿਮਾਂਡ ਲੈਣ ਲਈ ਅਦਾਲਤ 'ਚ ਪੇਸ਼ ਕੀਤੇ ਗਏ, ਪਰ ਜੱਜ ਨੇ ਤਿੰਨਾਂ ਨੂੰ ਅੱਠ ਦਿਨ ਲਈ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।
ਵਰਨਣ ਯੋਗ ਹੈ ਕਿ ਦਾਖਾ ਪੁਲਸ ਨੂੰ ਪੀੜਤਾ ਨੇ ਆਪਣੇ ਬਿਆਨਾਂ ਵਿੱਚ ਬਲਾਤਕਾਰ ਕਰਨ ਵਾਲੇ 10 ਜਣਿਆਂ ਦਾ ਜ਼ਿਕਰ ਕੀਤਾ ਸੀ ਅਤੇ ਜਾਂਚ ਦੌਰਾਨ ਦਾਖਾ ਪੁਲਸ ਨੇ ਸਿਰਫ ਛੇ ਜਣਿਆਂ ਨੂੰ ਗ੍ਰਿਫਤਾਰ ਕੀਤਾ ਤੇ ਚਾਰ ਹੋਰ ਪੁਲਸ ਲਈ ਬੁਝਾਰਤ ਬਣੇ ਹੋਏ ਹਨ। ਉਹ ਚਾਰ ਕਿਹੜੇ ਸਨ, ਇਸ ਦੀ ਜਾਂਚ ਲਈ 20 ਫਰਵਰੀ ਨੂੰ ਅਦਾਲਤ ਕੋਲੋਂ ਹੋਰ ਪੁਲਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਜੱਜ ਨੇ ਉਨ੍ਹਾਂ ਨੂੰ ਅੱਠ ਦਿਨ ਲਈ ਜੇਲ੍ਹ ਭੇਜ ਦਿੱਤਾ ਹੈ। ਕੱਲ੍ਹ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਵਿਸ਼ੇਸ਼ ਤੌਰ 'ਤੇ ਆਈ ਜੀ ਸ੍ਰੀਮਤੀ ਵੀ ਨੀਰਜਾ ਥਾਣਾ ਦਾਖਾ ਵਿਖੇ ਪੁੱਜੇ ਅਤੇ ਉਨ੍ਹਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰਨ ਪਿੱਛੋਂ ਪੁਲਸ ਵਿਭਾਗ ਵੱਲੋਂ ਦੇਰ ਨਾਲ ਦਰਜ ਕੀਤੇ ਪਰਚੇ ਦੀਆਂ ਨਾਕਾਮੀਆਂ ਦੀ ਜਾਂਚ ਵੀ ਕੀਤੀ। ਥਾਣਾ ਮੁਖੀ ਜਗਦੀਸ਼ ਸ਼ਰਮਾ ਨੇ ਦੱਸਿਆ ਕਿ ਜੇਲ੍ਹ ਵਿੱਚ ਜੁਡੀਸ਼ਲ ਰਿਮਾਂਡ 'ਤੇ ਤਿੰਨਾਂ ਦੋਸ਼ੀਆਂ ਦੀ ਸ਼ਨਾਖਤ ਪ੍ਰੇਡ ਲਈ ਅਦਾਲਤ ਕੋਲ ਅਰਜ਼ੀ ਲਾਈ ਗਈ ਹੈ, ਮਨਜ਼ੂਰੀ ਮਿਲਦੇ ਹੀ ਸ਼ਨਾਖਤੀ ਪ੍ਰੇਡ ਕਰਵਾਈ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ