Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਪਠਾਨਕੋਟ ਵਾਲੇ ਸ਼ੱਕੀ ਸਾਬਕਾ ਐੱਸ ਪੀ ਸਲਵਿੰਦਰ ਸਿੰਘ ਨੂੰ 15 ਸਾਲ ਦੀ ਕੈਦ

February 22, 2019 05:56 AM

ਗੁਰਦਾਸਪੁਰ, 21 ਫਰਵਰੀ, (ਪੋਸਟ ਬਿਊਰੋ)- ਬਲਾਤਕਾਰ ਤੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ 15 ਫਰਵਰੀ ਨੂੰ ਦੋਸ਼ੀ ਮੰਨੇ ਗਏ ਤੇ ਪਠਾਨਕੋਟ ਏਅਰਬੇਸ ਉੱਤੇ ਅੱਤਵਾਦੀ ਹਮਲੇ ਵੇਲੇ ਸੁਰਖੀਆਂ ਵਿੱਚ ਆਏ ਸਾਬਕਾ ਐੱਸ ਪੀ ਸਲਵਿੰਦਰ ਸਿੰਘ ਨੂੰ ਅੱਜ ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਉਸ ਉੱਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਗਿਆ ਹੈ। ਸਲਵਿੰਦਰ ਸਿੰਘ ਨੂੰ ਬਲਾਤਕਾਰ ਕੇਸ ਵਿੱਚ 10 ਸਾਲ ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਪੰਜ ਸਾਲ ਦੀ ਸਜ਼ਾ ਹੋਈ ਹੈ। ਦੋਵੇਂ ਸਜ਼ਾਵਾਂ ਇਕੱਠੀਆਂ ਚੱਲਣਗੀਆਂ ਤੇ ਉਸ ਨੂੰ ਦੱਸ ਸਾਲ ਜੇਲ੍ਹ ਕੱਟਣੀ ਪਵੇਗੀ।
ਵਰਨਣ ਯੋਗ ਹੈ ਕਿ ਸਲਵਿੰਦਰ ਸਿੰਘ ਅੱਜ ਕੱਲ੍ਹ ਵਿੱਚ ਜ਼ਮਾਨਤ ਉੱਤੇ ਚੱਲ ਰਿਹਾ ਸੀ। ਕੇਸ ਦਾ ਦੋਸ਼ੀ ਮੰਨੇ ਜਾਣ ਪਿੱਛੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ। ਸਲਵਿੰਦਰ ਸਿੰਘ ਨੇ ਕਿਹਾ ਕਿ ਉਸ ਨੂੰ ਫਸਾਇਆ ਗਿਆ ਹੈ। ਇਕ ਫੋਨ ਕਾਲ ਤੋਂ ਇਲਾਵਾ ਉਸ ਦੇ ਖਿਲਾਫ ਕੋਈ ਸਬੂਤ ਨਹੀਂ ਹੈ। ਉਹ ਇਸ ਕੇਸ ਬਾਰੇ ਹਾਈ ਕੋਰਟ ਜਾਣਗੇ।
ਸਲਵਿੰਦਰ ਸਿੰਘ ਦੇ ਖਿਲਾਫ 3 ਅਗਸਤ 2016 ਨੂੰ ਗੁਰਦਾਸਪੁਰ ਥਾਣਾ ਸਿਟੀ ਵਿੱਚ ਬਲਾਤਕਾਰ ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਇਆ ਸੀ। ਓਥੋਂ ਇਕ ਮਹਿਲਾ ਦੇ ਪਤੀ ਨੇ ਇਸ ਬਾਰੇ ਮੁੱਖ ਮੰਤਰੀ ਨੂੰ ਆਨਲਾਈਨ ਸ਼ਿਕਾਇਤ ਭੇਜੀ ਸੀ, ਜਿਸ ਦੀ ਜਾਂਚ ਪਠਾਨਕੋਟ ਦੇ ਐੱਸ ਪੀ, ਜੀ ਐੱਸ ਖੁਰਾਣਾ ਨੇ ਕੀਤੀ ਅਤੇ ਜਾਂਚ ਦੇ ਆਧਾਰ ਉੱਤੇ ਕੇਸ ਦਰਜ ਕੀਤਾ ਗਿਆ ਸੀ। ਪੀੜਤ ਦਾ ਦੋਸ਼ ਸੀ ਕਿ 2014 ਵਿੱਚ ਉਸ ਦੇ ਪਤੀ ਖਿਲਾਫ ਧਾਰੀਵਾਲ ਥਾਣੇ ਵਿੱਚ ਕੇਸ ਦਰਜ ਹੋਇਆ ਸੀ, ਜਿਸ ਦੀ ਜਾਂਚ ਐੱਸ ਪੀ ਸਲਵਿੰਦਰ ਸਿੰਘ ਕੋਲ ਸੀ। ਉਸ ਦਾ ਉਸ ਦੇ ਘਰ ਆਉਣ-ਜਾਣ ਸੀ। ਉਸ ਨੇ ਮਹਿਲਾ ਨੂੰ ਕਿਹਾ ਕਿ ਜੇ ਉਹ ਆਪਣੇ ਪਤੀ ਨੂੰ ਛੁਡਾਉਣਾ ਚਾਹੁੰਦੀ ਹੈ ਤਾਂ 50 ਹਜ਼ਾਰ ਰੁਪਏ ਦੇਣੇ ਤੇ ਉਸ ਨਾਲ ਸਰੀਰਕ ਸਬੰਧ ਬਣਾਉਣੇ ਪੈਣਗੇ। ਜਾਂਚ ਵਿੱਚ ਸਲਵਿੰਦਰ ਸਿੰਘ ਅਤੇ ਪੀੜਤ ਔਰਤ ਦੇ ਫੋਨ ਕਾਲ ਡਿਟੇਲ ਨਾਲ ਬਲਾਤਕਾਰ ਤੇ ਰਿਸ਼ਵਤ ਦੇ ਦੋਸ਼ ਸਹੀ ਪਾਏ ਗਏ ਸਨ। ਕੇਸ ਦਾਇਰ ਹੋਣ ਵੇਲੇ ਸਲਵਿੰਦਰ ਸਿੰਘ ਪੀ ਏ ਪੀ ਦੀ 75ਵੀਂ ਬਟਾਲੀਅਨ ਜਲੰਧਰ ਦੇ ਸਹਾਇਕ ਕਮਾਂਡੈਂਟ ਸਨ। ਇਸ ਪਿੱਛੋਂ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਸਾਬਕਾ ਐੱਸ ਪੀ ਸਲਵਿੰਦਰ ਸਿੰਘ ਦਾ ਨਾਮ ਓਦੋਂ ਸੁਰਖੀਆਂ ਵਿੱਚ ਆਇਆ ਸੀ, ਜਦੋਂ ਪਾਕਿਸਤਾਨੀ ਅੱਤਵਾਦੀਆਂ ਨੇ 31 ਦਸੰਬਰ 2015 ਨੂੰ ਉਸ ਨੂੰ ਅਗਵਾ ਕਰ ਲਿਆ ਅਤੇ ਉਸ ਦੀ ਗੱਡੀ ਉੱਤੇ ਪਠਾਨਕੋਟ ਤਕ ਗਏ ਸਨ। ਅੱਤਵਾਦੀਆਂ ਨੇ ਸਲਵਿੰਦਰ ਸਿੰਘ ਨੂੰ ਸਹੀ ਸਲਾਮਤ ਪਠਾਨਕੋਟ ਨੇੜੇ ਛੱਡ ਦਿੱਤਾ ਸੀ। ਅੱਤਵਾਦੀਆਂ ਨੇ ਇਕ-ਦੋ ਜਨਵਰੀ ਨੂੰ ਪਠਾਨਕੋਟ ਏਅਰਬੇਸ ਉੱਤੇ ਹਮਲਾ ਕੀਤਾ ਸੀ। ਇਸ ਕੇਸ ਵਿੱਚ ਸਲਵਿੰਦਰ ਸਿੰਘ ਸ਼ੱਕ ਦੇ ਘੇਰੇ ਵਿੱਚ ਸੀ। ਕੌਮੀ ਸੁਰੱਖਿਆ ਏਜੰਸੀਆਂ ਨੇ ਵੀ ਉਸ ਤੋਂ ਲੰਮੀ ਪੁੱਛਗਿੱਛ ਕੀਤੀ ਸੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ