Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਪੱਛਮੀ ਬੰਗਾਲ ਦੇ ਅਫਸਰਾਂ ਖਿਲਾਫ ਸੁਣਵਾਈ ਤੋਂ ਜਸਟਿਸ ਰਾਓ ਲਾਂਭੇ ਹਟੇ

February 22, 2019 05:58 AM

ਨਵੀਂ ਦਿੱਲੀ, 21 ਫਰਵਰੀ (ਪੋਸਟ ਬਿਊਰੋ)- ਸੁਪਰੀਮ ਕੋਰਟ ਦੇ ਜੱਜ ਜਸਟਿਸ ਐਲ ਨਾਗੇਸ਼ਵਰ ਰਾਓ ਨੇ ਸ਼ਾਰਦਾ ਚਿੱਟ ਫੰਡ ਘੁਟਾਲਾ ਕੇਸ ਦੀ ਜਾਂਚ ਵਿੱਚ ਅੜਿੱਕਾ ਪਾਉਣ ਦੇ ਦੋਸ਼ ਹੇਠ ਪੱਛਮੀ ਬੰਗਾਲ ਸਰਕਾਰ ਦੇ ਅਧਿਕਾਰੀਆਂ ਖਿਲਾਫ ਸੀ ਬੀ ਆਈ ਦੀ ਪਟੀਸ਼ਨ ਉੱਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਹੈ।
ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਰਾਓ ਤੇ ਜਸਟਿਸ ਸੰਜੀਵ ਖੰਨਾ ਉਤੇ ਆਧਾਰਤ ਬੈਂਚ ਨੇ ਸੀ ਬੀ ਆਈ ਦੀ ਅਰਜ਼ੀ ਉੱਤੇ ਸੁਣਵਾਈ ਇਹ ਕਹਿ ਕੇ ਮੁਲਤਵੀ ਕਰ ਦਿੱਤੀ ਕਿ ਉਨ੍ਹਾਂ ਵਿੱਚੋਂ ਇਕ ਜੱਜ ਸੁਣਵਾਈ ਦਾ ਹਿੱਸਾ ਨਹੀਂ ਬਣਨਾ ਚਾਹੁੰਦਾ। ਜਸਟਿਸ ਰਾਓ ਨੇ ਕਿਹਾ ਕਿ ਕਿਉਂਕਿ ਉਹ ਰਾਜ ਸਰਕਾਰ ਵੱਲੋਂ ਬਤੌਰ ਵਕੀਲ ਪੇਸ਼ ਹੋ ਚੁੱਕੇ ਹਨ, ਇਸ ਲਈ ਇਸ ਕੇਸ ਦੀ ਸੁਣਵਾਈ ਨਹੀਂ ਕਰ ਸਕਦੇ। ਇਹ ਮਾਮਲਾ ਅੱਗੋਂ 27 ਫਰਵਰੀ ਨੂੰ ਉਸ ਬੈਂਚ ਅੱਗੇ ਸੁਣਵਾਈ ਲਈ ਰੱਖਿਆ ਜਾਵੇਗਾ, ਜਿਸ ਵਿੱਚ ਜਸਟਿਸ ਰਾਓ ਨਹੀਂ ਹੋਣਗੇ। ਅਦਾਲਤ ਦੇ ਪੰਜ ਫਰਵਰੀ ਦੇ ਹੁਕਮਾਂ ਨਾਲ 18 ਫਰਵਰੀ ਨੂੰ ਪੱਛਮੀ ਬੰਗਾਲ ਦੇ ਚੀਫ ਸੈਕਟਰੀ ਮਲਯ ਕੁਮਾਰ ਡੇਅ, ਡੀ ਜੀ ਪੀ ਵਿਰੇਂਦਰ ਕੁਮਾਰ ਤੇ ਕੋਲਕਾਤਾ ਦੇ ਤਤਕਾਲੀ ਪੁਲਸ ਕਮਿਸ਼ਨਰ ਰਾਜੀਵ ਕੁਮਾਰ ਨੇ ਸ਼ਾਰਦਾ ਚਿੱਟ ਫੰਡ ਕੇਸ ਬਾਰੇ ਅਦਾਲਤੀ ਹੁਕਮਾਂ ਦੀ ਅਣਦੇਖੀ ਬਾਰੇ ਐਫੀਡੇਵਿਟ ਪੇਸ਼ ਕੀਤੇ ਸਨ। ਸੀ ਬੀ ਆਈ ਨੇ ਇਸ ਬਾਰੇ ਅਦਾਲਤ ਵਿੱਚ ਅਰਜ਼ੀ ਦਾਖਲ ਕੀਤੀ ਸੀ। ਏਜੰਸੀ ਦਾ ਦੋਸ਼ ਸੀ ਕਿ ਉਨ੍ਹਾਂ ਕੰਮ ਵਿੱਚ ਅੜਿੱਕਾ ਪਾਇਆ ਤੇ ਘੁਟਾਲੇ ਨਾਲ ਸਬੰਧਤ ਕੇਸਾਂ ਵਿੱਚ ਦਖਲ ਦਿੱਤਾ। ਪੱਛਮੀ ਬੰਗਾਲ ਸਰਕਾਰ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ। ਇਨ੍ਹਾਂ ਤਿੰਨਾਂ ਪੁਲਸ ਅਧਿਕਾਰੀਆਂ ਨੇ ਆਪਣੇ ਐਫੀਡੇਵਿਟ ਵਿੱਚ ਅਦਾਲਤ ਤੋਂ ਬਿਨਾਂ ਸ਼ਰਤ ਤੇ ਸਪੱਸ਼ਟ ਸ਼ਬਦਾਂ ਵਿੱਚ ਮੁਆਫੀ ਮੰਗ ਲਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ