Welcome to Canadian Punjabi Post
Follow us on

29

March 2024
 
ਪੰਜਾਬ

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਨੂੰ ਐੱਸ ਆਈ ਟੀ ਵੱਲੋਂ ਪੇਸ਼ੀ ਲਈ ਸੰਮਨ

February 22, 2019 05:59 AM

ਫਰੀਦਕੋਟ, 21 ਫਰਵਰੀ, (ਪੋਸਟ ਬਿਊਰੋ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸਾਂ ਦੀ ਜਾਂਚ ਕਰਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫਤਾਰ ਕਰਨ ਪਿੱਛੋਂ ਪੰਜਾਬ ਪੁਲਸ ਦੇ ਸਾਬਕਾ ਮੁਖੀ (ਡੀ ਜੀ ਪੀ) ਸੁਮੇਧ ਸਿੰਘ ਸੈਣੀ ਨੂੰ ਤਲਬ ਕਰ ਲਿਆ ਹੈ।
ਇਸ ਸੰਬੰਧ ਵਿੱਚ ਮਿਲੀ ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ ਸੁਮੇਧ ਸਿੰਘ ਸੈਣੀ ਨੂੰ ਇੱਕ ਨੋਟਿਸ ਭੇਜ ਕੇ 25 ਫਰਵਰੀ ਨੂੰ ਚੰਡੀਗੜ੍ਹ ਵਿੱਚ ਪੁਲਸ ਹੈੱਡਕੁਆਰਟਰ ਵਿਖੇ ਪੇਸ਼ ਹੋਣ ਨੂੰ ਕਿਹਾ ਹੈ। ਇਸ ਕੇਸ ਵਿੱਚ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਸਭ ਤੋਂ ਸੀਨੀਅਰ ਸਾਬਕਾ ਅਫਸਰ ਹਨ, ਜਿਨ੍ਹਾਂ ਕੋਲੋਂ ਐੱਸ ਆਈ ਟੀ ਪੁੱਛਗਿੱਛ ਕਰਨ ਜਾ ਰਹੀ ਹੈ। ਵਰਨਣ ਯੋਗ ਹੈ ਕਿ ਇਸ ਕੇਸ ਵਿੱਚ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਦੇ ਬਹੁਤ ਕਰੀਬੀ ਮੰਨੇ ਜਾਂਦੇ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਅਤੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਗ੍ਰਿਫਤਾਰੀ ਪਿੱਛੋਂ ਸਾਬਕਾ ਡੀ ਜੀ ਪੀ ਸੈਣੀ ਨੂੰ ਵੀ ਘੇਰਾ ਪਾ ਲਿਆ ਗਿਆ ਹੈ। ਪਰਮਰਾਜ ਸਿੰਘ ਉਮਰਾਨੰਗਲ ਨੂੰ ਬੀਤੇ ਸੋਮਵਾਰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਨ ਪਿੱਛੋਂ 4 ਦਿਨਾਂ ਦੇ ਪੁਲਸ ਰਿਮਾਂਡ `ਤੇ ਭੇਜ ਦਿੱਤਾ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ