Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਕਾਂਗਰਸ ਵਲੋਂ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰੋਂ ਚੋਣ ਲੜਾਉਣ ਦੀ ਤਜਵੀਜ਼

February 22, 2019 06:00 AM

ਅੰਮ੍ਰਿਤਸਰ, 21 ਫਰਵਰੀ, (ਪੋਸਟ ਬਿਊਰੋ)- ਪੰਜਾਬ ਕਾਂਗਰਸ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਚੋਣ ਲੜਾਉਣ ਦੀ ਤਜਵੀਜ਼ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਕੋਲ ਰੱਖਣ ਦਾ ਫੈਸਲਾ ਕੀਤਾ ਹੈ। ਅੰਮ੍ਰਿਤਸਰ ਤੋਂ ਉਨ੍ਹਾਂ ਨੂੰ ਚੋਣਾਂ ਲੜਾਉਣ ਦੀ ਮੰਗ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਸਾਹਮਣੇ ਰੱਖੀ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਇਸ ਤਜਵੀਜ਼ ਬਾਰੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਗੱਲ ਕਰਨਗੇ।
ਵਰਨਣ ਯੋਗ ਹੈ ਕਿ ਡਾ. ਮਨਮੋਹਨ ਸਿੰਘ ਮੂਲ ਰੂਪ ਤੋਂ ਭਾਵੇਂ ਹੁਸ਼ਿਆਰਪੁਰ ਦੇ ਹਨ, ਪਰ ਪਾਕਿਸਤਾਨ ਬਣਨ ਦੇ ਵਕਤ ਓਧਰੋਂ ਆ ਕੇ ਉਨ੍ਹਾਂ ਦਾ ਪਰਿਵਾਰ ਅੰਮ੍ਰਿਤਸਰ ਵੱਸ ਗਿਆ ਸੀ। ਉਨ੍ਹਾਂ ਦੇ ਭਰਾਵਾਂ ਦਾ ਕਾਰੋਬਾਰ ਅੰਮ੍ਰਿਤਸਰ ਵਿੱਚ ਹੈ। ਡਾ: ਮਨਮੋਹਨ ਸਿੰਘ ਓਥੇ ਲਗਾਤਾਰ ਜਾਂਦੇ ਰਹਿੰਦੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਵਿਧਾਇਕਾਂ ਅਤੇ ਪਾਰਟੀ ਵਲੋਂ ਇਹ ਵਾਰ-ਵਾਰ ਮੰਗ ਆ ਰਹੀ ਹੈ ਕਿ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰੋਂ ਚੋਣ ਲੜਾਈ ਜਾਵੇ, ਕਿਉਂਕਿ ਉਹ ਪੂਰੀ ਦੁਨੀਆ ਲਈ ਮਿਸਾਲ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਇਹ ਸੁਨੇਹਾ ਜਲਦੀ ਹੀ ਪੁੱਜਦਾ ਕਰ ਦਿੱਤਾ ਜਾਵੇਗਾ, ਜੇ ਡਾ. ਮਨਮੋਹਨ ਸਿੰਘ ਚੋਣ ਲੜਦੇ ਹਨ ਤਾਂ ਇਹ ਪੰਜਾਬ ਦਾ ਮਾਣ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ