Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਪ੍ਰਸਿੱਧ ਸਾਹਿਤਕਾਰ ਪ੍ਰੋ. ਨਾਮਵਰ ਸਿੰਘ ਦਾ ਦੇਹਾਂਤ

February 22, 2019 06:00 AM

ਨਵੀਂ ਦਿੱਲੀ, 21 ਫਰਵਰੀ (ਪੋਸਟ ਬਿਊਰੋ)- ਹਿੰਦੀ ਸਾਹਿਤ ਦੇ ਪ੍ਰਸਿੱਧ ਸਾਹਿਤਕਾਰ ਪ੍ਰੋ. ਨਾਮਵਰ ਸਿੰਘ (92) ਦਾ ਕੱਲ੍ਹ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਬੇਟੀ ਸਮੀਖਸ਼ਾ ਨੇ ਦੱਸਿਆ ਕਿ ਪ੍ਰੋ. ਸਾਹਿਬ ਪਿਛਲੇ ਇਕ ਮਹੀਨੇ ਤੋਂ ਬਿਮਾਰ ਸਨ ਤੇ ਉਨ੍ਹਾਂ ਦਾ ਇਲਾਜ ਏਮਜ਼ ਵਿਖੇ ਚੱਲ ਰਿਹਾ ਸੀ ਤੇ ਕੱਲ੍ਹ ਰਾਤ ਉਨ੍ਹਾਂ ਦਾ ਦੇਹਾਂਤ ਹੋ ਗਿਆ। 
ਪ੍ਰੋ. ਨਾਮਵਰ ਸਿੰਘ ਦਾ ਜਨਮ 28 ਜੁਲਾਈ 1926 ਨੂੰ ਵਾਰਾਨਸੀ ਦੇ ਜੀਅਨਪੁਰ ਪਿੰਡ 'ਚ ਹੋਇਆ ਸੀ ਤੇ ਉਨ੍ਹਾਂ ਬਨਾਰਸ ਹਿੰਦੂ ਯੂਨੀਵਰਸਿਟੀ ਤੋਂ ਹਿੰਦੀ ਸਾਹਿਤ ਵਿੱਚ ਐਮ ਏ ਅਤੇ ਪੀ ਐਚ ਡੀ ਕੀਤੀ ਸੀ। ਉਨ੍ਹਾਂ ਹਿੰਦੀ ਸਾਹਿਤ ਦੇ ਖਜ਼ਾਨੇ ਵਿੱਚ ਆਪਣੀਆਂ ਸਾਹਿਤਕ ਰਚਨਾਵਾਂ, ਕਵਿਤਾਵਾਂ ਤੇ ਆਲੋਚਨਾ ਨਾਲ ਵਾਡਾ ਯੋਗਦਾਨ ਪਾਇਆ। ‘ਛਾਇਆਵਾਦ', ‘ਇਤਿਹਾਸ ਔਰ ਆਲੋਚਨਾ', ‘ਕਹਾਣੀ ਨਈ ਕਹਾਣੀ', ‘ਕਵਿਤਾ ਕੇ ਨਏ ਪ੍ਰਤਿਮਾਨ' ਅਤੇ ‘ਦੂਸਰੀ ਪ੍ਰੰਪਰਾ ਦੀ ਖੋਜ' ਉਨ੍ਹਾਂ ਦੀਆਂ ਪ੍ਰਮੁੱਖ ਰਚਨਾਵਾਂ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪ੍ਰੋ. ਨਾਮਵਰ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਹਿੰਦੀ ਤੇ ਭਾਰਤੀ ਸਾਹਿਤ ਲਈ ਵੱਡਾ ਘਾਟਾ ਦੱਸਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਹਿੰਦੀ ਸਾਹਿਤ ਜਗਤ ਦਾ ਵੱਡਾ ਥੰਮ੍ਹ ਕਿਹਾ ਜਿਸ ਨੇ ਸਾਹਿਤ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਹੈ ਕਿ ਭਾਰਤੀ ਸਾਹਿਤ ਦੀ ਬੁਲੰਦ ਆਵਾਜ਼ ਖੋਹ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ