Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਭਾਰਤ ਵਿੱਚ ਸਵਾਈਨ ਫਲੂ ਨਾਲ 377 ਮੌਤਾਂ ਤੇ 12000 ਤੋਂ ਵੱਧ ਲੋਕ ਪ੍ਰਭਾਵਿਤ

February 22, 2019 06:01 AM

ਨਵੀਂ ਦਿੱਲੀ, 21 ਫਰਵਰੀ (ਪੋਸਟ ਬਿਊਰੋ)- ਭਾਰਤ ਵਿੱਚ ਪਿਛਲੇ ਹਫਤੇ ਐਚ1ਐਨ1 ਵਾਇਰਸ ਨਾਲ 65 ਲੋਕਾਂ ਦੀ ਮੌਤ ਹੋ ਜਾਣ ਨਾਲ ਇਸ ਸਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ 377 ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਸਵਾਈਨ ਫਲੂ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 12 ਹਜ਼ਾਰ ਤੋਂ ਵੱਧ ਹੈ। ਮੰਤਰਾਲੇ ਦੇ ਅੰਕੜੇ ਦੇ ਮੁਤਾਬਕ ਰਾਜਸਥਾਨ ਵਿੱਚ ਸਭ ਤੋਂ ਵੱਧ 3508 ਮਾਮਲੇ ਸਾਹਮਣੇ ਆਏ, ਜਿਸ 'ਚੋਂ 127 ਲੋਕਾਂ ਦੀ ਮੌਤ ਹੋ ਗਈ। ਗੁਜਰਾਤ ਇਸ ਬਾਰੇ ਦੂਸਰੇ ਨੰਬਰ 'ਤੇ ਹੈ, ਜਿਥੇ ਸਵਾਈਨ ਫਲੂ ਨਾਲ 1983 ਲੋਕ ਪ੍ਰਭਾਵਿਤ ਹੋਏ, ਜਿਨ੍ਹਾਂ 'ਚੋਂ 71 ਲੋਕਾਂ ਦੀ ਮੌਤ ਹੋ ਗਈ। ਦਿੱਲੀ ਦੇ ਸਵਾਈਨ ਫਲੂ ਨਾਲ ਪ੍ਰਭਾਵਤ ਲੋਕਾਂ ਦੀ ਗਿਣਤੀ 2278 ਰਹੀ।
ਪੰਜਾਬ ਵਿੱਚ ਇਸ ਬੀਮਾਰੀ ਦੇ 410 ਕੇਸ ਦਰਜ ਕੀਤੇ ਗਏ, ਜਿਨ੍ਹਾਂ ਵਿੱਚੋਂ 31 ਲੋਕਾਂ ਦੀ ਮੌਤ ਹੋ ਗਈ ਤੇ ਮੱਧ ਪ੍ਰਦੇਸ਼ ਵਿੱਚ 30 ਲੋਕਾਂ ਦੀ ਮੌਤ ਹੋਈ ਅਤੇ 128 ਮਾਮਲੇ ਸਾਹਮਣੇ ਆਏ। ਹਿਮਾਚਲ ਪ੍ਰਦੇਸ਼ ਵਿੱਚ 27 ਲੋਕਾਂ ਦੀ ਮੌਤ ਹੋਈ ਅਤੇ 224 ਪ੍ਰਭਾਵਿਤ ਹੋਏ। ਜੰਮੂ ਕਸ਼ਮੀਰ ਵਿੱਚ ਇਸ ਨਾਲ 22 ਮੌਤਾਂ ਹੋਈਆਂ ਤੇ 293 ਕੇਸ ਦਰਜ ਕੀਤੇ ਗਏ, ਜਦ ਕਿ ਮਹਾਰਾਸ਼ਟਰ ਵਿੱਚ 17 ਲੋਕਾਂ ਦੀ ਮੌਤ ਹੋਈ ਅਤੇ 330 ਮਾਮਲੇ ਸਾਹਮਣੇ ਆਏ। ਹਰਿਆਣਾ ਵਿੱਚ ਸੱਤ ਲੋਕਾਂ ਦੀ ਮੌਤ ਗਈ, ਜਦ ਕਿ 752 ਲੋਕ ਪ੍ਰਭਾਵਿਤ ਹੋਏ। ਬਾਕੀ ਮੌਤ ਅਤੇ ਮਾਮਲੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਦਰਜ ਹੋਏ। ਅੰਕੜਿਆਂ ਤੋਂ ਸਪੱਸ਼ਟ ਹੈ ਕਿ ਇਸ ਸਾਲ ਕੱਲ੍ਹ ਤੱਕ ਐਚ1ਐਨ1 ਵਾਇਰਸ ਨਾਲ 12191 ਲੋਕ ਪਾਜ਼ੀਟਿਵ ਪਾਏ ਗਏ। ਪਿਛਲੇ ਸਾਲ ਇਹ ਗਿਣਤੀ 14992 ਸੀ ਅਤੇ 1103 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋਈ ਸੀ। ਸਵਾਈਨ ਫਲੂ ਦੇ ਖਤਰੇ ਕਾਰਨ ਸਿਹਤ ਮੰਤਰਾਲੇ ਨੇ ਰਾਜ ਸਰਕਾਰਾਂ ਨੂੰ ਮਾਮਲਿਆਂ ਦਾ ਜਲਦ ਪਤਾ ਲਗਾਉਣ ਦੇ ਲਈ ਨਿਗਰਾਨੀ ਵਧਾਉਣ ਅਤੇ ਇਨ੍ਹਾਂ ਮਾਮਲਿਆਂ ਨਾਲ ਨਿਪਟਣ ਲਈ ਹਸਪਤਾਲਾਂ ਵਿੱਚ ਬਿਸਤਰਿਆਂ ਨੂੰ ਰਾਖਵਾਂ ਰੱਖਣ ਲਈ ਕਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼