Welcome to Canadian Punjabi Post
Follow us on

29

March 2024
 
ਭਾਰਤ

ਫਸਲਾਂ ਦੀ ਰਹਿੰਦ ਖੂੰਹਦ ਸਾੜਨੀ ਆਪਣੇ ਆਪ ਬੰਦ ਨਹੀਂ ਹੋਣੀ: ਸੁਪਰੀਮ ਕੋਰਟ

February 22, 2019 06:01 AM

ਨਵੀਂ ਦਿੱਲੀ, 21 ਫਰਵਰੀ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਕੱਲ੍ਹ ਕਿਹਾ ਹੈ ਕਿ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨ ਸੀ ਆਰ) ਵਿੱਚ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨਾ ਦਿਸ਼ਾ ਨਿਰਦੇਸ਼ ਜਾਰੀ ਕਰਨ ਨਾਲ ਬੰਦ ਨਹੀਂ ਹੋਵੇਗਾ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਕਿਹਾ ਹੈ ਕਿ ਇਸ ਨੂੰ ਰੋਕਣ ਲਈ ਕਿਸਾਨਾਂ ਨੂੰ ਸਬਸਿਡੀ ਦੇਣ ਬਾਰੇ ਵਿਚਾਰ ਕੀਤਾ ਜਾਵੇ।
ਜਸਟਿਸ ਏ ਕੇ ਸੀਕਰੀ, ਜਸਟਿਸ ਐਸ ਏ ਨਜ਼ੀਰ ਅਤੇ ਜਸਟਿਸ ਐਮ ਆਰ ਸ਼ਾਹ ਦੀ ਅਦਾਲਤ ਨੇ ਕਿਹਾ ਕਿ ਅਦਾਲਤ ਦਾ ਮੰਨਣਾ ਹੈ ਕਿ ਪੰਜਾਬ ਅਤੇ ਹਰਿਆਣਾ 'ਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਸਮੱਸਿਆ ਕੁਝ ਦਿਸ਼ਾ ਨਿਰਦੇਸ਼ ਜਾਂ ਸਲਾਹ ਜਾਰੀ ਕਰਨ ਨਾਲ ਹੱਲ ਨਹੀਂ ਹੋਵੇਗੀ। ਅਸੀਂ ਖੁਦ ਕਹਿ ਰਹੇ ਹਾਂ ਕਿ ਇਹ (ਨਿਰਦੇਸ਼ ਅਤੇ ਸਲਾਹ) ਇਸ ਸਬੰਧੀ ਕੰਮ ਨਹੀਂ ਕਰਨਗੇ। ਕਿਸਾਨਾਂ ਕੋਲ ਫਸਲਾਂ ਦੀ ਰਹਿੰਦ ਖੂੰਹਦ (ਪਰਾਲੀ ਅਤੇ ਨਾੜ) ਨੂੰ ਸੰਭਾਲਣ ਦਾ ਕੋਈ ਸਸਤਾ ਤਰੀਕਾ ਨਹੀਂ। ਇਸ ਨੂੰ ਸਾੜਨ ਤੋਂ ਰੋਕਣ ਲਈ ਤੁਸੀਂ ਕਿਸਾਨਾਂ ਨੂੰ ਸਬਸਿਡੀ ਦੇਣ ਬਾਰੇ ਵਿਚਾਰ ਕਰ ਸਕਦੇ ਹੋ। ਬੈਂਚ ਨੇ ਕਿਹਾ ਕਿ ਕਿਸਾਨ ਆਪਣੇ ਆਪ ਇਸ ਨੂੰ ਬੰਦ ਨਹੀਂ ਕਰਨਗੇ ਤੇ ਉਨ੍ਹਾਂ ਨੂੰ ਪਰਾਲੀ ਤੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਸਬਸਿਡੀ ਦੇ ਕੇ ਉਤਸ਼ਾਹਿਤ ਕੀਤਾ ਜਾਵੇ। ਸੁਪਰੀਮ ਕੋਰਟ ਵੱਲੋਂ ਇਸ ਦੀ ਅਗਲੀ ਸੁਣਵਾਈ 26 ਫਰਵਰੀ ਨੂੰ ਕੀਤੀ ਜਾਵੇਗੀ। ਅਦਾਲਤ ਨੇ ਇਸ ਦੌਰਾਨ ਪ੍ਰਦੂਸ਼ਣ ਦੇ ਮਾਹਰਾਂ ਦੇ ਸੁਝਾਅ ਨਾਲ ਐਫੀਡੇਵਿਟ ਪੇਸ਼ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਸੀ ਕਿ ਉਹ ਇਸ ਬਾਰੇ ਆਪਣੀ ਰਿਪੋਰਟ ਪੇਸ਼ ਕਰੇਗਾ। ਅਦਾਲਤ ਨੇ ਸੂਬਿਆਂ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਨੂੰ ਵੀ ਆਪਣੀ ਰਿਪੋਰਟਾਂ ਸਮੇਂ ਸਿਰ ਸੌਂਪਣ ਲਈ ਕਿਹਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ