Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਹਰਿਆਣਾ ਗੁਰਦੁਆਰਾ ਕਮੇਟੀ: ਜਗਦੀਸ਼ ਸਿੰਘ ਝੀਂਡਾ ਉਮਰ ਭਰ ਲਈ ਪ੍ਰਧਾਨ ਬਣੇ, ਨਲਵੀ ਨੂੰ ਕਾਰਜਕਾਰੀ ਪ੍ਰਧਾਨ

February 22, 2019 06:02 AM

ਗੁਹਲੀ-ਚੀਕਾ, 21 ਫਰਵਰੀ (ਪੋਸਟ ਬਿਊਰੋ)- ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਆਪਣਾ ਸਾਰੀ ਉਮਰ ਭਰ ਲਈ ਪ੍ਰਧਾਨ ਬਣਾਇਆ ਹੈ। ਗੰਭੀਰ ਬਿਮਾਰੀ ਕਾਰਨ ਜਗਦੀਸ਼ ਸਿੰਘ ਝੀਂਡਾ ਨੇ ਪਿਛਲੇ ਮਹੀਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਬਾਅਦ ਪ੍ਰਧਾਨ ਅਹੁਦੇ ਦੀ ਚੋਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਕੱਲ੍ਹ ਚਾਰ ਮੈਂਬਰਾਂ 'ਚੋਂ ਕਿਸੇ ਇਕ ਨੂੰ ਪ੍ਰਧਾਨ ਚੁਣਿਆ ਜਾਣਾ ਸੀ। ਬੈਠਕ ਨੇ ਸਰਬ ਸੰਮਤੀ ਨਾਲ ਜਗਦੀਸ਼ ਸਿੰਘ ਝੀਂਡਾ ਨੂੰ ਹੀ ਹਰਿਆਣਾ ਗੁਰਦੁਆਰਾ ਕਮੇਟੀ ਦਾ ਉਮਰ ਭਰ ਲਈ ਪ੍ਰਧਾਨ ਚੁਣ ਲਿਆ ਹੈ।
ਜਗਦੀਸ਼ ਸਿੰਘ ਝੀਂਡਾ ਨੇ ਪਿਛਲੇ ਮਹੀਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਵਿੱਚ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ। ਇਸ ਦੇ ਬਾਅਦ ਕਨਵੀਨਰ ਬਣਾਏ ਗਏ ਚੰਨਦੀਪ ਸਿੰਘ ਖੁਰਾਣਾ ਦੀ ਦੇਖ ਰੇਖ ਵਿੱਚ ਚੋਣ ਪ੍ਰਕਿਰਿਆ ਵੀ ਸ਼ੁਰੂ ਹੋਈ। ਤਿੰਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵਾਪਸ ਲੈਣ ਪਿੱਛੋਂ ਮੈਦਾਨ ਵਿੱਚ ਚਾਰ ਉਮੀਦਵਾਰ ਬਾਕੀ ਸਨ। ਇਨ੍ਹਾਂ ਚਾਰਾਂ 'ਚੋਂ ਕਿਸੇ ਇਕ 'ਤੇ ਸਰਬ ਸੰਮਤੀ ਲਈ ਚਾਰ ਘੰਟੇ ਤੱਕ ਬੰਦ ਕਮਰੇ ਵਿੱਚ ਖੂਬ ਲੰਬੀ ਬੈਠਕ ਚੱਲੀ। ਬੈਠਕ ਦੇ ਬਾਅਦ ਜਦ ਮੈਂਬਰ ਬਾਹਰ ਨਿਕਲੇ ਤਾਂ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਐਲਾਨ ਕੀਤਾ ਕਿ ਹਰਿਆਣਾ ਕਮੇਟੀ ਨੂੰ ਬਣਾਉਣ ਵਿੱਚ ਕਿਉਂਕਿ ਜਗਦੀਸ਼ ਸਿੰਘ ਝੀਂਡਾ ਦਾ ਸੰਘਰਸ਼ ਸਭ ਤੋਂ ਵੱਧ ਹੈ, ਇਸ ਲਈ ਸਾਰੇ ਮੈਂਬਰਾਂ ਨੇ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਉਮਰ ਭਰ ਲਈ ਪ੍ਰਧਾਨ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੀਨੀਅਰ ਉਪ ਪ੍ਰਧਾਨ ਦੀਦਾਰ ਸਿੰਘ ਨਲਵੀ ਨੂੰ ਐਕਟਿੰਗ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਮੀਟਿੰਗ ਦੇ ਬਾਅਦ ਪੱਤਰਕਾਰਾਂ ਤੇ ਆਮ ਸੰਗਤ ਨਾਲ ਗੱਲਬਾਤ ਕਰਦੇ ਹੋਏ ਪ੍ਰਮੁੱਖ ਸਿੱਖ ਸੰਤ ਅਤੇ ਹਰਿਆਣਾ ਕਮੇਟੀ ਦੇ ਸੀਨੀਅਰ ਮੈਂਬਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਕਮੇਟੀ ਬਣਾਉਣ ਲਈ ਚੱਲੇ ਸੰਘਰਸ਼ ਵਿੱਚ ਜਗਦੀਸ਼ ਸਿੰਘ ਝੀਂਡਾ ਦਾ ਯੋਗਦਾਨ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼