Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਕਾਂਗਰਸ ਵੱਲੋਂ ਨਵਾਂ ਦੋਸ਼: ਦੇਸ਼ ਪੁਲਵਾਮਾ ਘਟਨਾ ਕਾਰਨ ਸਦਮੇ ਵਿੱਚ ਸੀ, ਮੋਦੀ ਸ਼ੂਟਿੰਗ ਵਿੱਚ ਰੁੱਝੇ ਸਨ

February 22, 2019 06:07 AM

ਨਵੀਂ ਦਿੱਲੀ, 21 ਫਰਵਰੀ, (ਪੋਸਟ ਬਿਊਰੋ)- ਕਾਂਗਰਸ ਪਾਰਟੀ ਨੇ ਪੁਲਵਾਮਾ ਦੇ ਅੱਤਵਾਦੀ ਹਮਲੇ ਦੇ ਪਿਛੋਕੜ ਵਿੱਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਨਵਾਂ ਅਤੇ ਬਹੁਤ ਤਿੱਖਾ ਹਮਲਾ ਬੋਲਿਆ ਤੇ ਇਹ ਦੋਸ਼ ਲਾਇਆ ਕਿ ਸੱਤਾ ਨੂੰ ਬਚਾਉਣ ਲਈ ਉਹ ਆਪਣੇ ਜਵਾਨਾਂ ਦੀ ਸ਼ਹਾਦਤ ਅਤੇ ਰਾਜ ਧਰਮ ਨੂੰ ਵੀ ਭੁੱਲ ਗਏ ਸਨ।
ਇਸ ਸੰਬੰਧ ਵਿੱਚ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅੱਜ ਏਥੇ ਕਿਹਾ ਕਿ ਪੁਲਵਾਮਾ ਹਮਲੇ ਬਾਰੇ ਮੋਦੀ ਸਰਕਾਰ ਨਾ ਕੋਈ ਸਿਆਸੀ ਜਵਾਬ ਦੇ ਰਹੀ ਹੈ ਤੇ ਨਾ ਆਪਣੀ ਜ਼ਿੰਮੇਵਾਰੀ ਦਾ ਪਾਲਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਵਾਮਾ ਵਿੱਚ ਹੋਏ ਹਮਲੇ ਸਮੇਂ ਦੇਸ਼ ਸਦਮੇ ਵਿੱਚ ਸੀ, ਪਰ ਮੋਦੀ ਜੀ ਡਿਸਕਵਰੀ ਚੈਨਲ ਲਈ ਆਪਣੀ ਫਿਲਮ ਬਣਵਾ ਰਹੇ ਅਤੇ ਚਾਹ ਪੀ ਰਹੇ ਸਨ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਨੂੰ ਯਾਦ ਦਿਵਾਉਣਾ ਚਾਹਾਂਗੇ ਕਿ ਜਦੋਂ ਮੁੰਬਈ ਵਿੱਚ 26 ਨਵੰਬਰ 2008 ਨੂੰ ਅੱਤਵਾਦੀ ਹਮਲਾ ਹੋਇਆ ਤਾਂ ਓਦੋਂ ਨਰਿੰਦਰ ਮੋਦੀ ਮੁੰਬਈ ਵਿੱਚ ਹਮਲੇ ਵਾਲੀ ਥਾਂ ਨੇੜੇ ਓਦੋਂ ਦੀ ਮਨਮੋਹਨ ਸਿੰਘ ਸਰਕਾਰ ਦੀ ਆਲੋਚਨਾ ਕਰਨ ਲਈ ਪ੍ਰੈੱਸ ਕਾਨਫਰੰਸ ਕਰ ਰਹੇ ਸਨ। ਮੰਦੇ ਭਾਗੀਂ ਨਰਿੰਦਰ ਮੋਦੀ ਲਈ ਸੱਤਾ ਦੀ ਲਾਲਸਾ ਇਸ ਦੇਸ਼ ਦੀ ਫੌਜ ਅਤੇ ਸ਼ਹੀਦਾਂ ਦੇ ਸਤਕਾਰ ਤੋਂ ਵੱਡੀ ਜਾਪਦੀ ਹੈ। ਮੋਦੀ ਜੀ ਰਾਜ-ਧਰਮ ਭੁੱਲ ਕੇ ਆਪਣਾ ਰਾਜ ਬਚਾਉਣ ਦੇ ਜੁਗਾੜ ਵਿੱਚ ਲੱਗੇ ਹੋਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼