Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
 
ਕੈਨੇਡਾ

ਫੋਰਡ ਦੇ ਫੰਡਰੇਜਿ਼ੰਗ ਈਵੈਂਟ ਲਈ ਟਿਕਟਾਂ ਵੇਚਣ ਵਾਸਤੇ ਲਈ ਜਾ ਰਹੀ ਹੈ ਲਾਬੀਕਾਰਾਂ ਦੀ ਮਦਦ

February 22, 2019 06:29 AM

ਓਨਟਾਰੀਓ, 21 ਫਰਵਰੀ (ਪੋਸਟ ਬਿਊਰੋ) : ਪ੍ਰੀਮੀਅਰ ਡੱਗ ਫੋਰਡ ਦੀ ਸੱਤਾਧਾਰੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਵੱਲੋਂ ਅਗਲੇ ਹਫਤੇ ਹੋਣ ਜਾ ਰਹੇ ਫੰਡਰੇਜਿ਼ੰਗ ਡਿਨਰ ਲਈ ਉੱਚ ਪੱਧਰੀ ਲਾਬਿੰਗ ਫਰਮਜ਼ ਨਾਲ ਸੰਪਰਕ ਕੀਤਾ ਹੈ ਤੇ ਪਾਰਟੀ ਦੇ ਸਮਰਥਕਾਂ ਨੂੰ ਇਸ ਡਿਨਰ ਲਈ 1250 ਡਾਲਰ ਪ੍ਰਤੀ ਪਲੇਟ ਦੇ ਹਿਸਾਬ ਨਾਲ ਟਿਕਟ ਵੇਚਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ।
ਡਿਕਸਨ ਰੋਡ ਉੱਤੇ ਸਥਿਤ ਟੋਰਾਂਟੋ ਕਾਂਗਰਸ ਸੈਂਟਰ ਉੱਤੇ ਬੁੱਧਵਾਰ ਨੂੰ ਹੋਣ ਜਾ ਰਹੇ ਇਸ ਸਮਾਰੋਹ ਦਾ ਆਯੋਜਨ ਪਾਰਟੀ ਦੇ ਇਤਿਹਾਸ ਵਿੱਚ ਸੱਭ ਤੋਂ ਵੱਡੇ ਫੰਡਰੇਜ਼ਰ ਤੇ ਪੀਸੀ ਓਨਟਾਰੀਓ ਫੰਡ ਚੇਅਰ ਟੋਨੀ ਮਿਏਲੇ ਵੱਲੋਂ ਕੀਤਾ ਜਾ ਰਿਹਾ ਹੈ। ਪਰ 2016 ਵਿੱਚ ਲਿਬਰਲਾਂ ਵੱਲੋਂ ਸਿਆਸੀ ਫੰਡਰੇਜਿ਼ੰਗ ਸਬੰਧੀ ਸਖ਼ਤ ਕੀਤੇ ਗਏ ਨਿਯਮਾਂ ਕਾਰਨ ਟਿਕਟਾਂ ਵੇਚਣਾ ਵੱਡੀ ਚੁਣੌਤੀ ਬਣਿਆ ਹੋਇਆ ਹੈ।
ਹਾਲਾਂਕਿ ਕੰਪਨੀਜ਼ ਪਹਿਲਾਂ ਅਜਿਹੇ ਡਿਨਰਜ਼ ਲਈ ਆਪ ਪੂਰਾ ਟੇਬਲ ਖਰੀਦ ਲੈਂਦੀਆਂ ਹਨ ਤੇ ਫਿਰ ਉਨ੍ਹਾਂ ਵੱਲੋਂ ਆਪਣੇ ਇੰਪਲਾਈਜ਼, ਐਸੋਸਿਏਟਜ਼ ਜਾਂ ਕਲਾਇੰਟਜ਼ ਨੂੰ ਅੱਗੇ ਇਹ ਟਿਕਟਾਂ ਵੇਚ ਦਿੱਤੀਆਂ ਜਾਂਦੀਆਂ ਹਨ। ਪਰ ਹੁਣ ਹਰ ਟਿਕਟ ਲਈ ਵਿਅਕਤੀਗਤ ਤੌਰ ਉੱਤੇ ਅਦਾਇਗੀ ਕਰਨੀ ਪੈਂਦੀ ਹੈ। ਇਸ ਨਾਲ ਟਿਕਟਾਂ ਵੇਚਣ ਵਾਲਿਆਂ ਉੱਤੇ ਵੀ ਕਾਫੀ ਦਬਾਅ ਰਹਿੰਦਾ ਹੈ।
ਜਿ਼ਕਰਯੋਗ ਹੈ ਕਿ ਕੰਜ਼ਰਵੇਟਿਵਾਂ ਤੇ ਲਿਬਰਲਾਂ ਦੇ ਲਾਬੀਕਾਰਾਂ ਵੱਲੋਂ ਚਲਾਈ ਜਾਣ ਵਾਲੀ ਫਰਮ ਸਸੈਕਸ ਸਟਰੈਟੇਜੀ ਗਰੁੱਪ ਨੇ ਦੱਸਿਆ ਕਿ ਉਨ੍ਹਾਂ ਤੱਕ ਵੀ ਇਸ ਈਵੈਂਟ ਦੀਆਂ ਟਿਕਟਾਂ ਵਿਕਵਾਉਣ ਲਈ ਪਹੁੰਚ ਕੀਤੀ ਗਈ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ