Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਆਈ ਐੱਸ ਦੇ ਹਮਾਇਤੀ ਰਹੇ ਲੋਕਾਂ ਉੱਤੇ ਆਸਟਰੇਲੀਆ ਨੇ ਦੋ ਸਾਲਾਂ ਦੀ ਰੋਕ ਲਾਈ

February 22, 2019 06:29 AM

ਮੈਲਬਰਨ, 21 ਫਰਵਰੀ (ਪੋਸਟ ਬਿਊਰੋ)- ਇਰਾਕ ਜਾਂ ਸੀਰੀਆ ਵਿੱਚ ਇਸਲਾਮਿਕ ਸਟੇਟ ਲਈ ਲੜਨ ਵਾਸਤੇ ਗਏ ਆਪਣੇ ਉਨ੍ਹਾਂ ਨਾਗਰਿਕਾਂ ਦੇ ਦੇਸ਼ ਵਿੱਚ ਦਾਖਲੇ ਉੱਤੇ ਆਸਟਰੇਲੀਆ ਸਰਕਾਰ ਨੇ ਦੋ ਸਾਲਾ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਇਹ ਲੋਕ ਅੱਤਵਾਦੀ ਗਰੁੱਪ ਦੇ ਪਤਨ ਪਿੱਛੋਂ ਦੇਸ਼ ਮੁੜਨਾ ਚਾਹੁੰਦੇ ਹਨ। ਆਸਟਰੇਲੀਆ ਸਰਕਾਰ ਨੇ ਕਾਨੂੰਨ ਵਿੱਚ ਸੋਧ ਕਰਨ ਲਈ ਫੈਡਰਲ ਪਾਰਲੀਮੈਂਟ ਵਿੱਚ ਇਕ ਬਿੱਲ ਪੇਸ਼ ਕੀਤਾ ਹੈ।
ਵਰਨਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬ੍ਰਿਟੇਨ, ਫਰਾਂਸ, ਜਰਮਨੀ ਤੇ ਹੋਰ ਯੂਰਪੀ ਸਹਿਯੋਗੀ ਦੇਸ਼ਾਂ ਨੂੰ ਫੜੇ ਜਾ ਚੁੱਕੇ ਉਨ੍ਹਾਂ ਲੜਾਕਿਆਂ ਨੂੰ ਵਾਪਸ ਲੈਣ ਅਤੇ ਉਨ੍ਹਾਂ ਖਿਲਾਫ ਕੇਸ ਚਲਾਉਣ ਨੂੰ ਕਿਹਾ ਸੀ, ਜੋ ਇਨ੍ਹਾਂ ਦੇਸ਼ਾਂ ਦੇ ਨਾਗਰਿਕ ਹਨ। ਆਸਟਰੇਲੀਆ ਦੇ ਗ੍ਰਹਿ ਮੰਤਰੀ ਪੀਟਰ ਡਿਊਟੇਂਨ ਨੇ ਦੱਸਿਆ ਕਿ 230 ਤੋਂ ਵੱਧ ਆਸਟਰੇਲੀਅਨ ਨਾਗਰਿਕ 2012 ਤੋਂ ਇਸਲਾਮਿਕ ਸਟੇਟ ਦੇ ਕਟੜਪੰਥੀਆਂ ਲਈ ਲੜਨ ਜਾਂ ਉਨ੍ਹਾਂ ਨੂੰ ਸਮਰਥਨ ਦੇਣ ਲਈ ਸੀਰੀਆ ਜਾਂ ਇਰਾਕ ਚਲੇ ਗਏ ਸਨ, ਪਰ ਆਈ ਐੱਸ ਦੀ ਤਾਕਤ ਘਟਣ ਪਿੱਛੋਂ ਇਨ੍ਹਾਂ ਵਿੱਚੋਂ ਆਸਟਰੇਲੀਆ ਦੇ ਕੁਝ ਲੋਕ ਵਾਪਸ ਪਰਤਣ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਲੀਮੈਂਟ ਦੇ ਹੇਠਲੇ ਸਦਨ ਵਿੱਚ ਇਹ ਬਿੱਲ ਪੇਸ਼ ਕਰਦੇ ਹੋਏ ਡਿਊਟੇਨ ਨੇ ਕਿਹਾ ਕਿ ਕੌਮੀ ਸੁਰੱਖਿਆ ਲਈ ਇਹ ਗੱਲ ਬੜੀ ਮਹੱਤਵ ਪੂਰਨ ਹੈ ਕਿ ਅਸੀਂ ਇਰਾਕ ਜਾਂ ਸੀਰੀਆ ਵਿੱਚ ਸੰਘਰਸ਼ ਵਾਲੇ ਹਿੱਸੇ ਵਿੱਚ ਗਏ ਆਸਟ੍ਰੇਲੀਅਨ ਨਾਗਰਿਕਾਂ ਨੂੰ ਜਿਥੋਂ ਤੱਕ ਹੋ ਸਕੇ, ਦੂਰ ਰੱਖੀਏ। ਉਨ੍ਹਾਂ ਕਿਹਾ ਕਿ ਸੀਰੀਆ ਜਾਂ ਇਰਾਕ `ਚ ਅੱਤਵਾਦੀਆਂ ਲਈ ਲੜਨ ਵਾਲੇ ਜਾਂ ਅੱਤਵਾਦ ਨੂੰ ਸਮਰਥਨ ਦੇਣ ਵਾਲੇ ਆਸਟ੍ਰੇਲੀਅਨ ਲੋਕ ਖਾਸ ਕਰਕੇ ਆਈ ਐੱਸ ਦੀ ਤਾਕਤ ਕਮਜ਼ੋਰ ਹੋਣ ਪਿੱਛੋਂ ਖਤਰਾ ਪੇਸ਼ ਕਰਦੇ ਹਨ। ਡਿਊਟੇਨ ਨੇ ਕਿਹਾ ਕਿ ਇਸ ਕਰ ਕੇ ਅਸੀਂ ਟੈਂਪਰੇਰੀ ਐਕਸਕਲੂਜ਼ਨ ਆਰਡਰਸ ਬਿੱਲ ਪੇਸ਼ ਕਰ ਰਹੇ ਹਾਂ, ਜਿਹੜਾ ਦੂਜੇ ਦੇਸ਼ਾਂ ਵਿੱਚ ਗਲਤ ਕੰਮਾਂ ਵਿੱਚ ਸ਼ਾਮਲ ਰਹੇ ਆਸਟਰੇਲੀਆ ਨਾਗਰਿਕਾਂ ਨੂੰ ਆਸਟਰੇਲੀਆ ਮੁੜਨ ਤੋਂ ਕਾਨੂੰਨੀ ਤੌਰ `ਤੇ ਦਸ ਸਾਲ ਰੋਕੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ