Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਮਸੂਦ ਅਜ਼ਹਰ ਨੇ ਆਡੀਓ ਜਾਰੀ ਕਰ ਕੇ ਸਫਾਈ ਦਿੱਤੀ

February 22, 2019 06:30 AM

ਇਸਲਾਮਾਬਾਦ, 21 ਫਰਵਰੀ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਪਿਛਲੀ 14 ਫਰਵਰੀ ਨੂੰ ਸੀ ਆਰ ਪੀ ਐੱਫ ਦੇ ਕਾਫ਼ਿਲੇ ਉਤੇ ਹੋਏ ਅੱਤਵਾਦੀ ਹਮਲੇ ਤੋਂ ਇਕ ਹਫ਼ਤਾ ਬਾਅਦ ਜੈਸ਼-ਏ-ਮੁਹੰਮਦ ਦੇ ਮੁਖੀ ਮੌਲਾਨਾ ਮਸੂਦ ਅਜ਼ਹਰ ਨੇ ਆਡੀਓ ਜਾਰੀ ਕਰ ਕੇ ਕਿਹਾ ਹੈ ਕਿ ਪੁਲਵਾਮਾ ਹਮਲੇ `ਚ ਉਸ ਦਾ ਕਿਸੇ ਤਰ੍ਹਾਂ ਦਾ ਹੱਥ ਨਹੀਂ ਸੀ। ਹਮਲੇ ਤੋਂ ਬਾਅਦ ਇਸ ਦੀ ਜ਼ਿੰਮੇਵਾਰੀ ਜੈਸ਼-ਇ-ਮੁਹੰਮਦ ਨੇ ਲਈ ਸੀ, ਜਿਸ ਦਾ ਮੁਖੀ ਮਸੂਦ ਅਜ਼ਹਰ ਹੈ।
ਇਸ ਆਡੀਓ ਵਿੱਚ ਮਸੂਦ ਨੇ ਕਿਹਾ ਕਿ ਨਰਿੰਦਰ ਮੋਦੀ ਕਸ਼ਮੀਰ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਗਿਆ ਹੈ। ਪੁਲਵਾਮਾ ਹਮਲੇ ਨਾਲ ਹਿੰਦੁਸਤਾਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 2019 ਦੀਆਂ ਲੋਕ ਸਭਾ ਦੀਆਂ ਚੋਣਾਂ ਦੇ ਦੌਰਾਨ ਘਾਟਾ ਹੋਵੇਗਾ। ਮਸੂਦ ਅਜ਼ਹਰ ਨੇ ਕਿਹਾ, ‘ਜਿੰਨੀਆਂ ਗਾਲ੍ਹਾਂ ਮੈਨੂੰ ਦੇਣੀਆਂ ਹਨ, ਦੇ ਲਉ, ਪਰ ਆਦਿਲ ਅਹਿਮਦ ਖ਼ਿਲਾਫ਼ ਕੁਝ ਨਾ ਕਹਿਣਾ। ਕਸ਼ਮੀਰ ਵਿੱਚ ਆਜ਼ਾਦੀ ਦੀ ਲੜਾਈ ਆਪਣੇ ਪੈਰਾਂ ਉੱਤੇ ਖੜ੍ਹੀ ਹੋ ਚੁੱਕੀ ਹੈ। ਓਥੇ ਕਿਸੇ ਵਿਦੇਸ਼ੀ ਤਾਕਤ ਦੀ ਲੋੜ ਨਹੀਂ। ਮੈਂ ਕਦੇ ਅੱਤਵਾਦੀ ਆਦਿਲ ਅਹਿਮਦ ਡਾਰ ਨੂੰ ਨਹੀਂ ਮਿਲਿਆ। ਉਸ ਨੇ ਕਿਹਾ, ਆਦਿਲ ਨੂੰ ਪੂਰੀ ਦੁਨੀਆ ਮੇਰੇ ਨਾਲ ਜੋੜ ਰਹੀ ਹੈ, ਪਰ ਮੇਰੀ ਹਸਰਤ ਹੈ ਕਿ ਕਾਸ਼ ਮੈਂ ਉਸ ਨੂੰ ਕਦੀ ਮਿਲਿਆ ਹੁੰਦਾ। ਜੇ ਆਦਿਲ ਦੇ ਕਾਰਨ ਮੈਨੂੰ ਮਾਰ ਦਿੱਤਾ ਜਾਵੇ ਤਾਂ ਕੋਈ ਦੁੱਖ ਨਹੀਂ ਹੋਵੇਗਾ, ਇਹ ਮੇਰੇ ਲਈ ਸ਼ਹਾਦਤ ਹੋਵੇਗੀ।
ਆਡੀਓ ਵਿੱਚ ਮਸੂਦ ਨੇ ਪਾਕਿਸਤਾਨੀ ਸਰਕਾਰ ਤੇ ਮੀਡੀਆ ਨੂੰ ਡਰਪੋਕ ਦੱਸਿਆ। ਉਸ ਨੇ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਇੱਥੋਂ ਦੀ ਮੀਡੀਆ ਅਤੇ ਸਰਕਾਰ ਦੋਵੇਂ ਡਰੇ ਹੋਏ ਹਨ। ਉਸ ਨੇ ਕਿਹਾ ਕਿ ਉਹ ਪਾਕਿਸਤਾਨ ਨੂੰ ਕਿਸੇ ਤਰ੍ਹਾਂ ਦੀ ਜੰਗ `ਚ ਨਹੀਂ ਝੋਕਣਾ ਚਹੁੰਦੇ। ਚੀਨ ਹਮੇਸ਼ਾ ਪਾਕਿਸਤਾਨ ਦਾ ਸਮਰਥਨ ਕਰੇਗਾ, ਇਸ ਲਈ ਭਾਰਤ ਤੋਂ ਡਰਨ ਦੀ ਪਾਕਿਸਤਾਨ ਦੇ ਲੋਕਾਂ ਨੂੰ ਜ਼ਰੂਰਤ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ