Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਕ੍ਰਿਕਟ ਕੋਚ ਇਰਫਾਨ ਅੰਸਾਰੀ ਉੱਤੇ 10 ਸਾਲ ਦੀ ਪਾਬੰਦੀ ਲਾਈ ਗਈ

February 22, 2019 06:30 AM

ਦੁਬਈ, 21 ਫਰਵਰੀ (ਪੋਸਟ ਬਿਊਰੋ)- ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈ ਸੀ ਸੀ) ਨੇ ਕੱਲ੍ਹ ਯੂ ਏ ਈ ਵਿੱਚ ਰਹਿਣ ਵਾਲੇ ਕੋਚ ਇਰਫਾਨ ਅੰਸਾਰੀ ਉੱਤੇ 10 ਸਾਲ ਲਈ ਪਾਬੰਦੀ ਲਾ ਦਿੱਤੀ। ਅੰਸਾਰੀ ਨੂੰ 2017 ਵਿੱਚ ਪਾਕਿਸਤਾਨ ਦੇ ਕਪਤਾਨ ਸਰਫਰਾਜ਼ ਅਹਿਮਦ ਨਾਲ ‘ਭਿ੍ਰਸ਼ਟ ਸੰਪਰਕ' ਕਰਨ ਦਾ ਦੋਸ਼ੀ ਪਾਇਆ ਗਿਆ ਹੈ।
ਇਸ ਸੰਬੰਧ ਵਿੱਚ ਆਈ ਸੀ ਸੀ ਨੇ ਕਿਹਾ ਕਿ ਇਸ ਦੇ ਭਿ੍ਰਸ਼ਟਾਚਾਰ ਰੋਕੂ ਟਿ੍ਰਬਿਊਨਲ ਨੇ ਇਰਫਾਨ ਅੰਸਾਰੀ ਨੂੰ ਇਥੇ ਸੁਣਵਾਈ ਦੌਰਾਨ ਭਿ੍ਰਸ਼ਟਾਚਾਰ ਰੋਕੂ ਜ਼ਾਬਤੇ ਦੇ ਤਿੰਨ ਨਿਯਮਾਂ ਦੇ ਉਲੰਘਣ ਦਾ ਦੋਸ਼ੀ ਪਾਇਆ ਹੈ, ਜਿਸ ਤੋਂ ਬਾਅਦ ਉਨ੍ਹਾਂ 'ਤੇ ਪਾਬੰਦੀ ਲਾਈ ਗਈ। ਪਾਕਿਸਤਾਨ ਕ੍ਰਿਕਟ ਟੀਮ ਨਾਲ ਜੁੜੇ ਹੋਣ ਅਤੇ ਯੂ ਏ ਈ ਦੇ ਘਰੇਲੂ ਕ੍ਰਿਕਟ ਵਿੱਚ ਹਿੱਸਾ ਲੈਣ ਵਾਲੀਆਂ ਦੋ ਟੀਮਾਂ ਦਾ ਕੋਚ ਹੋਣ ਕਾਰਨ ਅੰਸਾਰੀ ਆਈ ਸੀ ਸੀ ਦੇ ਜ਼ਾਬਤੇ ਨਾਲ ਬੱਝੇ ਹੋਏ ਹਨ। ਆਈ ਸੀ ਸੀ ਦੇ ਏ ਸੀ ਯੂ ਜਨਰਲ ਮੈਨੇਜਰ ਐਲੇਕਸ ਮਾਰਸ਼ਲ ਨੇ ਕਿਹਾ ਕਿ ਮੈਂ ਸਰਫਰਾਜ਼ ਅਹਿਮਦ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਇਸ ਸੰਪਰਕ ਦੀ ਜਾਣਕਾਰੀ ਦੇ ਕੇ ਅਸਲੀ ਅਗਵਾਈ ਵਾਲੀ ਯੋਗਤਾ ਅਤੇ ਪੇਸ਼ੇਵਰ ਵਤੀਰਾ ਦਿਖਾਇਆ। ਉਨ੍ਹਾਂ ਨੇ ਪਛਾਣਿਆ ਕਿ ਇਹ ਕੀ ਹੈ, ਇਸ ਨੂੰ ਰੱਦ ਕੀਤਾ ਅਤੇ ਸ਼ਿਕਾਇਤ ਕੀਤੀ। ਉਨ੍ਹਾਂ ਨੇ ਇਸ ਤੋਂ ਬਾਅਦ ਸਾਡੀ ਜਾਂਚ ਤੇ ਫਿਰ ਟਿ੍ਰਬਿਊਨਲ ਵਿੱਚ ਸਹਿਯੋਗ ਕੀਤਾ।
ਵਰਨਣ ਯੋਗ ਹੈ ਕਿ ਇਰਫਾਨ ਅੰਸਾਰੀ ਨੇ ਅਕਤੂਬਰ 2017 ਵਿੱਚ ਯੂ ਏ ਈ ਵਿੱਚ ਸ੍ਰੀਲੰਕਾ ਖਿਲਾਫ ਸੀਰੀਜ਼ ਦੌਰਾਨ ਸਰਫਰਾਜ਼ ਨਾਲ ਸੰਪਰਕ ਕੀਤਾ ਸੀ। ਉਸ ਦਾ ਇਰਾਦਾ ਸਰਫਰਾਜ਼ ਤੋਂ ਸੂਚਨਾਵਾਂ ਹਾਸਲ ਕਰਕੇ ਉਸ ਨੂੰ ਭਿ੍ਰਸ਼ਟ ਸਰਗਰਮੀਆਂ ਵਿੱਚ ਸ਼ਾਮਲ ਕਰਨਾ ਸੀ। ਸਰਫਰਾਜ਼ ਨੇ ਇਸ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਆਈ ਸੀ ਸੀ ਏ ਸੀ ਯੂ ਨੇ ਜਾਂਚ ਸ਼ੁਰੂ ਕੀਤੀ। ਮੀਡੀਆ ਵਿੱਚ ਆਈਆਂ ਖਬਰਾਂ ਮੁਤਾਬਕ ਅੰਸਾਰੀ ਨੇ 30 ਸਾਲ ਤੱਕ ਸ਼ਾਰਜਾਹ ਕ੍ਰਿਕਟ ਕੌਂਸਲ ਨਾਲ ਕੰਮ ਕੀਤਾ ਤੇ ਉਹ ਸ਼ਾਰਜਾਹ ਕ੍ਰਿਕਟ ਕਲੱਬ ਦਾ ਮੁੱਖ ਕੋਚ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ