Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਕੰਜ਼ਰਵੇਟਿਵ ਪਾਰਟੀ ਦੇ ਤਿੰਨ ਅਤੇ ਲੇਬਰ ਪਾਰਟੀ ਦੇ ਇਕ ਐਮ ਪੀ ਦਾ ਅਸਤੀਫਾ

February 22, 2019 06:31 AM
ਕੰਜ਼ਰਵੇਟਿਵ ਪਾਰਟੀ ਦੇ ਐਮ ਪੀਜ ਹਈਦੀ ਐਲਨ ਅਤੇ ਐਨਾ ਸੌਬਰੇ ਅਸਤੀਫਾ ਦੇਣ ਮਗਰੋਂ।

ਲੰਡਨ, 21 ਫਰਵਰੀ (ਪੋਸਟ ਬਿਊਰੋ)- ਬ੍ਰਿਟੇਨ ਦੀ ਬ੍ਰੈਗਜ਼ਿਟ (ਐਗਜਿ਼ਟ ਯੂਰਪੀਨ ਯੂਨੀਅਨ) ਬਾਰੇ ਚੱਲਦੀ ਖਿਚੋਤਾਣ ਨਵਾਂ ਸਿਆਸੀ ਰੂਪ ਲੈਂਦੀ ਨਜ਼ਰ ਆ ਰਹੀ ਹੈ। ਕੱਲ੍ਹ ਕੰਜ਼ਰਵੇਟਿਵ ਪਾਰਟੀ ਦੇ ਤਿੰਨ ਐਮ ਪੀਜ਼ ਐਨਾ ਸੌਬਰੇ, ਹਈਦੀ ਐਲਨ, ਸਾਰਾਹ ਵੋਲਸਟਨ ਨੇ ਪਾਰਟੀ ਤੋਂ ਅਸਤੀਫਾ ਦਿੱਤਾ ਹੈ। ਇਕ ਲੇਬਰ ਐਮ ਪੀ ਜੋਏਨ ਰੇਆਨ ਨੇ ਵੀ ਅਸਤੀਫਾ ਦੇ ਦਿੱਤਾ ਹੈ, ਜਿਸ ਨਾਲ ਨਵੇਂ ਬਣੇ ਗਰੁੱਪ ਦੀ ਗਿਣਤੀ ਵਧ ਕੇ 11 ਹੋ ਗਈ ਹੈ।
ਕੰਜ਼ਰਵੇਟਿਵ ਪਾਰਟੀ ਦੇ ਐਮ ਪੀਜ਼ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਬ੍ਰੈਗਜ਼ਿਟ ਨੂੰ ਲੈ ਕੇ ਫੇਲ੍ਹ ਹੋ ਗਈ ਹੈ। ਉਕਤ ਮੈਂਬਰਾਂ ਨੇ ਪ੍ਰਧਾਨ ਮੰਤਰੀ ਥੈਰੀਸਾ ਮੇਅ ਨੂੰ ਇਕ ਸਾਂਝਾ ਪੱਤਰ ਲਿਖ ਕੇ ਆਪਣੀ ਸਥਿਤੀ ਸਪੱਸ਼ਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਜ਼ਰਵੇਟਿਵ ਪਾਰਟੀ ਨੂੰ ਬ੍ਰੈਗਜ਼ਿਟ ਨੇ ਮੁੜ ਪ੍ਰਭਾਸ਼ਿਤ ਕੀਤਾ ਹੈ, ਆਧੁਨਿਕੀਕਰਨ ਦੇ ਸਾਰੇ ਯਤਨਾਂ ਨੂੰ ਨਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਰਥਿਕਤਾ, ਸੁਰੱਖਿਆ ਅਤੇ ਜਨਤਕ ਸੇਵਾਵਾਂ ਦੇ ਸੁਧਾਰ ਆਦਿ ਮੁੱਦਿਆਂ 'ਤੇ ਸਰਕਾਰ ਦੀ ਹਮਾਇਤ ਕਰਨਗੇ। ਉਕਤ ਪਾਰਲੀਮੈਂਟ ਮੈਂਬਰਾਂ ਨੂੰ ਕੱਲ੍ਹ ਪਾਰਲੀਮੈਂਟ ਵਿੱਚ ਪ੍ਰਧਾਨ ਮੰਤਰੀ ਪ੍ਰਸ਼ਨ ਕਾਲ ਮੌਕੇ ਲੇਬਰ ਪਾਰਟੀ ਤੋਂ ਵੱਖ ਹੋਏ ਮੈਂਬਰਾਂ ਨਾਲ ਬੈਂਚਾਂ 'ਤੇ ਬੈਠੇ ਵੇਖਿਆ ਗਿਆ। ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਇਸ 'ਤੇ ਅਫਸੋਸ ਪ੍ਰਗਟ ਕੀਤਾ ਅਤੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦੇਸ਼ ਲਈ ਚੰਗਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅੱਠ ਲੇਬਰ ਪਾਰਟੀ ਦੇ ਐਮ ਪੀਜ਼ ਅਤੇ ਤਿੰਨ ਕੰਜ਼ਰਵੇਟਿਵ ਐਮ ਪੀਜ਼ ਵੱਲੋਂ ਅਸਤੀਫਾ ਦੇਣ ਪਿੱਛੋਂਆਜ਼ਾਦ ਗਰੁੱਪ ਦੇ ਮੈਂਬਰਾਂ ਦੀ ਗਿਣਤੀ ਮੌਜੂਦਾ ਡੈਮੋਕ੍ਰੇਟਿਕ ਯੂਨੀਅਨਿਸਟ ਪਾਰਟੀ ਨਾਲੋਂ ਵੱਧ ਅਤੇ ਲਿਬਰਲ ਡੈਮੋਕ੍ਰੇਟਿਕ ਪਾਰਟੀ ਦੇ ਬਰਾਬਰ ਹੋ ਗਈ ਹੈ।
ਜ਼ਿਕਰ ਯੋਗ ਹੈ ਕਿ ਮੌਜੂਦਾ ਸਰਕਾਰ ਡੈਮੋਕ੍ਰੇਟਿਕ ਯੂਨੀਅਨਿਸਟ ਪਾਰਟੀ ਦੇ ਸਹਿਯੋਗ ਨਾਲ ਚੱਲ ਰਹੀ ਹੈ ਜਦ ਕਿ ਇਸ ਤੋਂ ਪਹਿਲਾਂ ਕੈਮਰੂਨ ਸਰਕਾਰ ਲਿਬਰਲ ਡੈਮੋਕ੍ਰੇਟਿਕ ਪਾਰਟੀ ਦੇ ਸਹਿਯੋਗ ਨਾਲ ਬਣੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ