Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਨੇੜ ਭਵਿੱਖ ਵਿੱਚ ਸਟੀਲ ਟੈਰਿਫਜ਼ ਹਟਾ ਸਕਦਾ ਹੈ ਅਮਰੀਕਾ : ਡੇਵਿਡ ਮੈਕਨੌਟਨ

February 22, 2019 06:54 AM

ਵਾਸਿ਼ੰਗਟਨ, 21 ਫਰਵਰੀ (ਪੋਸਟ ਬਿਊਰੋ): ਅਮਰੀਕਾ ਲਈ ਕੈਨੇਡਾ ਦੇ ਸਫੀਰ ਡੇਵਿਡ ਮੈਕਨੌਟਨ ਨੂੰ ਇਸ ਦੀ ਪੂਰੀ ਉਮੀਦ ਹੈ ਕਿ ਅਮਰੀਕਾ ਦੇ ਕਾਰੋਬਾਰਾਂ ਉੱਤੇ ਪੈ ਰਹੇ ਦਬਾਅ ਕਾਰਨ ਵਾੲ੍ਹੀਟ ਹਾਊਸ ਦੇ ਅਧਿਕਾਰੀਆਂ ਨੂੰ ਵੀ ਅਗਲੇ ਕੁੱਝ ਹਫਤਿਆਂ ਵਿੱਚ ਟੈਰਿਫਜ਼ ਹਟਾਉਣ ਲਈ ਮਜਬੂਰ ਹੋਣਾ ਪਵੇਗਾ।
ਮੈਕਨੌਟਨ ਨੇ ਵਾਸਿ਼ੰਗਟਨ, ਡੀਸੀ ਵਿੱਚ ਕੈਨੇਡੀਅਨ ਅਮੈਰੀਕਨ ਬਿਜ਼ਨਸ ਕਾਉਂਸਲ ਨਾਲ ਪੈਨਲ ਡਿਸਕਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਟਿੱਪਣੀਆਂ ਕੀਤੀਆਂ। ਉਨ੍ਹਾਂ ਆਖਿਆ ਕਿ ਅਮਰੀਕੀਆਂ ਨੂੰ ਇਹ ਅਹਿਸਾਸ ਹੋਣ ਲੱਗਿਆ ਹੈ ਕਿ ਅਮਰੀਕਾ ਵੱਲੋਂ ਲਾਏ ਗਏ ਟੈਰਿਫਜ਼ ਨਾਲ ਅਸਲ ਵਿੱਚ ਉਨ੍ਹਾਂ ਨੂੰ ਹੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਚੁਫੇਰਿਓਂ ਪੈਣ ਵਾਲੇ ਇਸ ਤਰ੍ਹਾਂ ਦੇ ਦਬਾਅ ਨਾਲ ਸਾਨੂੰ ਹੱਲ ਮਿਲ ਜਾਵੇਗਾ।
ਇਹ ਪੁੱਛੇ ਜਾਣ ਉੱਤੇ ਕਿ ਇਹ ਟੈਰਿਫਜ਼ ਕਦੋਂ ਤੱਕ ਹਟਣ ਦੀ ਉਮੀਦ ਹੈ ਤਾਂ ਉਨ੍ਹਾਂ ਆਖਿਆ ਕਿ ਕੁੱਝ ਹੀ ਹਫਤਿਆਂ ਵਿੱਚ ਅਜਿਹਾ ਹੋ ਸਕਦਾ ਹੈ। ਜਿ਼ਕਰਯੋਗ ਹੈ ਕਿ ਯੂਐਸਐਮਸੀਏ ਡੀਲ ਸਬੰਧੀ ਗੱਲਬਾਤ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਕੈਨੇਡੀਅਨ ਤੇ ਮੈਕਸੀਕਨ ਸਟੀਲ ਉੱਤੇ 25 ਫੀ ਸਦੀ ਟੈਰਿਫ ਲਾਏ ਸਨ ਜਦਕਿ ਐਲੂਮੀਨੀਅਮ ਉੱਤੇ 10 ਫੀ ਸਦੀ ਟੈਰਿਫ ਲਾਏ ਗਏ ਸਨ। ਕੈਨੇਡੀਅਨ ਸਰਕਾਰ ਵੱਲੋਂ ਵੀ ਜਵਾਬੀ ਕਾਰਵਾਈ ਵਿੱਚ ਅਮਰੀਕਾ ਵਿੱਚ ਤਿਆਰ ਕਈ ਵਸਤਾਂ ਉੱਤੇ ਬਰਾਬਰ ਟੈਰਿਫਜ਼ ਲਾਏ ਗਏ ਸਨ। ਕੈਨੇਡਾ ਦੇ ਟਰਾਂਸਪੋਰਟ ਮੰਤਰੀ ਮਾਰਕ ਗਾਰਨਿਊ ਵੀ ਮੈਕਨੌਟਨ ਦੀ ਇਸ ਗੱਲ ਨਾਲ ਸਹਿਮਤ ਹਨ ਕਿ ਇਹ ਟੈਰਿਫ ਜਲਦੀ ਹਟਾਏ ਜਾ ਸਕਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ