Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਠੰਢੇ ਬਸਤੇ ਵਿੱਚ ਯੂਲੀਆ ਦੀ ਫਿਲਮ

February 22, 2019 07:41 AM

ਬੀਤੇ ਦਿਨੀਂ ਸਲਮਾਨ ਖਾਨ ਦੀ ਖਾਸ ਦੋਤ ਯੂਲੀਆ ਵੰਤੂਰ ਦੇ ਫਿਲਮ ‘ਰਾਧਾ ਕਿਉਂ ਗੋਰੀ ਮੈਂ ਕਿਉਂ ਕਾਲਾ’ ਨਾਲ ਬਾਲੀਵੁੱਡ ਡੈਬਿਊ ਦੀ ਚਰਚਾ ਸੀ, ਪਰ ਤਾਜ਼ਾ ਖਬਰਾਂ ਅਨੁਸਾਰ ਇਸ ਫਿਲਮ 'ਤੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੰਦ ਹੋਣ ਦੀ ਤਲਵਾਰ ਲਟਕ ਗਈ ਹੈ। ਸਲਮਾਨ ਨੇ ਯੂਲੀਆ ਨੂੰ ਫਿਲਮਾਂ 'ਚ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ ਸੀ ਤੇ ਉਸ ਨੇ ਆਪਣੇ ਪੁਰਾਣੇ ਦੋਸਤ ਪ੍ਰੇਮ ਸੋਨੀ ਨਾਲ ਯੂਲੀਆ ਦੀ ਡੈਬਿਊ ਫਿਲਮ ਸ਼ੁਰੂ ਕਰਵਾਈ ਸੀ। ਕਿਹਾ ਗਿਆ ਹੈ ਕਿ ਇਸ ਦੀ ਪ੍ਰੋਡਿਊਸਰ ਪ੍ਰੇਰਣਾ ਅਰੋੜਾ ਹੋਵੇਗੀ ਅਤੇ ਸਲਮਾਨ ਦੀ ਯੋਜਨਾ ਸੀ ਕਿ ਹਿੰਦੀ ਸਿਨੇਮਾ ਵਿੱਚ ਪੈਸੇ ਲਾਉਂਦੇ ਰਹੇ ਕੁਝ ਵੱਡੇ ਫਾਈਨਾਂਸਰਾਂ ਨੂੰ ਇਸ ਫਿਲਮ ਵਿੱਚ ਪੈਸਾ ਲਾਉਣਾ ਸੀ।
ਫਿਲਮ ਨੂੰ ਕੋਈ ਕਾਰਪੋਰੇਟ ਹਾਊਸ ਖਰੀਦ ਲਏ, ਉਸ ਲਈ ਸਲਮਾਨ ਦੀ ਕੋਸ਼ਿਸ਼ ਸੀ, ਪਰ ਫਿਲਮ ਪ੍ਰੋਡਿਊਸਰ ਪ੍ਰੇਰਣਾ ਅਰੋੜਾ ਧੋਖਾਧੜੀ ਦੇ ਦੋਸ਼ ਵਿੱਚ ਗ੍ਰਿਫਤਾਰ ਹੋ ਗਈ ਜਿਸ ਕਰ ਕੇ ਕੋਈ ਵੀ ਯੂਲੀਆ ਦੀ ਇਸ ਫਿਲਮ ਦਾ ਪੈਸਾ ਲਗਾਉਣ ਨੂੰ ਤਿਆਰ ਨਹੀਂ ਹੈ। ਬੀਤੇ ਦਿਨੀਂ ਪ੍ਰੇਮ ਸੋਨੀ ਨੇ ਵੀ ਫਿਲਮ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਤੇ ਇਸ ਫੈਸਲੇ ਦੀ ਜਾਣਕਾਰੀ ਸਲਮਾਨ ਖਾਨ ਨੂੰ ਦੇ ਦਿੱਤੀ। ਇਸ ਤੋਂ ਬਾਅਦ ਫਿਲਮ ਨੂੰ ਠੰਢੇ ਬਸਤੇ ਵਿੱਚ ਪਾਉਣ ਦਾ ਫੈਸਲਾ ਹੋ ਗਿਆ ਤੇ ਇਹ ਫਿਲਮ ਕਿਸੇ ਦੂਜੇ ਫਾਈਨਾਂਸਰ ਨਾਲ ਵੀ ਨਹੀਂ ਬਣੇਗੀ। ਕਿਹਾ ਜਾ ਰਿਹਾ ਹੈ ਕਿ ਸਲਮਾਨ ਹੁਣ ਯੂਲੀਆ ਲਈ ‘ਦਬੰਗ' ਸੀਰੀਜ਼ ਦੀ ਤੀਜੀ ਫਿਲਮ ਵਿੱਚ ਕੋਈ ਰੋਲ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ