Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਗਵਾਹੀ ਦੇਣਗੇ ਬੱਟਸ

March 01, 2019 08:45 AM

ਓਟਵਾ, 28 ਫਰਵਰੀ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਾਬਕਾ ਉੱਘੇ ਸਲਾਹਕਾਰ ਗੇਰਾਲਡ ਬੱਟਸ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਹਾਊਸ ਆਫ ਕਾਮਨਜ਼ ਦੀ ਨਿਆਂ ਕਮੇਟੀ ਸਾਹਮਣੇ ਪੇਸ਼ ਹੋ ਕੇ ਗਵਾਹੀ ਦੇਣਗੇ। ਜੋਡੀ ਵਿਲਸਨ ਰੇਅਬੋਲਡ ਵੱਲੋਂ ਪਾਰਲੀਆਮੈਂਟੇਰੀਅਨਜ਼ ਨੂੰ ਆਪਣੀ ਗਵਾਹੀ ਨਾਲ ਹੈਰਾਨ ਕਰਨ ਦੇ 24 ਘੰਟੇ ਦੇ ਅੰਦਰ ਅੰਦਰ ਇਹ ਫੈਸਲਾ ਲਿਆ ਗਿਆ।
ਚੇਅਰ ਨੂੰ ਕਮੇਟੀ ਸਾਹਮਣੇ ਪੇਸ਼ ਹੋਣ ਲਈ ਪੱਤਰ ਭੇਜਣ ਤੋਂ ਕੁੱਝ ਸਮੇਂ ਬਾਅਦ ਹੀ ਕਮੇਟੀ ਨੇ ਗਵਾਹੀ ਲਈ ਬੱਟਸ ਨੂੰ ਸੱਦਾ ਦੇਣ ਲਈ ਸਹਿਮਤੀ ਦੇ ਦਿੱਤੀ। ਆਪਣੇ ਪੱਤਰ ਵਿੱਚ ਬੱਟਸ ਨੇ ਆਖਿਆ ਕਿ ਉਸ ਨੇ ਵਿਲਸਨ ਰੇਅਬੋਲਡ ਦੀ ਗਵਾਹੀ ਸੁਣੀ, ਜਿਸ ਵਿੱਚ ਉਸ ਨੇ ਆਖਿਆ ਕਿ ਉਸ ਨੂੰ ਕਈ ਤਰ੍ਹਾਂ ਦੀਆਂ ਧਮਕੀਆਂ ਮਿਲ ਰਹੀਆਂ ਸਨ ਤੇ ਇਸ ਮਾਮਲੇ ਵਿੱਚ ਸਿਆਸੀ ਦਬਾਅ ਵੀ ਪਾਇਆ ਜਾ ਰਿਹਾ ਸੀ, ਇਸ ਲਈ ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਮੁੱਦੇ ਉੱਤੇ ਉਨ੍ਹਾਂ ਦੀ ਗਵਾਹੀ ਨਾਲ ਕਮੇਟੀ ਨੂੰ ਕਾਫੀ ਫਾਇਦਾ ਹੋਵੇਗਾ।
ਬੱਟਸ ਤੋਂ ਇਲਾਵਾ ਕਮੇਟੀ ਵੱਲੋਂ ਪ੍ਰਿਵੀ ਕਾਉਂਸਲ ਆਫਿਸ ਦੇ ਕਲਰਕ ਮਾਈਕਲ ਵਰਨਿੱਕ ਤੇ ਡਿਪਟੀ ਮਨਿਸਟਰ ਫੌਰ ਜਸਟਿਸ ਨਥਾਲੀ ਡਰੂਇਨ ਨੂੰ ਵੀ ਸੱਦਾ ਦਿੱਤਾ ਜਾ ਚੁੱਕਿਆ ਹੈ। ਇਹ ਦੋਵੇਂ ਕਮੇਟੀ ਸਾਹਮਣੇ ਪੇਸ਼ ਵੀ ਹੋ ਚੁੱਕੇ ਹਨ। ਵਰਨਿਕ ਨੇ ਆਪਣੀ ਪਿਛਲੀ ਗਵਾਹੀ ਵਿੱਚ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ ਕਿ ਟਰੂਡੋ ਦੇ ਆਫਿਸ ਵੱਲੋਂ ਰੇਅਬੋਲਡ ਉੱਤੇ ਐਸਐਨਸੀ-ਲਾਵਾਲਿਨ ਖਿਲਾਫ ਕਾਨੂੰਨ ਕਾਰਵਾਈ ਨਾ ਕਰਨ ਲਈ ਕਿਸੇ ਕਿਸਮ ਦਾ ਦਬਾਅ ਪਾਇਆ ਗਿਆ ਸੀ। ਉਨ੍ਹਾਂ ਆਖਿਆ ਸੀ ਕਿ ਜਿਹੜਾ ਦਬਾਅ ਉਨ੍ਹਾਂ ਨੂੰ ਮਹਿਸੂਸ ਹੋ ਰਿਹਾ ਸੀ ਉਹ ਗਲਤ ਸੀ।
ਆਪਣੇ ਪੱਤਰ ਵਿੱਚ ਬੱਟਸ ਨੇ ਆਖਿਆ ਕਿ ਉਸ ਨੂੰ ਆਪਣਾ ਪੱਖ ਰੱਖਣ ਤੇ ਸਬੰਧਤ ਦਸਤਾਵੇਜ਼ ਕਮੇਟੀ ਸਾਹਮਣੇ ਪੇਸ਼ ਕਰਨ ਤੋਂ ਪਹਿਲਾਂ ਥੋੜ੍ਹਾਂ ਸਮਾਂ ਚਾਹੀਦਾ ਹੈ ਤਾਂ ਕਿ ਉਹ ਕਾਨੂੰਨੀ ਸਲਾਹ ਲੈ ਸਕੇ। ਜਿ਼ਕਰਯੋਗ ਹੈ ਕਿ ਬੱਟਸ ਨੇ ਇਸ ਸਕੈਂਡਲ ਦੇ ਚੱਲਦਿਆਂ 18 ਫਰਵਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਨੇ ਇਸ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਗੜਬੜ ਤੋਂ ਇਨਕਾਰ ਕੀਤਾ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ