Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਕੈਨੇਡਾ

ਟਰੂਡੋ ਮੁੜ ਆਪਣੇ ਮੰਤਰੀ ਮੰਡਲ ਵਿੱਚ ਕਰਨਗੇ ਫੇਰਬਦਲ

March 02, 2019 02:06 AM

ਓਟਵਾ, 1 ਮਾਰਚ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸ਼ੁੱਕਰਵਾਰ ਨੂੰ ਇੱਕ ਵਾਰੀ ਫਿਰ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕਰਨਗੇ। ਇਹ ਫੇਰਬਦਲ ਜੋਡੀ ਵਿਲਸਨ ਰੇਅਬੋਲਡ ਵੱਲੋਂ ਅਚਾਨਕ ਦਿੱਤੇ ਗਏ ਅਸਤੀਫੇ ਕਾਰਨ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਮੰਤਰੀ ਮੰਡਲ ਵਿੱਚ ਇਸ ਵਾਰੀ ਕਿਸੇ ਵੀ ਨਵੇਂ ਚਿਹਰੇ ਨੂੰ ਸ਼ਾਮਲ ਨਹੀਂ ਕੀਤਾ ਜਾ ਰਿਹਾ।
ਇਹ ਵੀ ਪਤਾ ਲੱਗਿਆ ਹੈ ਕਿ ਲਾਰੈਂਸ ਮੈਕਾਲੇ ਨੂੰ ਖੇਤੀਬਾੜੀ ਦੀ ਥਾਂ ਵੈਟਰਨਜ਼ ਅਫੇਅਰਜ਼ ਮੰਤਰਾਲਾ ਦਿੱਤਾ ਜਾਵੇਗਾ। ਮੈਰੀ ਕਲਾਡੇ ਬਿਬਿਊ ਨੂੰ ਕੌਮਾਂਤਰੀ ਵਿਕਾਸ ਦੀ ਥਾਂ ਹੁਣ ਖੇਤੀਬਾੜੀ ਮੰਤਰਾਲਾ ਦਿੱਤਾ ਜਾਵੇਗਾ। ਕੌਮਾਂਤਰੀ ਵਿਕਾਸ ਬਾਰੇ ਮੰਤਰਾਲਾ ਵੀ ਕਿਸੇ ਕੈਬਨਿਟ ਮੈਂਬਰ ਨੂੰ ਹੀ ਦੇਣ ਦੀ ਸੰਭਾਵਨਾ ਹੈ। ਇਹ ਫੇਰਬਦਲ ਦੋ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਟਰੂਡੋ ਨੂੰ ਕਰਨਾ ਪੈ ਰਿਹਾ ਹੈ।
ਜਿ਼ਕਰਯੋਗ ਹੈ ਕਿ ਵਿਲਸਨ ਰੇਅਬੋਲਡ ਨੇ ਐਸਐਨਸੀ-ਲਾਵਾਲਿਨ ਸਕੈਂਡਲ ਤੋਂ ਬਾਅਦ 12 ਫਰਵਰੀ ਨੂੰ ਵੈਟਰਨਜ ਅਫੇਅਰਜ ਮੰਤਰਾਲੇ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਇਹ ਮੰਤਰਾਲਾ ਵੀ ਰੱਖਿਆ ਮੰਤਰੀ ਹਰਜੀਤ ਸੱਜਣ ਸਾਂਭ ਰਹੇ ਹਨ। ਅਜੇ ਤੱਕ ਇਹ ਸਪਸਟ ਨਹੀਂ ਹੋ ਸਕਿਆ ਹੈ ਕਿ ਇਹ ਭੂਮਿਕਾ ਕਿਸ ਨੂੰ ਦਿੱਤੀ ਜਾਵੇਗੀ ਪਰ ਇਹ ਉਮੀਦ ਹੈ ਕਿ ਇਹ ਕਿਸੇ ਮੌਜੂਦਾ ਲਿਬਰਲ ਮੰਤਰੀ ਨੂੰ ਹੀ ਦਿੱਤਾ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ